ਫਤਹਿ ਵੈੱਲਫੇਅਰ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਸਵੈਟਰ ਵੰਡੇ
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਫਤਹਿ ਵੈੱਲਫੇਅਰ ਸੁਸਾਇਟੀ ਹਰਕ੍ਰਿਸ਼ਨ ਨਗਰ, ਬਜਵਾੜਾ ਵਲੋਂ ਡੀ. ਏ.
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਫਤਹਿ ਵੈੱਲਫੇਅਰ ਸੁਸਾਇਟੀ ਹਰਕ੍ਰਿਸ਼ਨ ਨਗਰ, ਬਜਵਾੜਾ ਵਲੋਂ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦੇ 50 ਵਿਦਿਆਰਥੀਆਂ ਨੂੰ ਸਵੈਟਰ ਵੰਡੇ ਗਏ। ਇਸ ਮੌਕੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਹੁਸ਼ਿਆਰਪੁਰ ਦੇ ਪ੍ਰਧਾਨ ਡਾ. ਅਨੂਪ ਕੁਮਾਰ ਨੇ ਕੀਤੀ। ਸਕੂਲ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਸੁਸਾਇਟੀ ਵੱਲੋਂ ਕੀਤੀ ਗਈ ਇਸ ਪਹਿਲ ਦੀ ਸ਼ਲਾਘਾ ਕੀਤੀ। ਡਾ. ਅਨੂਪ ਕੁਮਾਰ ਨੇ ਕਿਹਾ ਕਿ ਇਹ ਹਰ ਵਿਅਕਤੀ ਦਾ ਫ਼ਰਜ਼ ਹੈ ਕਿ ਉਹ ਸਮਾਜ ਤੋਂ ਜੋ ਵੀ ਮਿਲਦਾ ਹੈ, ਉਸ ਨੂੰ ਵਾਪਸ ਕਰੇ। ਇਸ ਮੌਕੇ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਦੇ ਸਕੱਤਰ ਪ੍ਰੋ. ਆਰ.ਐਮ. ਭੱਲਾ, ਉਪ ਪ੍ਰਧਾਨ ਵਾਈ.ਪੀ. ਜੋਸ਼ੀ, ਫਤਹਿ ਵੈੱਲਫੇਅਰ ਸੁਸਾਇਟੀ ਦੀ ਪ੍ਰਧਾਨ ਕਿਰਨਜੀਤ ਕੌਰ ਬੱਲ, ਉਪ ਪ੍ਰਧਾਨ ਬਲਬੀਰ ਸਿੰਘ ਠਾਕੁਰ, ਸੰਯੁਕਤ ਸਕੱਤਰ ਅਮਰਦੀਪ ਸਿੰਘ, ਉਮਾ ਤਨੇਜਾ, ਓਮ ਪ੍ਰਕਾਸ਼, ਵਿਜੇ ਸ਼ਰਮਾ, ਨਰਿੰਦਰ ਸਿੰਘ ਅਤੇ ਜਸਬੀਰ ਸਿੰਘ ਆਦਿ ਮੌਜੂਦ ਸਨ।