27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਦਸੂਹਾ ਦੇ ਬਲੱਗਣ ਚੌਕ ਵਿਖੇ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਫਾਇਰਿੰਗ

ਦਸੂਹਾ, 27 ਨਵੰਬਰ (ਕੌਸ਼ਲ)-ਦਸੂਹਾ ਦੇ ਬਲੱਗਣ ਚੌਂਕ ਵਿਖੇ ਉਸ ਸਮੇਂ ਦਹਿਸ਼ਤ ਅਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਤਾਬੜਤੋੜ ਫਾਇਰਿੰਗ ਹੋਈ। ਗੋਲੀਆਂ ਦੀਆਂ ਆਵਾਜ਼ਾਂ ਨਾਲ ਪੂਰਾ ਇਲਾਕਾ ਗੂੰਜ ਉੱਠਿਆ।

Ad Position 21
No active advertisement
ਅਜੀਤ ਡੈਸਕ 28-11-2026
ਦਸੂਹਾ, 27 ਨਵੰਬਰ (ਕੌਸ਼ਲ)-ਦਸੂਹਾ ਦੇ ਬਲੱਗਣ ਚੌਂਕ ਵਿਖੇ ਉਸ ਸਮੇਂ ਦਹਿਸ਼ਤ ਅਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਤਾਬੜਤੋੜ ਫਾਇਰਿੰਗ ਹੋਈ। ਗੋਲੀਆਂ ਦੀਆਂ ਆਵਾਜ਼ਾਂ ਨਾਲ ਪੂਰਾ ਇਲਾਕਾ ਗੂੰਜ ਉੱਠਿਆ। ਇਸ ਦੌਰਾਨ ਪੁਲਿਸ ਵਲੋਂ ਕੀਤੀ ਗਈ ਜਵਾਬੀ ਕਾਰਵਾਈ ’ਚ ਇੱਕ ਕਥਿਤ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ, ਜਦਕਿ ਦੂਜਾ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਗੋਲਾਬਾਰੀ ਦੌਰਾਨ ਸਥਾਨਕ ਦੁਕਾਨਦਾਰ ਮੁਹੰਮਦ ਰਫ਼ੀ ਦੀ ਬਾਂਹ ਵਿਚ ਵੀ ਗੋਲੀ ਲੱਗ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਜਾਣਕਾਰੀ ਦਿੰਦਿਆਂ ਡੀ.ਐਸ.ਪੀ (ਡੀ) ਪਰਨੀਤ ਸਿੰਘ ਢਿੱਲੋਂ ਅਤੇ ਐਸ.ਐਚ.ਓ ਦਸੂਹਾ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਬੀਤੀ 15 ਅਤੇ 16 ਨਵੰਬਰ ਦੀ ਦਰਮਿਆਨੀ ਰਾਤ ਨੂੰ ਗੜ੍ਹਦੀਵਾਲਾ ਦੇ ਪਿੰਡ ਬਾਲਾਂ ਵਿਖੇ ਮਨਦੀਪ ਸਿੰਘ ਦੇ ਫਾਰਮ ਹਾਊਸ ’ਤੇ ਚਾਰ ਫਾਇਰ ਕੀਤੇ ਗਏ ਸਨ। ਇਸ ਘਟਨਾ ਸੰਬੰਧੀ ਮਨਦੀਪ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਗੜ੍ਹਦੀਵਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਡੀ.ਐਸ.ਪੀ ਪਰਨੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਲਈ ਸੀ.ਆਈ.