27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਨੂੰ ਖ਼ਤਮ ਕਰਨ ਲਈ ਪ੍ਰਸ਼ਾਸਨ ਵਚਨਬੱਧ: ਆਸ਼ਿਕਾ ਜੈਨ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ 21 ਅਕਤੂਬਰ ਤੋਂ 21 ਦਸੰਬਰ 2026 ਤੱਕ ਚਲਾਈ ਜਾ ਰਹੀ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ’ਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਬਾਲ ਵਿਆਹ ਬੱਚਿਆਂ ਦੇ ਅਧਿਕਾਰਾਂ, ਸਿੱਖਿਆ, ਸਿਹਤ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਗੰਭੀਰ ਚੁਣੌਤੀ ਹੈ।

Ad Position 21
No active advertisement
ਅਜੀਤ ਡੈਸਕ 28-11-2026
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ 21 ਅਕਤੂਬਰ ਤੋਂ 21 ਦਸੰਬਰ 2026 ਤੱਕ ਚਲਾਈ ਜਾ ਰਹੀ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ’ਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਬਾਲ ਵਿਆਹ ਬੱਚਿਆਂ ਦੇ ਅਧਿਕਾਰਾਂ, ਸਿੱਖਿਆ, ਸਿਹਤ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਗੰਭੀਰ ਚੁਣੌਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਾਲ ਵਿਆਹ ਦੀ ਕਿਸੇ ਵੀ ਘਟਨਾ ਬਾਰੇ ਜਾਣਕਾਰੀ ਮਿਲਣ ’ਤੇ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰਨ ਅਤੇ ਇਸ ਬੁਰਾਈ ਨੂੰ ਰੋਕਣ ਵਿੱਚ ਸਹਿਯੋਗ ਦੇਣ। ਇਸੇ ਮੁਹਿੰਮ ਤਹਿਤ ‘ਬਾਲ ਵਿਆਹ, ਘੱਟ ਉਮਰ ਵਿੱਚ ਵਿਆਹ ਅਤੇ ਜਬਰੀ ਵਿਆਹ ਦੇ ਖ਼ਾਤਮੇ ਲਈ ਅੰਤਰਰਾਸ਼ਟਰੀ ਦਿਵਸ’ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਬਾਲ ਭਲਾਈ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਕਜੁੱਟ ਹੋ ਕੇ ਬਾਲ ਵਿਆਹ ਵਿਰੁੱਧ ਸਹੁੰ ਚੁੱਕੀ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ , ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਡਾ. ਹਰਪ੍ਰੀਤ ਕੌਰ, ਬਾਲ ਭਲਾਈ ਕਮੇਟੀ ਦੀ ਚੇਅਰਪਰਸਨ ਹਰਜੀਤ ਕੌਰ, ਮੈਂਬਰ ਜਗਦੀਸ਼ ਮਿੱਤਰ, ਲੀਗਲ-ਕਮ-ਪ੍ਰੋਬੇਸ਼ਨ ਅਧਿਕਾਰੀ ਸੁਖਜਿੰਦਰ ਸਿੰਘ, ਸੀਪੀਓ (ਐਨ.ਆਈ.ਸੀ) ਜਸਮੀਨ ਕੌਰ, ਕਾਊਂਸਲਰ ਕੁਲਦੀਪ ਸਿੰਘ, ਸੋਸ਼ਲ ਵਰਕਰ ਅਮਨਦੀਪ ਸਿੰਘ ਅਤੇ ਰਣਜੀਤ ਕੌਰ, ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ ਦੀ ਮੈਨੇਜਰ-ਕਮ-ਕੋਆਰਡੀਨੇਟਰ ਅਮਰਜੀਤ ਕੌਰ ਝੰਮਟ, ਗੁਰਜੋਤ ਸਿੰਘ, ਬਾਲ ਭਲਾਈ ਕਮੇਟੀ ਦੀ ਅਸਿਸਟੈਂਟ-ਕਮ-ਡਾਟਾ ਐਂਟਰੀ ਆਪਰੇਟਰ ਅੰਜਲੀ ਅਗਰਵਾਲ ਅਤੇ ਅਮਨਦੀਪ ਕੌਰ, ਸੀ.ਐਚ.ਐਲ ਦੀ ਸੁਪਰਵਾਈਜ਼ਰ ਦੀਕਸ਼ਾ ਅਤੇ ਕੇਸ ਵਰਕਰ ਕਿਰਨ ਸੈਣੀ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਬੋੜਾ ਦੇ ਨੌਜਵਾਨ ਵਲੋਂ ਸੈਂਟਰਲ ਜੇਲ੍ਹ ਹੁਸ਼ਿਆਰਪੁਰ ’ਚ ਆਤਮ ਹੱਤਿਆ ਕਰਨ ਦਾ- ਕ੍ਰਿਸ਼ਨ ਕੁਮਾਰ ਬਾਵਾ ਦਾ 10 ਦਿਨਾਂ... ਅਗਲੀ ਖ਼ਬਰ ਭਲਕੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਹੋਵੇਗਾ ਸੂਬਾ ਪੱਧਰੀ ਸਮਾਪਤੀ ਸਮਾਗਮ-ਆਸ਼ਿਕਾ ਜੈਨ
Ad Position 24