26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ ਦਲ ਦਾ ਹਰੇਕ ਵਰਕਰ ਗੱਠਜੋੜ ਦੀ ਜਿੱਤ ਲਈ ਡਟ ਕੇ ਕੰਮ ਕਰੇਗਾ-ਸੰਜੀਵ ਤਲਵਾੜ ਨਵੇਂ ਚੁਣੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਮੰਗ ਨੂੰ ਧਿਆਨ ’ਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਰਤੀ ਜਨਤਾ ਪਾਰਟੀ ਨਾਲ ਕੀਤੇ ਗੱਠਜੋੜ ਦਾ ਪਾਰਟੀ ਦਾ ਹਰੇਕ ਵਰਕਰ ਪੂਰੀ ਤਨਦੇਹੀ ਨਾਲ ਸਾਥ ਦੇਵੇਗਾ ਅਤੇ ਹਰੇਕ ਸੀਟ ’ਤੇ ਗੱਠਜੋੜ ਦੇ ਉਮੀਦਵਾਰਾਂ ਦੀ ਜਿੱਤ ਲਈ ਦਿਨ-ਰਾਤ ਇਕ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਦੇ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 27-11-2026
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਮੰਗ ਨੂੰ ਧਿਆਨ ’ਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਰਤੀ ਜਨਤਾ ਪਾਰਟੀ ਨਾਲ ਕੀਤੇ ਗੱਠਜੋੜ ਦਾ ਪਾਰਟੀ ਦਾ ਹਰੇਕ ਵਰਕਰ ਪੂਰੀ ਤਨਦੇਹੀ ਨਾਲ ਸਾਥ ਦੇਵੇਗਾ ਅਤੇ ਹਰੇਕ ਸੀਟ ’ਤੇ ਗੱਠਜੋੜ ਦੇ ਉਮੀਦਵਾਰਾਂ ਦੀ ਜਿੱਤ ਲਈ ਦਿਨ-ਰਾਤ ਇਕ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਦੇ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵਲੋਂ ਪਾਈਆਂ ਸਾਂਝ ਅਤੇ ਭਾਈਚਾਰਕ ਸਾਂਝ ਦੀਆਂ ਲੀਹਾਂ ਨੂੰ ਅੱਗੇ ਤੋਰਿਆ ਹੈ। ਹੁਣ ਪਾਰਟੀ ਦੇ ਹਰੇਕ ਆਗੂ ਅਤੇ ਵਰਕਰ ਦਾ ਫ਼ਰਜ਼ ਬਣਦਾ ਹੈ ਕਿ ਉਹ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਹਰ ਸੀਟ ’ਤੇ ਜਿੱਤ ਹਾਸਲ ਕਰਨ ਲਈ ਯਤਨ ਕਰਨ ਤਾਂ ਜੋ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਦਾ ਟੀਚਾ ਪੂਰਾ ਕੀਤਾ ਜਾ ਸਕੇ। ਸੰਜੀਵ ਤਲਵਾੜ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਨਵੇਂ ਚੁਣੇ ਗਏ ਅਹੁਦੇਦਾਰ ਸੁਧੀਰ ਸ਼ਰਮਾ, ਸੰਤੋਖ ਸਿੰਘ ਔਜਲਾ, ਮਨਪ੍ਰੀਤ ਸਿੰਘ ਸੰਧੂ ਅਤੇ ਬਰਿੰਦਰ ਸਿੰਘ ਪਰਮਾਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਸੀਨੀ: ਡਿਪਟੀ ਮੇਅਰ ਪ੍ਰੇਮ ਸਿੰਘ, ਬੀ.ਸੀ. ਸੈਲ ਪੰਜਾਬ ਦੇ ਜਨਰਲ ਸਕੱਤਰ ਵਿਕਰਮਜੀਤ ਕਲਸੀ, ਟਰਾਂਸਪੋਰਟ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ, ਬੀ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਆਰ.ਟੀ.ਆਈ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸੂਰਜ ਸਿੰਘ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹਰਜੀ ਬਾਜਵਾ, ਫਰੀਡਮ ਫਾਈਟਰ ਸੈਲ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ, ਦੋਆਬਾ ਜੋਨ ਸੋਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਔਜਲਾ, ਵਾਇਸ ਪ੍ਰਧਾਨ ਕਸ਼ਿਕ, ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਾਬੀ, ਸਪੋਰਟਸ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਇੰਦਰ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਪਬਲਿਕ ਖ਼ਾਲਸਾ ਨਰਸਿੰਗ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24