25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰੋਟਰੀ ਆਈ ਬੈਂਕ ਸੁਸਾਇਟੀ ਗੜ੍ਹਸ਼ੰਕਰ ਦੇ ਅਹੁਦੇਦਾਰਾਂ ਦੀ ਚੋਣ

ਗੜ੍ਹਸ਼ੰਕਰ, 25 ਨਵੰਬਰ (ਧਾਲੀਵਾਲ)- ਰੋਟਰੀ ਆਈ ਬੈਂਕ ਐਂਡ ਕਾਰਨੀਅਲ ਟਰਾਂਸਪਲਾਂਟ ਸੁਸਾਇਟੀ ਗੜ੍ਹਸ਼ੰਕਰ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਪ੍ਰਧਾਨ ਜੇ. ਬੀ.

Ad Position 21
No active advertisement
ਅਜੀਤ ਡੈਸਕ 26-11-2026
ਗੜ੍ਹਸ਼ੰਕਰ, 25 ਨਵੰਬਰ (ਧਾਲੀਵਾਲ)- ਰੋਟਰੀ ਆਈ ਬੈਂਕ ਐਂਡ ਕਾਰਨੀਅਲ ਟਰਾਂਸਪਲਾਂਟ ਸੁਸਾਇਟੀ ਗੜ੍ਹਸ਼ੰਕਰ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਪ੍ਰਧਾਨ ਜੇ.ਬੀ. ਬਹਿਲ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਕੀਤੀ ਗਈ। ਇਸ ਮੌਕੇ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਅਤੇ ਮੈਡੀਕਲ ਖੇਤਰ ਨਾਲ ਸਬੰਧਿਤ ਕਾਰਜਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਸਟੇਟ ਕਮੇਟੀ ਮੈਂਬਰ ਅਤੇ ਚੇਅਰਮੈਨ ਬਾਡੀ ਡੋਨੇਸ਼ਨ ਕਮੇਟੀ ਡਾ. ਤਰਸੇਮ ਸਿੰਘ, ਜਨਰਲ ਸਕੱਤਰ ਪ੍ਰੋ. ਦਲਜੀਤ ਸਿੰਘ, ਪ੍ਰੋ. ਸੰਜੀਵ ਸ਼ਰਮਾ ਅਤੇ ਕਿ੍ਰਸ਼ਨ ਕਿਸ਼ੋਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਗੜ੍ਹਸ਼ੰਕਰ ਇਕਾਈ ਦੀ ਨਵੀਂ ਕਾਰਜਕਾਰਨੀ ਦੀ ਚੋਣ ਵਿਚ ਸਰਬਸੰਮਤੀ ਨਾਲ ਡਾ. ਲਖਵਿੰਦਰ ਕੁਮਾਰ ਨੂੰ ਪ੍ਰਧਾਨ, ਸਦੀ ਕੁਮਾਰ ਮੀਤ ਪ੍ਰਧਾਨ, ਹਰੀ ਕ੍ਰਿਸ਼ਨ ਗੰਗੜ ਜਨਰਲ ਸਕੱਤਰ, ਉਂਕਾਰ ਸਿੰਘ ਚਾਹਲਪੁਰੀ ਸੀਨੀਅਰ ਸਕੱਤਰ, ਭੁਪਿੰਦਰ ਸਿੰਘ ਸਕੱਤਰ, ਜੋਗਿੰਦਰ ਸਿੰਘ ਸੰਯੁਕਤ ਸਕੱਤਰ, ਰਾਜਨ ਸੱਲਣ ਵਿਕੀ ਕੈਸ਼ੀਅਰ, ਅਜਾਇਬ ਸਿੰਘ ਬੋਪਾਰਾਏ ਪ੍ਰੈੱਸ ਸਕੱਤਰ, ਰਮਨਦੀਪ ਸਿੰਘ ਨੂੰ ਸੰਯੁਕਤ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ। ਡਾ. ਦਲਜੀਤ ਸਿੰਘ ਨੂੰ ਪ੍ਰੇਰਕ ਅਤੇ ਸਲਾਹਕਾਰ ਦੀ ਜ਼ਿੰਮੇਵਾਰੀ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਅਕਾਲੀ-ਭਾਜਪਾ ਗੱਠਜੋੜ ਨੂੰ ਬੁਰੀ ਤਰ੍ਹਾਂ ਨਕਾਰ ਦੇਣਗੇ-ਸਿੰਗੜੀਵਾਲਾ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਲੀਲ੍ਹਾ ਮੇਲੇ ਦੇ ਦੂਜੇ ਦਿਨ ਕਬੱਡੀ ਆਲ ਓਪਨ ਦੇ ਮੁਕਾਬਲੇ ਕਰਵਾਏ
Ad Position 24