ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ
ਮੁਕੇਰੀਆਂ, 27 ਨਵੰਬਰ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਸਕੂਲ ਦੇ ਡਾਇਰੈਕਟਰ ਪ੍ਰੋਫੈਸਰ ਜੀ. ਐੱਸ.
ਮੁਕੇਰੀਆਂ, 27 ਨਵੰਬਰ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਸਕੂਲ ਦੇ ਡਾਇਰੈਕਟਰ ਪ੍ਰੋਫੈਸਰ ਜੀ. ਐੱਸ. ਮੁਲਤਾਨੀ, ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਅਰਚਨਾ ਸੂਦਨ ਦੀ ਯੋਗ ਅਗਵਾਈ ਹੇਠ ਓਮਨੀ ਫਾਊਂਡੇਸ਼ਨ ਅਤੇ ਟਰੈਫ਼ਿਕ ਪੁਲਿਸ ਦੇ ਸਾਂਝੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਓਮਨੀ ਫਾਊਂਡੇਸ਼ਨ ਵੱਲੋਂ ਸਨੀ ਅਤੇ ਟਰੈਫ਼ਿਕ ਪੁਲਿਸ ਵੱਲੋਂ ਗੁਰਨਾਮ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਦੋਵਾਂ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਵੱਖ-ਵੱਖ ਨਿਯਮਾਂ ਅਤੇ ਜ਼ਰੂਰੀ ਸਾਵਧਾਨੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ’ਚ ਸਕੂਲ ਦੀ ਪ੍ਰਿੰਸੀਪਲ ਵਲੋਂ ਦੋਵਾਂ ਮਹਿਮਾਨਾਂ ਸਨੀ ਅਤੇ ਗੁਰਨਾਮ ਸਿੰਘ ਨੂੰ ਉਨ੍ਹਾਂ ਦੇ ਅਨਮੋਲ ਯੋਗਦਾਨ ਲਈ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸੜਕ ਸੁਰੱਖਿਆ ਸਿਰਫ਼ ਨਿਯਮਾਂ ਦੀ ਪਾਲਣਾ ਨਹੀਂ, ਸਗੋਂ ਹਰ ਕੀਮਤੀ ਜ਼ਿੰਦਗੀ ਦੀ ਰੱਖਿਆ ਦਾ ਸੰਕਲਪ ਹੈ।