ਸ਼ਿਵ ਚੰਦ ਪਬਲਿਕ ਸਕੂਲ ’ਚ ਅਕਾਦਮਿਕ ਤੇ ਖੇਡ ਪੁਰਸਕਾਰ ਸਮਾਗਮ
ਸਾਹਲੋਂ, 25 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)-ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਸਾਲਾਨਾ ਅਕਾਦਮਿਕ ਅਤੇ ਖੇਡ ਪ੍ਰਾਪਤੀਆਂ ਦਾ ਪੁਰਸਕਾਰ ਸਮਾਗਮ ਧੂਮਧਾਮ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਮਨਜੀਤ ਸਿੰਘ ਢਾਹ ਅਤੇ ਉਨ੍ਹਾਂ ਦੀ ਧਰਮ ਪਤਨੀ ਨਵਰਾਜ ਕੌਰ ਢਾਹ ਇੰਗਲੈਂਡ ਤੋਂ ਵਿਸ਼ੇਸ਼ ਤੌਰ ’ ਤੇ ਸ਼ਾਮਲ ਹੋਏ।
ਸਾਹਲੋਂ, 25 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)-ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਸਾਲਾਨਾ ਅਕਾਦਮਿਕ ਅਤੇ ਖੇਡ ਪ੍ਰਾਪਤੀਆਂ ਦਾ ਪੁਰਸਕਾਰ ਸਮਾਗਮ ਧੂਮਧਾਮ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਮਨਜੀਤ ਸਿੰਘ ਢਾਹ ਅਤੇ ਉਨ੍ਹਾਂ ਦੀ ਧਰਮ ਪਤਨੀ ਨਵਰਾਜ ਕੌਰ ਢਾਹ ਇੰਗਲੈਂਡ ਤੋਂ ਵਿਸ਼ੇਸ਼ ਤੌਰ ’ ਤੇ ਸ਼ਾਮਲ ਹੋਏ। ਜਿਨ੍ਹਾਂ ਨੇ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿੱਦਿਆਰਥੀਆਂ ਨੂੰ ਸਨਮਾਨ ਚਿੰਨ੍ਹਾਂ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਵਨਦੀਪ ਕੌਰ ਢਿੱਲੋਂ ਇਮੀਗ੍ਰੇਸ਼ਨ ਵਕੀਲ ਅਤੇ ਹਵਾਈ ਇਮੀਗ੍ਰੇਸ਼ਨ ਯੂ.ਕੇ ਦੀ ਸੀ.ਈ.ਓ ਅਤੇ ਸੰਸਥਾਪਕ ਨੇ ਸ਼ਿਰਕਤ ਕੀਤੀ ਅਤੇ ਵਿੱਦਿਆਰਥੀਆਂ ਨੂੰ ਖੇਡਾਂ ਅਤੇ ਪੜ੍ਹਾਈ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ, ਇਸ ਉਪਰੰਤ ਗਣੇਸ਼ ਵੰਦਨਾ, ਵੈਸਟਰਨ ਡਾਂਸ ਅਤੇ ਪੰਜਾਬੀ ਲੁੱਡੀ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ ਸਕੂਲ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕੁੱਝ ਸਮਰਪਿਤ ਸਟਾਫ਼ ਮੈਂਬਰਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸੰਦੀਪ ਚਾਵਲਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾਂ ਕੀਤੀ।