ਗੁਰਦੁਆਰਾ ਸ਼ਹੀਦਾਂ ਤਲਵੰਡੀ ਅਰਾਈਆਂ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੱਲ੍ਹ ਤੋਂ
ਸ਼ਾਮਚੁਰਾਸੀ, 26 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਾਧ ਸੰਗਤ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 28 ਨਵੰਬਰ ਨੂੰ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਅਤੇ 29 ਨਵੰਬਰ ਨੂੰ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਸ
ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ।
27-11-2026
ਸ਼ਾਮਚੁਰਾਸੀ, 26 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਾਧ ਸੰਗਤ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 28 ਨਵੰਬਰ ਨੂੰ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਅਤੇ 29 ਨਵੰਬਰ ਨੂੰ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਨੇ ਦੱਸਿਆ ਕਿ 28 ਨਵੰਬਰ ਨੂੰ ਸਜਾਇਆ ਜਾਣ ਵਾਲਾ ਵਿਸ਼ਾਲ ਨਗਰ ਕੀਰਤਨ ਤਲਵੰਡੀ ਅਰਾਈਆਂ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਵਾਪਸ ਤਲਵੰਡੀ ਅਰਾਈਆਂ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀਆਂ ਅਤੇ ਪ੍ਰਚਾਰਕਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਹੋਰ ਸਿੰਘ ਸਾਹਿਬਾਨ ਅਤੇ ਸੰਤ-ਮਹਾਂਪੁਰਸ਼ ਵੀ ਸ਼ਿਰਕਤ ਕਰਨਗੇ।