27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਤਲਵਾੜਾ ਵਿਖੇ ਕਰੀਬ 2 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬੱਸ ਸਟੈਂਡ ਦਾ ਰੱਖਿਆ ਨੀਂਹ ਪੱਥਰ

ਤਲਵਾੜਾ, 27 ਨਵੰਬਰ (ਐਚ. ਐਸ.

Ad Position 21
No active advertisement
ਅਜੀਤ ਡੈਸਕ 28-11-2026
ਤਲਵਾੜਾ, 27 ਨਵੰਬਰ (ਐਚ.ਐਸ.ਮਿੱਠੂ)-ਤਲਵਾੜਾ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਬੱਸ ਸਟੈਂਡ ਦੀ ਸਹੂਲਤ ਨੂੰ ਸਾਕਾਰ ਕਰਨ ਵੱਲ ਅੱਜ ਅਹਿਮ ਕਦਮ ਚੁੱਕਦਿਆਂ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਵਲੋਂ ਨਵੇਂ ਬਣਨ ਵਾਲੇ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ ਗਿਆ। ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਬੱਸ ਸਟੈਂਡ ਇਲਾਕੇ ਦੇ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ ਅਤੇ ਤਲਵਾੜਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ। ਇਸ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਤਲਵਾੜਾ ਵਿਖੇ ਬੱਸ ਸਟੈਂਡ ਦੀ ਲੋੜ ਲੰਮੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ, ਪਰ ਪਿਛਲੀਆਂ ਕਾਂਗਰਸ ਅਤੇ ਭਾਜਪਾ ਸਰਕਾਰਾਂ ਇਸ ਅਹਿਮ ਪ੍ਰਾਜੈਕਟ ਨੂੰ ਅਮਲੀ ਰੂਪ ਦੇਣ ਵਿਚ ਅਸਫਲ ਰਹੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ ਅਤੇ ਲੋਕਾਂ ਕੋਲ ਵੋਟਾਂ ਮੰਗਣ ਸਮੇਂ ਕੀਤੇ ਵਾਅਦਿਆਂ ਤੇ ਗਰੰਟੀਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਚੇਅਰਮੈਨ ਬੋਬੀ ਕੌਸ਼ਲ, ਪ੍ਰਧਾਨ ਆਸ਼ੂ ਅਰੋੜਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੋਮਾ ਦੇਵੀ, ਮਹਿੰਦਰ ਸਿੰਘ, ਜਰਨੈਲ ਸਿੰਘ ਬੰਟੀ, ਰਫ਼ੀਕ ਸਾਬੀ, ਸੁਰਿੰਦਰ ਸੀਪਰੀਆਂ, ਗੌਤਮ ਕੁਮਾਰ, ਰਜਨੀਸ਼ ਕੁਮਾਰੀ ਸਮੇਤ ਸਮੂਹ ਸੰਮਤੀ ਮੈਂਬਰ ਅਤੇ ਬੀਡੀਓ ਉਦੇਵੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵੈ-ਗਣਨਾ ਦੇ ਨਾਂਅ ’ਤੇ ਅਧਿਆਪਕਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ ਪ੍ਰਸ਼ਾਸਨ-ਸਾਂਝਾ ਅਧਿਆਪਕ ਮੋਰਚਾ ਅਗਲੀ ਖ਼ਬਰ ਸਵਰਗਵਾਸੀ ਪਦਮ ਨਾਭ ਸਿੰਘ ਯਾਦਗਾਰੀ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਸਫਲਤ...
Ad Position 24