ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਸੰਵਿਧਾਨ ਦਿਵਸ ਮਨਾਇਆ
ਮੁਕੇਰੀਆਂ, 26 ਨਵੰਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਸੰਵਿਧਾਨ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਭਾਸ਼ਨ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ.
ਮੁਕੇਰੀਆਂ, 26 ਨਵੰਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ਸੰਵਿਧਾਨ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਭਾਸ਼ਨ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਰਾਜਨੀਤੀ ਵਿਗਿਆਨ ਵਿਭਾਗ ਨੂੰ ਵਧਾਈ ਦਿੰਦਿਆਂ ਆਪਣੇ ਸੰਦੇਸ਼ ਵਿਚ ਕਿਹਾ ਕਿ ਸੰਵਿਧਾਨ ਪ੍ਰਤੀ ਜਾਗਰੂਕਤਾ ਹਰੇਕ ਨਾਗਰਿਕ ਲਈ ਬਹੁਤ ਜ਼ਰੂਰੀ ਹੈ। ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਦੀ ਜਾਣਕਾਰੀ ਸਮਾਜ ਵਿਚ ਜ਼ਿੰਮੇਵਾਰੀ, ਸਮਾਨਤਾ, ਲੋਕਤੰਤਰੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ ਅਤੇ ਦੇਸ਼ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੀ ਹੈ। ਵਿਭਾਗ ਦੇ ਮੁਖੀ ਡਾ. ਅਮਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਣ, ਇਸ ਦੀ ਮਹੱਤਤਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਭਾਰਤੀ ਸੰਵਿਧਾਨ 26 ਨਵੰਬਰ 1949 ਨੂੰ ਸਵੀਕਾਰ ਕੀਤਾ ਗਿਆ ਸੀ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤੀ ਸੰਵਿਧਾਨ ਦੀ ਰਚਨਾ ਵਿਚ ਡਾ. ਭੀਮ ਰਾਓ ਅੰਬੇਡਕਰ ਜੀ ਦਾ ਬਹੁਤ ਮਹੱਤਵਪੂਰਨ ਯੋਗਦਾਨ ਰਿਹਾ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸੰਵਿਧਾਨ ਦਿਵਸ ਮੌਕੇ ਸਹੁੰ ਚੁੱਕੀ ਅਤੇ ਸੰਵਿਧਾਨ ਦੇ ਆਦਰਸ਼ਾਂ ਤੇ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ। ਅੰਤ ਵਿਚ ਡਾ. ਅਮਰਿੰਦਰ ਕੌਰ ਨੇ ਕਾਲਜ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਦਾ ਵਿਭਾਗ ਨੂੰ ਸਮੇਂ-ਸਮੇਂ ’ਤੇ ਦਿੱਤੇ ਜਾਂਦੇ ਸਹਿਯੋਗ ਅਤੇ ਮਾਰਗ ਦਰਸ਼ਨ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਆਰਤੀ ਰਾਣਾ, ਪ੍ਰੋ. ਖ਼ੁਸ਼ਬੂ ਗੁਪਤਾ ਅਤੇ ਵਿਭਾਗ ਦੇ ਵਿਦਿਆਰਥੀ ਹਾਜ਼ਰ ਸਨ।