27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਣਐਲਾਨੇ ਬਿਜਲੀ ਕੱਟ ਲਗਾ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ-ਸੂਦ

ਹੁਸ਼ਿਆਰਪੁਰ, 27 ਨਵੰਬਰ (ਹਰਪ੍ਰੀਤ ਕੌਰ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਭਾਜਪਾ ਨੇਤਾ ਤੀਕਸ਼ਨ ਸੂਦ ਨੇ ਸਰਦੀਆਂ ਦੇ ਮੌਸਮ ਵਿਚ ਵੀ ਲੱਗ ਰਹੇ ਬਿਜਲੀ ਦੇ ਅਣਐਲਾਨੇ ਲੰਬੇ-ਲੰਬੇ ਕੱਟਾਂ ਲਈ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਅਣਐਲਾਨੇ ਬਿਜਲੀ ਕੱਟ ਲਗਾ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਤੋਂ ਬਿਨਾਂ ਜ਼ਿਆਦਾਤਰ ਕੰਮ ਨਹੀਂ ਹੋ ਸਕਦੇ।

Ad Position 21
No active advertisement
ਅਜੀਤ ਡੈਸਕ 28-11-2026
ਹੁਸ਼ਿਆਰਪੁਰ, 27 ਨਵੰਬਰ (ਹਰਪ੍ਰੀਤ ਕੌਰ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਭਾਜਪਾ ਨੇਤਾ ਤੀਕਸ਼ਨ ਸੂਦ ਨੇ ਸਰਦੀਆਂ ਦੇ ਮੌਸਮ ਵਿਚ ਵੀ ਲੱਗ ਰਹੇ ਬਿਜਲੀ ਦੇ ਅਣਐਲਾਨੇ ਲੰਬੇ-ਲੰਬੇ ਕੱਟਾਂ ਲਈ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਅਣਐਲਾਨੇ ਬਿਜਲੀ ਕੱਟ ਲਗਾ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਤੋਂ ਬਿਨਾਂ ਜ਼ਿਆਦਾਤਰ ਕੰਮ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬਿਜਲੀ ਦਾ ਉਤਪਾਦਨ ਮੰਗ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਰਹਿ ਗਿਆ ਹੈ। ਮੰਗ ਜ਼ਿਆਦਾ ਹੈ ਜਦੋਂਕਿ ਬਿਜਲੀ ਉਤਪਾਦਨ ਬਹੁਤ ਘੱਟ ਹੋ ਰਿਹਾ ਹੈ। ਥਰਮਲ ਪਲਾਂਟਾਂ ਵਿਚ ਬਿਜਲੀ ਉਤਪਾਦਨ ਵਧਾਉਣ ਲਈ ਸਰਕਾਰ ਕੋਲ ਕੋਈ ਪ੍ਰਬੰਧ ਨਹੀਂ ਹੈ। ਹੈਰਾਨੀ ਦੀ ਗੱਲ ਹੈ ਕਿ ਸਰਕਾਰ ਬਿਜਲੀ ਉਤਪਾਦਨ ਵਧਾਉਣ ਵੱਲ ਬਿਲਕੁੱਲ ਗੰਭੀਰ ਨਹੀਂ ਹੈ। ਸੂਦ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਬਿਜਲੀ ਸਰਪਲਸ ਸੂਬਾ ਬਣਾਇਆ ਗਿਆ ਸੀ ਪਰ ‘ਆਪ’ ਸਰਕਾਰ ਨੇ ਬਿਜਲੀ ਪ੍ਰਬੰਧਨ ਨੂੰ ਤਹਿਸ ਨਹਿਸ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦੀ ਹਜ਼ਾਰਾਂ ਕਰੋੜ ਰੁਪਏ ਦੀ ਸਬਸਿਲਡੀ ਅਦਾ ਨਾ ਕਰਨ ਕਰਕੇ ਬਿਜਲੀ ਬੋਰਡ ਲੜਖੜਾਉਣ ਲੱਗ ਪਿਆ ਹੈ ਅਤੇ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਨਹੀਂ ਚੱਲ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਧੱਕੇਸ਼ਾਹੀਆਂ ਦਾ ਹਿਸਾਬ ਆਉਣ ਵਾਲੀਆਂ ਚੋਣਾਂ ’ਚ ‘ਆਪ’ ਸਰਕਾਰ ਤੋਂ ਲਵਵੇਗੀ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਅੰਦਰ ਨਿਯਮਾਂ ਨੂੰ ਛਿੱਕੇ ਟੰਗ ਕੇ ਇਮਾਰਤ ਦੀ ਹੋ ਰਹੀ ਉਸਾਰੀ-ਧੀਮਾਨ ਅਗਲੀ ਖ਼ਬਰ ਦਸੂਹਾ ਦੇ ਬਲੱਗਣ ਚੌਕ ਵਿਖੇ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਫਾਇਰਿੰਗ
Ad Position 24