25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚੌਹਾਨ ਦੀ ਅਗਵਾਈ ’ਚ ਸਾਈਕਲ ਰੈਲੀ ਕੱਢੀ

ਹੁਸ਼ਿਆਰਪੁਰ, 25 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਇਕਲਿਸਟਾਂ ਵਲੋਂ ਹੁਸ਼ਿਆਰਪੁਰ ਸ਼ਹਿਰ ’ਚ ਸਾਈਕਲ ਰੈਲੀ ਕੱਢੀ ਗਈ ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚੋਂ ਲੰਘੀ ਅਤੇ ਲੋਕਾਂ ਨੂੰ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅੰਤਰਰਾਸ਼ਟਰੀ ਸਾਈਕਲਿਸਟ ਤੇ ਸਟੇਟ ਐਵਾਰਡੀ ਬਲਰਾਜ ਸਿੰਘ ਚੌਹਾਨ ਸਟੇਟ ਸਾਈਕਲਿੰਗ ਲੀਡਰ ਪੰਜਾਬ ਫਿੱਟ ਇੰਡੀਆ ਮੂਵਮੈਂਟ ਨੇ ਦੱਸਿਆ ਕਿ ਇਸ ਰੈਲੀ ਦਾ ਉਦੇਸ਼ ਗੁਰੂ ਨਾਨਕ ਦੇਵ ਜੀ ਦੀਆ ਸਿੱਖਿਆਵਾਂ ਸੰਬੰਧੀ ਜਾਗਰੂਕ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 26-11-2026
ਹੁਸ਼ਿਆਰਪੁਰ, 25 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਇਕਲਿਸਟਾਂ ਵਲੋਂ ਹੁਸ਼ਿਆਰਪੁਰ ਸ਼ਹਿਰ ’ਚ ਸਾਈਕਲ ਰੈਲੀ ਕੱਢੀ ਗਈ ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚੋਂ ਲੰਘੀ ਅਤੇ ਲੋਕਾਂ ਨੂੰ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅੰਤਰਰਾਸ਼ਟਰੀ ਸਾਈਕਲਿਸਟ ਤੇ ਸਟੇਟ ਐਵਾਰਡੀ ਬਲਰਾਜ ਸਿੰਘ ਚੌਹਾਨ ਸਟੇਟ ਸਾਈਕਲਿੰਗ ਲੀਡਰ ਪੰਜਾਬ ਫਿੱਟ ਇੰਡੀਆ ਮੂਵਮੈਂਟ ਨੇ ਦੱਸਿਆ ਕਿ ਇਸ ਰੈਲੀ ਦਾ ਉਦੇਸ਼ ਗੁਰੂ ਨਾਨਕ ਦੇਵ ਜੀ ਦੀਆ ਸਿੱਖਿਆਵਾਂ ਸੰਬੰਧੀ ਜਾਗਰੂਕ ਕਰਨਾ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਗੁਰਬਾਣੀ ’ਚ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਤਾ ਦਾ ਦਰਜਾ ਦਿੱਤਾ ਹੈ ਪਰੰਤੂ ਅੱਜ ਦੇ ਸਮੇਂ ’ਚ ਮਨੁੱਖ ਤਿੰਨਾਂ ਚੀਜ਼ਾਂ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੂੰ ਗੰਧਲਾ ਕਰਨ ’ਚ ਸਭ ਤੋਂ ਵੱਡਾ ਹੱਥ ਮਨੁੱਖ ਦਾ ਹੀ ਹੈ ਅਤੇ ਅਸੀਂ ਖ਼ੁਦ ਹੀ ਦੋਸ਼ੀ ਹਾਂ। ਉਨ੍ਹਾਂ ਕਿਹਾ ਕਿ ਅਜੇ ਵੀ ਸਮਾਂ ਹੈ ਕਿ ਮਨੁੱਖਤਾ ਦੀ ਭਲਾਈ ਲਈ ਸਾਨੂੰ ਜਾਗਰੂਕ ਹੋ ਜਾਣਾ ਚਾਹੀਦਾ ਹੈ। ਇਸ ਮੌਕੇ ਸੰਜੀਵ ਗੁਪਤਾ ਪ੍ਰਧਾਨ ਹੈਲਪ ਫ਼ਾਰ ਹੈਲਪਲੈਸ ਵੈੱਲਫੇਅਰ ਕਲੱਬ, ਮੁਨੀਸ਼ ਮਿੱਤਲ, ਮੁਨੀਰ ਨਜ਼ਰ, ਅਭਿਸ਼ੇਕ ਗੁਪਤਾ, ਦਲਜੀਤ ਕੁਮਾਰ, ਚਰਨਜੀਤ ਸਿੰਘ, ਮਾਈਕਲ ਡਡਵਾਲ, ਯੋਗੇਸ਼ ਕਾਲੀਆ , ਦਵਿੰਦਰ ਕੁਮਾਰ , ਅਮਨਦੀਪ ਸੋਨੂੰ, ਯੋਗੇਸ਼ ਕਾਲੀਆ,ਰਜਿੰਦਰ ਕੁਮਾਰ, ਲਵੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਿਸ਼ਨ-2027 ਨੂੰ ਫ਼ਤਹਿ ਕਰ ਕੇ ਸੂਬੇ ’ਚ ਗੱਠਜੋੜ ਦੀ ਸਰਕਾਰ ਬਣਾਈ ਜਾਵੇਗੀ-ਬੀਬੀ ਜੋਸ਼ ਅਗਲੀ ਖ਼ਬਰ ਕੀਰਤਨ ਦਰਬਾਰ ਭਲਕੇ
Ad Position 24