ਸੰਵਿਧਾਨ ਦਿਵਸ ਮਨਾਉਂਦੇ ਹੋਏ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੇ ਵਿਦਿਆਰਥੀ ਅਤੇ ਅਧਿਆਪਕ।
ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਮਨਾਇਆ ਸੰਵਿਧਾਨ ਦਿਵਸ
ਅੱਡਾ ਸਰਾਂ, 26 ਨਵੰਬਰ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ, ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸਮੁੱਚੇ ਸਕੂਲ ਪਰਿਵਾਰ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਭਾਰਤੀ ਸੰਵਿਧਾਨ ਦੇ ਮੁੱਲਾਂ ਅਤੇ ਆਦਰਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ।
ਅੱਡਾ ਸਰਾਂ, 26 ਨਵੰਬਰ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ, ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸਮੁੱਚੇ ਸਕੂਲ ਪਰਿਵਾਰ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਭਾਰਤੀ ਸੰਵਿਧਾਨ ਦੇ ਮੁੱਲਾਂ ਅਤੇ ਆਦਰਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ। ਇਸ ਪ੍ਰੋਗਰਾਮ ਦਾ ਸਫਲ ਆਯੋਜਨ ਸਕੂਲ ਦੇ ਡਾਇਰੈਕਟਰ ਪ੍ਰੋ. ਜੀ.ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਦੇ ਸੁਚੱਜੇ ਮਾਰਗਦਰਸ਼ਨ ਅਤੇ ਪ੍ਰਿੰਸੀਪਲ ਪੂਜਾ ਪਟਿਆਲ ਦੀ ਅਗਵਾਈ ਹੇਠ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੇ ਸਮੂਹਿਕ ਪਾਠ ਨਾਲ ਹੋਈ। ਇਸ ਮੌਕੇ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਗੈਰ - ਅਧਿਆਪਨ ਕਰਮਚਾਰੀਆਂ ਨੇ ਇਕ ਸੁਰ ਵਿਚ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕਰਦਿਆਂ ਇਸ ਵਿਚ ਦਰਜ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੰਕਲਪ ਲਿਆ । ਇਸ ਮੌਕੇ ਪ੍ਰਿੰਸੀਪਲ ਪੂਜਾ ਪਟਿਆਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਵਿਚ ਛੋਟੀ ਉਮਰ ਤੋਂ ਹੀ ਲੋਕਤੰਤਰੀ ਕਦਰਾਂ-ਕੀਮਤਾਂ, ਸੰਵਿਧਾਨਕ ਅਧਿਕਾਰਾਂ ਅਤੇ ਨਾਗਰਿਕ ਕਰਤੱਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਪ੍ਰੋਗਰਾਮ ਦੇ ਸਫਲ ਸੰਚਾਲਨ ਵਿਚ ਸਕੂਲ ਦੀਆਂ ਸਮੂਹ ਕੋਆਰਡੀਨੇਟਰਾਂ ਵਨੀਤਾ ਬਲੋਰੀਆ, ਸੁਜਾਤਾ ਛਾਬੜਾ, ਅਮਨੀਤ ਸੈਣੀ ਅਤੇ ਸ਼ਿਵਾਨੀ ਸਮੇਤ ਸਮੁੱਚੇ ਅਧਿਆਪਕ ਵਰਗ ਅਤੇ ਸਟਾਫ ਮੈਂਬਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਅਤੇ ਸਟਾਫ ਮੈਂਬਰ ਹਾਜ਼ਰ ਸਨ।