33 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ 2 ਮਾਮਲੇ ਦਰਜ, 2 ਨਾਮਜ਼ਦ
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਕਰੀਬ 33 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ 2 ਮਾਮਲੇ ਦਰਜ ਕਰਕੇ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਮੁਤਾਬਿਕ ਅਰਨਿਆਲਾ ਸ਼ਾਹਪੁਰ ਦੇ ਵਾਸੀ ਸਤਨਾਮ ਸਿੰਘ ਨੇ ਥਾਣਾ ਹਰਿਆਣਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ‘ਚ ਦੱਸਿਆ ਕਿ ਉਸ ਦੇ ਲੜਕੇ ਸਤਨਾਮ ਸਿੰਘ ਨੂੰ ਮੈੱਸ ‘ਚ ਨੌਕਰੀ ਦਿਵਾਉਣ ਦੇ ਨਾਂਅ ‘ਤੇ ਅਰੋੜਾ ਕਲੋਨੀ ਕੱਕੋਂ ਦੇ ਵਾਸੀ ਰਵੀਇੰਦਰ ਸਿੰਘ ਨੇ ਕਥਿਤ ਤੌਰ ‘ਤੇ ਉਨ੍ਹਾਂ ਨਾਲ ਕਰੀਬ 2 ਲੱਖ ਰੁਪਏ ਦੀ ਠੱਗੀ ਕੀਤੀ।
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਕਰੀਬ 33 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ 2 ਮਾਮਲੇ ਦਰਜ ਕਰਕੇ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਮੁਤਾਬਿਕ ਅਰਨਿਆਲਾ ਸ਼ਾਹਪੁਰ ਦੇ ਵਾਸੀ ਸਤਨਾਮ ਸਿੰਘ ਨੇ ਥਾਣਾ ਹਰਿਆਣਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ‘ਚ ਦੱਸਿਆ ਕਿ ਉਸ ਦੇ ਲੜਕੇ ਸਤਨਾਮ ਸਿੰਘ ਨੂੰ ਮੈੱਸ ‘ਚ ਨੌਕਰੀ ਦਿਵਾਉਣ ਦੇ ਨਾਂਅ ‘ਤੇ ਅਰੋੜਾ ਕਲੋਨੀ ਕੱਕੋਂ ਦੇ ਵਾਸੀ ਰਵੀਇੰਦਰ ਸਿੰਘ ਨੇ ਕਥਿਤ ਤੌਰ ‘ਤੇ ਉਨ੍ਹਾਂ ਨਾਲ ਕਰੀਬ 2 ਲੱਖ ਰੁਪਏ ਦੀ ਠੱਗੀ ਕੀਤੀ। ਜਦਕਿ ਤਹਿਸੀਲ ਮੁਕੇਰੀਆਂ ਦੇ ਪਿੰਡ ਸਨਿਆਲ ਦੇ ਵਾਸੀ ਗਗਨਦੀਪ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਕੋਲ ਦਰਜ ਕਰਵਾਈ ਸ਼ਿਕਾਇਤ ‘ਚ ਦੱਸਿਆ ਸੀ ਕਿ ਅਮਰੀਕਾ ਭੇਜਣ ਦੇ ਨਾਂਅ ‘ਤੇ ਪਿੰਡ ਗਾਲੜੀਆਂ ਦੇ ਵਾਸੀ ਹਰਮਿੰਦਰ ਸਿੰਘ ਨੇ ਕਥਿਤ ਤੌਰ ‘ਤੇ ਉਨ੍ਹਾਂ ਨਾਲ 31 ਲੱਖ ਰੁਪਏ ਦੀ ਠੱਗੀ ਮਾਰੀ। ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ‘ਤੇ ਸ਼ਿਕਾਇਤਾਂ ਦੀ ਜਾਂਚ ਤੋਂ ਬਾਅਦ ਥਾਣਾ ਹਰਿਆਣਾ ਤੇ ਮੁਕੇਰੀਆਂ ਪੁਲਿਸ ਨੇ ਮਾਮਲੇ ਦਰਜ ਕਰ ਲਏ ਹਨ।