ਏ ਸਟਾਫ਼ ਅਤੇ ਸਥਾਨਕ ਪੁਲਿਸ ਵਲੋਂ ਸਾਂਝੇ ਤੌਰ ’ਤੇ ਕਾਰਵਾਈ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪੁਲਿਸ ਨੂੰ ਸੂਤਰਾਂ ਰਾਹੀਂ 2 ਕਥਿਤ ਮੁਲਜ਼ਮਾਂ ਸੰਬੰਧੀ ਅਹਿਮ ਜਾਣਕਾਰੀ ਮਿਲੀ, ਜਿਸ ਦੇ ਆਧਾਰ ’ਤੇ ਪੁਲਿਸ ਟੀਮਾਂ ਵਲੋਂ ਉਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਪੁਲਿਸ ਅਧਿਕਾਰੀਆਂ ਅਨੁਸਾਰ ਦੋਵੇਂ ਕਥਿਤ ਮੁਲਜ਼ਮ ਕਾਰ ਨੰਬਰ ਪੀ.ਬੀ.01 ਜੀ. 7122 ਵਿਚ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਪਿੱਛਾ ਕਰਦਿਆਂ ਦਸੂਹਾ ਦੇ ਬਲੱਗਣ ਚੌਕ ਵਿਖੇ ਉਨ੍ਹਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਵਲੋਂ ਪੁਲਿਸ ਮੁਲਾਜ਼ਮਾਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ। ਮੁਲਜ਼ਮਾਂ ਨੇ ਤੇਜ਼ ਰਫ਼ਤਾਰ ਨਾਲ ਕਾਰ ਭਜਾਉਂਦੇ ਹੋਏ ਚੌਕ ਵਿਚ ਖੜ੍ਹੀਆਂ ਪੰਜ ਤੋਂ ਸੱਤ ਗੱਡੀਆਂ ਨੂੰ ਵੀ ਟੱਕਰ ਮਾਰ ਦਿੱਤੀ। ਇਸੇ ਗੋਲਾਬਾਰੀ ਦੌਰਾਨ ਸੜਕ ਕਿਨਾਰੇ ਆਪਣੀ ਦੁਕਾਨ ’ਤੇ ਮੌਜੂਦ ਦੁਕਾਨਦਾਰ ਮੁਹੰਮਦ ਰਫ਼ੀ ਦੀ ਬਾਂਹ ਵਿਚ ਗੋਲੀ ਲੱਗ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਵਲੋਂ ਕੀਤੀ ਗਈ ਮੁਸਤੈਦੀ ਅਤੇ ਕਾਰਵਾਈ ਦੌਰਾਨ ਇੱਕ ਕਥਿਤ ਮੁਲਜ਼ਮ ਜਸਵਿੰਦਰ ਸਿੰਘ ਵਾਸੀ ਪਿੰਡ ਬੋਦਲਾਂ ਨੂੰ ਕਾਬੂ ਕਰ ਲਿਆ ਗਿਆ, ਜਦਕਿ ਦੂਜਾ ਕਥਿਤ ਮੁਲਜ਼ਮ ਹਰਕਮਲਜੀਤ ਸਿੰਘ ਵਾਸੀ ਪਿੰਡ ਮੱਖੂ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਡੀ.ਐਸ.ਪੀ ਨੇ ਦੱਸਿਆ ਕਿ ਫੜੇ ਗਏ ਕਥਿਤ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਗੜ੍ਹਦੀਵਾਲਾ ਦੇ ਪਿੰਡ ਬਾਲਾਂ ਵਿਖੇ ਹੋਈ ਫਾਇਰਿੰਗ ਦੀ ਘਟਨਾ ਸਬੰਧੀ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਫ਼ਰਾਰ ਕਥਿਤ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਭਾਲ ਅਤੇ ਛਾਪੇਮਾਰੀ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਅਣਐਲਾਨੇ ਬਿਜਲੀ ਕੱਟ ਲਗਾ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ-ਸੂਦ ਅਗਲੀ ਖ਼ਬਰ ਭਾਜਪਾ ਅਤੇ ਅਕਾਲੀ ਦਲ ਦੇ ਇਤਿਹਾਸਕ ਗੱਠਜੋੜ ਨੇ ਪੰਜਾਬੀਆਂ ’ਚ ਜਗਾਈ ਉਮੀਦ-ਠਾਕੁਰ ਸੰਗਰਾਮ ਸਿੰਘ
Ad Position 24