26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ ਦਲ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ’ਚ ਨਵੀਂ ਉਮੀਦ ਜਾਗੀ, ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ-ਈਸ਼ਰ ਸਿੰਘ ਮੰਝਪੁਰ

ਭੰਗਾਲਾ, 26 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਮੰਝਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗੱਠਜੋੜ ਦੀ ਖ਼ੁਸ਼ੀ ’ਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਵਿਸ਼ੇਸ਼ ਇਕੱਠ ਕੀਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸ.

Ad Position 21
No active advertisement
ਅਜੀਤ ਡੈਸਕ 27-11-2026
ਭੰਗਾਲਾ, 26 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਮੰਝਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗੱਠਜੋੜ ਦੀ ਖ਼ੁਸ਼ੀ ’ਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਵਿਸ਼ੇਸ਼ ਇਕੱਠ ਕੀਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸ. ਈਸ਼ਰ ਸਿੰਘ ਮੰਝਪੁਰ ਦੇ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਅਤੇ ਇਕੱਠੇ ਹੋਏ ਵਰਕਰਾਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਸਾਂਝੀ ਕੀਤੀ ਤੇ ਇਸ ਗੱਠਜੋੜ ਨੂੰ ਇਤਿਹਾਸਕ ਕਰਾਰ ਦਿੱਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਲਈ ਇੱਕ ਅਹਿਮ ਕਦਮ ਹੈ। ਇਸ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਪੰਜਾਬ ਅੰਦਰ ਭਾਈਚਾਰਕ ਸਾਂਝ ਤੇ ਆਪਸੀ ਤਾਲਮੇਲ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਇਸ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਪੰਜਾਬ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ। ਇਸ ਮੌਕੇ ਮਦਨ ਲਾਲ, ਪਰਸ਼ੋਤਮ ਸਿੰਘ, ਬਿੱਲੂ ਮੌਜੋਵਾਲ, ਮਾ. ਅਤਰ ਸਿੰਘ ਵਾਈਸ ਪ੍ਰਧਾਨ ਬੀ.ਸੀ. ਵਿੰਗ ਦੋਆਬਾ ਜ਼ੋਨ, ਦਵਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ ਸਮੇਤ ਦੋਵਾਂ ਪਾਰਟੀਆਂ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਵਿਧਾਨ ਦਿਵਸ ਮਨਾਉਂਦੇ ਹੋਏ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੇ ਵਿਦਿਆਰਥੀ ਅਤੇ ਅਧਿਆਪਕ। ਵਿਕਟੋਰੀਆ ਇੰਟਰਨੈਸ਼ਨਲ ਸ... ਅਗਲੀ ਖ਼ਬਰ ਅੱਖਾਂ ਦੀ ਪੁਤਲੀ ਖ਼ਰਾਬ ਹੋਣ ’ਤੇ ਮੁਫ਼ਤ ’ਚ ਬਦਲੀ ਜਾਵੇਗੀ-ਭਾਈ ਬਰਿੰਦਰ ਸਿੰਘ ਮਸੀਤੀ
Ad Position 24