26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਵਿਧਾਨ ਦਿਵਸ ਸਾਨੂੰ ਆਪਣੇ ਸੰਵਿਧਾਨਕ ਅਧਿਕਾਰਾਂ ਅਤੇ ਫ਼ਰਜ਼ਾਂ ਦੀ ਯਾਦ ਦਿਵਾਉਂਦਾ ਹੈ-ਭੱਟੀ

ਪੱਸੀ ਕੰਢੀ, 26 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਡਾ. ਬੀ.

Ad Position 21
No active advertisement
ਅਜੀਤ ਡੈਸਕ 27-11-2026
ਪੱਸੀ ਕੰਢੀ, 26 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਜ਼ਿਲ੍ਹਾ ਹੁਸ਼ਿਆਰਪੁਰ (ਪੰਜਾਬ) ਦੇ ਪ੍ਰਧਾਨ ਹਰਪਾਲ ਸਿੰਘ ਭੱਟੀ ਨੇ ਸੰਵਿਧਾਨ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੀ ਏਕਤਾ, ਅਖੰਡਤਾ, ਲੋਕਤੰਤਰ ਅਤੇ ਸਮਾਜਿਕ ਨਿਆਂ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਦਾ ਦਿਨ ਹਰ ਭਾਰਤੀ ਲਈ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਸ ਦਿਨ ਸੰਵਿਧਾਨ ਸਭਾ ਵਲੋਂ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ। ਪ੍ਰਧਾਨ ਹਰਪਾਲ ਸਿੰਘ ਭੱਟੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਣ ਵਿਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਯੋਗਦਾਨ ਬਹੁਤ ਮਹਾਨ ਅਤੇ ਇਤਿਹਾਸਕ ਹੈ। ਉਨ੍ਹਾਂ ਨੇ ਆਪਣੀ ਦੂਰਅੰਦੇਸ਼ੀ ਸੋਚ ਅਤੇ ਵਿਦਵਤਾ ਨਾਲ ਦੇਸ਼ ਦੇ ਹਰ ਵਰਗ ਨੂੰ ਬਰਾਬਰੀ, ਆਜ਼ਾਦੀ, ਨਿਆਂ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਅਧਿਕਾਰ ਦੇਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸੰਵਿਧਾਨ ਕੋਈ ਕਿਤਾਬ ਨਹੀਂ, ਸਗੋਂ ਦੇਸ਼ ਦੇ ਹਰ ਨਾਗਰਿਕ ਦੇ ਹੱਕਾਂ ਦੀ ਰਾਖੀ ਕਰਨ ਵਾਲਾ ਮਜ਼ਬੂਤ ਦਸਤਾਵੇਜ਼ ਇਕ ਰਾਸ਼ਟਰੀ ਕਾਨੂੰਨ ਦਾ ਗ੍ਰੰਥ ਹੈ। ਅੱਜ ਲੋੜ ਹੈ ਕਿ ਅਸੀਂ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਈਏ ਅਤੇ ਜਾਤ-ਪਾਤ, ਊਚ-ਨੀਚ, ਭੇਦਭਾਵ ਅਤੇ ਸਮਾਜਿਕ ਬੁਰਾਈਆਂ ਤੋਂ ਉੱਪਰ ਉੱਠ ਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਲਈ ਯੋਗਦਾਨ ਪਾਈਏ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਭਾਟ ਸਿੱਖ ਸਭਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੂੰਗਾ ਤੋਂ ਸੰਗਤਾਂ ਦਾ ਜਥਾ ਰਵਾਨਾ
Ad Position 24