ਸਵੀਪ ਗਤੀਵਿਧੀ ਤਹਿਤ ਬਿਰਧ ਆਸ਼ਰਮ ’ਚ ਬਜ਼ੁਰਗਾਂ ਨਾਲ ਕੀਤਾ ਸੰਵਾਦ
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਵਰਗਾਂ ਦੇ ਵੋਟਰਾਂ ਨੂੰ ਚੋਣ ਪ੍ਰਕਿਰਿਆ ’ਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਸਵੀਪ ਟੀਮ ਹੁਸ਼ਿਆਰਪੁਰ ਵਲੋਂ ਆਈ.
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਵਰਗਾਂ ਦੇ ਵੋਟਰਾਂ ਨੂੰ ਚੋਣ ਪ੍ਰਕਿਰਿਆ ’ਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਸਵੀਪ ਟੀਮ ਹੁਸ਼ਿਆਰਪੁਰ ਵਲੋਂ ਆਈ.ਏ.ਐੱਸ. ਅਧਿਕਾਰੀ ਗੁਰਕੰਵਲ ਸਿੰਘ ਦੀ ਅਗਵਾਈ ਹੇਠ ਸਥਾਨਕ ਬਿਰਧ ਆਸ਼ਰਮ ‘ਚ ਬਜ਼ੁਰਗਾਂ ਨਾਲ ਵਿਸ਼ੇਸ਼ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਗੁਰਕੰਵਲ ਸਿੰਘ ਨੇ ਬਿਰਧ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਨਾਲ ਪਿਆਰ ਅਤੇ ਆਪਣੇਪਣ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਰੋਜ਼ਾਨਾ ਜੀਵਨ ਨਾਲ ਜੁੜੀਆਂ ਸਮੱਸਿਆਵਾਂ, ਲੋੜਾਂ ਅਤੇ ਮੁਸ਼ਕਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਬਜ਼ੁਰਗਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਵਿਚ ਮਤਦਾਨ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਆਗਾਮੀ ਚੋਣਾਂ ਵਿਚ ਆਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਵੀਪ ਮੁਹਿੰਮ ਤਹਿਤ ਪ੍ਰਸ਼ਾਸਨ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ, ਖ਼ਾਸ ਕਰਕੇ ਦਿਵਿਆਂਗਜਨਾਂ, ਟਰਾਂਸਜੈਂਡਰ ਵੋਟਰਾਂ ਅਤੇ ਬਜ਼ੁਰਗਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਮਤਦਾਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੱਖ-ਵੱਖ ਆਸ਼ਰਮਾਂ ਵਿੱਚ ਟਰਾਂਸਜੈਂਡਰ ਭਾਈਚਾਰੇ ਦੇ ਮੈਂਬਰਾਂ ਨਾਲ ਵੀ ਸੰਵਾਦ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ।