26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਖੇਡਾਂ ਵਤਨ ਪੰਜਾਬ ਦੀਆਂ ਵਾਲੀਬਾਲ ਦੇ 50 ਤੋਂ 60 ਸਾਲ ਉਮਰ ’ਚ ਜ਼ਿਲ੍ਹੇ ਦੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ

ਗੜ੍ਹਦੀਵਾਲਾ, 26 ਨਵੰਬਰ (ਚੱਗਰ)-ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਕਰਵਾਈਆਂ ਗਈਆਂ ਰਾਜ ਪੱਧਰੀ ਖੇਡਾਂ ਦੌਰਾਨ ਵਾਲੀਬਾਲ ਮੁਕਾਬਲਿਆਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੀ 50 ਤੋਂ 60 ਸਾਲ ਉਮਰ ਵਰਗ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਹਾਦਰ ਜਗਦੀਸ਼ ਸਿੰਘ ਡੀ.

Ad Position 21
No active advertisement
ਅਜੀਤ ਡੈਸਕ 27-11-2026
ਗੜ੍ਹਦੀਵਾਲਾ, 26 ਨਵੰਬਰ (ਚੱਗਰ)-ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਕਰਵਾਈਆਂ ਗਈਆਂ ਰਾਜ ਪੱਧਰੀ ਖੇਡਾਂ ਦੌਰਾਨ ਵਾਲੀਬਾਲ ਮੁਕਾਬਲਿਆਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੀ 50 ਤੋਂ 60 ਸਾਲ ਉਮਰ ਵਰਗ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਹਾਦਰ ਜਗਦੀਸ਼ ਸਿੰਘ ਡੀ.ਪੀ.ਈ. ਸਰਕਾਰੀ ਸਕੂਲ ਮਨਹੋਤਾ ਨੇ ਦੱਸਿਆ ਕਿ ਇਹ ਮੁਕਾਬਲੇ ਪਟਿਆਲਾ ਵਿਖੇ ਕਰਵਾਏ ਗਏ, ਜਿਸ ਵਿਚ ਹੁਸ਼ਿਆਰਪੁਰ ਦੀ ਟੀਮ ਨੇ ਜ਼ਿਲ੍ਹਾ ਸੰਗਰੂਰ ਦੀ ਟੀਮ ਨੂੰ ਹਰਾ ਕੇ ਇਹ ਮਾਣਮੱਤੀ ਪ੍ਰਾਪਤੀ ਆਪਣੇ ਨਾਮ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਖੇਡ ਅਫ਼ਸਰ ਦੀ ਯੋਗ ਅਗਵਾਈ ਹੇਠ ਹੀ ਟੀਮ ਨੇ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲਿਆ। ਇਸ ਮੌਕੇ ਵਾਲੀਬਾਲ ਕੋਚ ਸੁਰਿੰਦਰ ਕੌਰ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਸਮੂਹ ਖਿਡਾਰੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਟੀਮ ਭਾਵਨਾ ਨੂੰ ਜਾਂਦਾ ਹੈ। ਇਸ ਟੀਮ ‘ਚ ਸੁਰਿੰਦਰ ਸਿੰਘ ਥਿਆੜਾ, ਧਰਮਪਾਲ ਸਿੰਘ, ਮੁਖ਼ਤਿਆਰ ਸਿੰਘ ਝਾਵਰ , ਨਰਿੰਦਰ ਸਿੰਘ ਜਹੂਰਾ, ਬਲਜੀਤ ਸਿੰਘ ਬੌਬੀ, ਹਰਪਾਲ ਸਿੰਘ ਜਹੂਰਾ ਅਤੇ ਬਹਾਦਰ ਜਗਦੀਸ਼ ਸਿੰਘ (ਡੀ.ਪੀ.ਈ.) ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਸਮੇਤ ਖਿਡਾਰੀਆਂ ਨੇ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਪਬਲਿਕ ਖ਼ਾਲਸਾ ਨਰਸਿੰਗ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸਿਲਵਰ ਓਕ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਭਲਕੇ ਏ.ਡੀ.ਜੀ.ਪੀ. ਪੰਜਾਬ ਅਰੁਣਪਾਲ ਸਿੰਘ ਹੋਣਗੇ ਮੁੱਖ ਮਹਿ...
Ad Position 24