ਮਿਸ਼ਨ-2027 ਨੂੰ ਫ਼ਤਹਿ ਕਰ ਕੇ ਸੂਬੇ ’ਚ ਗੱਠਜੋੜ ਦੀ ਸਰਕਾਰ ਬਣਾਈ ਜਾਵੇਗੀ-ਬੀਬੀ ਜੋਸ਼
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਸਾਬਕਾ ਮੰਤਰੀ ਤੇ ਭਾਜਪਾ ਦੀ ਹਲਕਾ ਇੰਚਾਰਜ ਸ਼ਾਮਚੁਰਾਸੀ ਬੀਬੀ ਮਹਿੰਦਰ ਕੌਰ ਜੋਸ਼ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਲਈ ਬੇਹੱਦ ਜ਼ਰੂਰੀ ਸੀ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਤੋਂ ਪੂਰੀ ਤਰ੍ਹਾਂ ਲਾਹ ਦਿੱਤਾ ਹੈ ਅਤੇ ਹੁਣ ਲੋੜ ਹੈ ਕਿ ਡਬਲ ਇੰਜਣ ਸਰਕਾਰ ਬਣਾਈ ਜਾਵੇ ਤਾਂ ਜੋ ਮੁੜ ਤੋਂ ਪੰਜਾਬ ਦਾ ਸਰਬਪੱਖੀ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਿਰਫ਼ ਸੱਤਾ ਹਾਸਲ ਕਰਨ ਲਈ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਖ਼ੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ।
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਸਾਬਕਾ ਮੰਤਰੀ ਤੇ ਭਾਜਪਾ ਦੀ ਹਲਕਾ ਇੰਚਾਰਜ ਸ਼ਾਮਚੁਰਾਸੀ ਬੀਬੀ ਮਹਿੰਦਰ ਕੌਰ ਜੋਸ਼ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਲਈ ਬੇਹੱਦ ਜ਼ਰੂਰੀ ਸੀ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਤੋਂ ਪੂਰੀ ਤਰ੍ਹਾਂ ਲਾਹ ਦਿੱਤਾ ਹੈ ਅਤੇ ਹੁਣ ਲੋੜ ਹੈ ਕਿ ਡਬਲ ਇੰਜਣ ਸਰਕਾਰ ਬਣਾਈ ਜਾਵੇ ਤਾਂ ਜੋ ਮੁੜ ਤੋਂ ਪੰਜਾਬ ਦਾ ਸਰਬਪੱਖੀ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਿਰਫ਼ ਸੱਤਾ ਹਾਸਲ ਕਰਨ ਲਈ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਖ਼ੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਅਕਾਲੀ ਦਲ (ਬ) ਅਤੇ ਭਾਜਪਾ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਬਲਕਿ ਭਾਈਚਾਰਕ ਸਾਂਝ ਅਤੇ ਆਪਸੀ ਵਿਸ਼ਵਾਸ ਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਦੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਅਤੇ ਸੂਬੇ ’ਚ ਲਗਾਏ ਵੱਡੇ ਪ੍ਰਾਜੈਕਟਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਰਜਕਾਲ ਲੋਕ ਦੇਖ ਚੁੱਕੇ ਹਨ ਅਤੇ ਇਸ ਗੱਲ ਨੂੰ ਬਾਖ਼ੂਬੀ ਸਮਝ ਚੁੱਕੇ ਹਨ ਕਿ ਜੇਕਰ ਸੂਬੇ ’ਚ ਵਿਕਾਸ ਦਾ ਨਵਾਂ ਦੌਰ ਸ਼ੁਰੂ ਕਰਨਾ ਹੈ ਤਾਂ ਗੱਠਜੋੜ ਦੀ ਸਰਕਾਰ ਬਣਾਉਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਮਿਸ਼ਨ-2027 ਨੂੰ ਫ਼ਤਹਿ ਕਰਕੇ ਸੂਬੇ ‘ਚ ਗੱਠਜੋੜ ਦੀ ਸਰਕਾਰ ਬਣਾਈ ਜਾ ਸਕੇ।