26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਵਿਧਾਇਕ ਘੁੰਮਣ ਨੇ ਪਿੰਡ ਬਾੜੀ ਦੇ ਵਿਕਾਸ ਕਾਰਜਾਂ ਲਈ 14 ਲੱਖ ਦੀ ਗਰਾਂਟ ਦਿੱਤੀ

ਤਲਵਾੜਾ, 26 ਨਵੰਬਰ (ਐਚ. ਐਸ.

Ad Position 21
No active advertisement
ਅਜੀਤ ਡੈਸਕ 27-11-2026
ਤਲਵਾੜਾ, 26 ਨਵੰਬਰ (ਐਚ.ਐਸ.ਮਿੱਠੂ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਬਾੜੀ ਦੇ ਵਿਕਾਸ ਕਾਰਜਾਂ ਲਈ 14 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਕਾਸ ਦੇ ਖੇਤਰ ਵਿਚ ਕਈ ਉਪਰਾਲੇ ਕੀਤੇ ਹਨ ਅਤੇ ਪਿੰਡਾਂ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ ਲਿਜਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਸਰਕਾਰ ਲੋਕਾਂ ਕੋਲ ਆਪਣੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗਣ ਜਾਵੇਗੀ। ਇਸ ਮੌਕੇ ਸਰਪੰਚ ਕਮਲਜੀਤ ਕੌਰ, ਪੰਚ ਰਾਣੀ ਦੇਵੀ, ਪੰਚ ਦਰਸ਼ਨਾ ਦੇਵੀ, ਪੰਚ ਰਾਕੇਸ਼ ਕੁਮਾਰ, ਪੰਚ ਬੱਚਨ ਸਿੰਘ, ਪੰਚ ਪ੍ਰਕਾਸ਼ ਚੰਦ, ਪੰਚ ਦਵਿੰਦਰ ਸਿੰਘ, ਕੁਲਦੀਪ ਕੁਮਾਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕਪਿਲ ਦੇਵ, ਦਵਿੰਦਰ ਸਿੰਘ, ਸੁਸ਼ੀਲ ਕੁਮਾਰ ਸਿਲੂ, ਪੁਸ਼ਪਿੰਦਰ ਜੋਗੀ, ਮਾਸਟਰ ਅਨਿਲ ਬ੍ਰਿੰਗਲੀ, ਅਜੇ ਸ਼ਰਮਾ ਅਤੇ ਕਮਲ ਕਿਸ਼ੋਰ ਸਰਪੰਚ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਹਿਤਕ ਮੁਕਾਬਲਿਆਂ ’ਚ ਬਾਬਾ ਮੰਝ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਦੀ ਆਰੰਭਤਾ 29 ਤੋਂ-ਸੰਤ ਹਰਜਿੰਦਰ ਸਿੰਘ
Ad Position 24