26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੁਖਬੀਰ ਸਿੰਘ ਬਾਦਲ ਨੇ 700 ਕਿਸਾਨਾਂ ਦੀਆਂ ਲਾਸ਼ਾਂ ਉੱਪਰੋਂ ਲੰਘ ਕੇ ਭਾਜਪਾ ਨਾਲ ਗੱਠਜੋੜ ਕੀਤਾ- ਦਸੂਹਾ

ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੀਆਂ 700 ਲਾਸ਼ਾਂ ਦੇ ਉੱਪਰੋਂ ਲੰਘ ਕੇ ਭਾਰਤੀ ਜਨਤਾ ਪਾਰਟੀ ਨਾਲ ਸਮਝੌਤਾ ਕਰਕੇ ਜਿੱਥੇ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ, ਉੱਥੇ ਪੰਜਾਬ ਤੇ ਸਿੱਖ ਕੌਮ ਨਾਲ ਵੱਡਾ ਧੋਖਾ ਤੇ ਬੇਇਨਸਾਫ਼ੀ ਕੀਤੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਇਕ ਬਿਆਨ ਰਾਹੀਂ ਕੀਤਾ।

Ad Position 21
No active advertisement
ਅਜੀਤ ਡੈਸਕ 27-11-2026
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੀਆਂ 700 ਲਾਸ਼ਾਂ ਦੇ ਉੱਪਰੋਂ ਲੰਘ ਕੇ ਭਾਰਤੀ ਜਨਤਾ ਪਾਰਟੀ ਨਾਲ ਸਮਝੌਤਾ ਕਰਕੇ ਜਿੱਥੇ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ, ਉੱਥੇ ਪੰਜਾਬ ਤੇ ਸਿੱਖ ਕੌਮ ਨਾਲ ਵੱਡਾ ਧੋਖਾ ਤੇ ਬੇਇਨਸਾਫ਼ੀ ਕੀਤੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਇਕ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਸਿੱਖ ਕੌਮ ਤੇ ਪੰਜਾਬ ਨਾਲ ਧੋਖਾ ਕਰਕੇ ਆਪਣੀ ਕੁਰਸੀ ਕਾਇਮ ਰੱਖਣ ਲਈ ਪੰਜਾਬ ਨੂੰ ਭਾਜਪਾ ਦੇ ਕੋਲ ਵੇਚਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਲਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਅਕਾਲੀ ਦਲ (ਵਾਰਿਸ ਪੰਜਾਬ ਦੇ), ਸ਼੍ਰੋਮਣੀ ਅਕਾਲੀ ਦਲ (ਅ) ਤੇ ਬਹੁਜਨ ਸਮਾਜ ਪਾਰਟੀ ਦੇ ਵੱਡੇ ਗੱਠਜੋੜ ਨਾਲ ਹੋਵੇਗਾ, ਜਿਸ ਨੂੰ ਪੰਜਾਬ ਦੇ ਲੋਕ ਬੜੀ ਬੇਸਬਰੀ ਨਾਲ ਦੇਖਣਾ ਚਾਹੁੰਦੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਸੁਖਵਿੰਦਰ ਸਿੰਘ ਮੂਨਕ, ਸੀਨੀਅਰ ਨੌਜਵਾਨ ਅਕਾਲੀ ਆਗੂ ਸਰਬਜੀਤ ਸਿੰਘ ਗੋਲਡੀ ਦਸੂਹਾ, ਸਾਬਕਾ ਪੰਚ ਅਮਰਜੀਤ ਸਿੰਘ ਮੂਨਕ ਖ਼ੁਰਦ, ਜਥੇਦਾਰ ਕਿਰਪਾਲ ਸਿੰਘ ਜਾਜਾ, ਜਥੇਦਾਰ ਜਸਵਿੰਦਰ ਸਿੰਘ ਸੋਨੂੰ ਟਾਂਡਾ, ਬਲਵਿੰਦਰ ਸਿੰਘ ਮਿਆਣੀ, ਪਰਮਜੀਤ ਸਿੰਘ ਪੰਮੀ, ਜਰਨੈਲ ਸਿੰਘ ਗੋਮਰਾ, ਜਥੇਦਾਰ ਸੁਖਵਿੰਦਰ ਸਿੰਘ, ਰਵਿੰਦਰ ਸਿੰਘ ਮੋਮੀ , ਜਥੇਦਾਰ ਮਲਕੀਤ ਸਿੰਘ, ਅਮਰਜੀਤ ਸਿੰਘ ਖੋਖਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦੀ ਪੁਤਲੀ ਖ਼ਰਾਬ ਹੋਣ ’ਤੇ ਮੁਫ਼ਤ ’ਚ ਬਦਲੀ ਜਾਵੇਗੀ-ਭਾਈ ਬਰਿੰਦਰ ਸਿੰਘ ਮਸੀਤੀ ਅਗਲੀ ਖ਼ਬਰ ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਸੰਵਿਧਾਨ ਦਿਵਸ ਮਨਾਇਆ
Ad Position 24