27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਜਪਾ-ਅਕਾਲੀ ਦਲ ਦੇ ਗੱਠਜੋੜ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਪ੍ਰਦੀਪ ਸਿੰਘ ਪਲਾਹਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

ਮੁਕੇਰੀਆਂ, 27 ਨਵੰਬਰ (ਰਾਮਗੜ੍ਹੀਆ)-ਭਾਜਪਾ ਅਤੇ ਅਕਾਲੀ ਦਲ ਦੇ ਗੱਠਜੋੜ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਭਾਜਪਾ ਮੰਡਲ ਮੁਕੇਰੀਆਂ ਦੇ ਪ੍ਰਧਾਨ ਪ੍ਰਦੀਪ ਸਿੰਘ ਪਲਾਹਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੰਗਰਾਮ ਸਿੰਘ ਅਤੇ ਭਾਜਪਾ ਪ੍ਰਚਾਰ ਸੈੱਲ ਦੇ ਸੂਬਾ ਸਹਿ-ਸੰਯੋਜਕ ਮਨੋਜ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਪਲਾਹਾ ਨੇ ਗੱਠਜੋੜ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਲੰਬੇ ਸਮੇਂ ਤੋਂ ਪੰਜਾਬ ਦੇ ਵਿਕਾਸ ਲਈ ਭਾਜਪਾ-ਅਕਾਲੀ ਗੱਠਜੋੜ ਅਤੇ 2027 ਵਿਚ ਗੱਠਜੋੜ ਦੀ ਨੀਤੀਆਂ ਵਾਲੀ ਸਰਕਾਰ ਬਣਨ ਦੀ ਉਡੀਕ ਕਰ ਰਹੀ ਹੈ।

Ad Position 21
No active advertisement
ਮੀਟਿੰਗ ਦੌਰਾਨ ਭਾਜਪਾ ਵਰਕਰਾਂ ਦੇ ਨਾਲ ਭਾਜਪਾ ਮੰਡਲ ਮੁਕੇਰੀਆਂ ਦੇ ਪ੍ਰਧਾਨ ਪ੍ਰਦੀਪ ਸਿੰਘ ਪਲਾਹਾ ਤੇ ਹੋਰ। ਤਸਵੀਰ : ਰਾਮਗੜ੍ਹੀਆ 28-11-2026
ਮੁਕੇਰੀਆਂ, 27 ਨਵੰਬਰ (ਰਾਮਗੜ੍ਹੀਆ)-ਭਾਜਪਾ ਅਤੇ ਅਕਾਲੀ ਦਲ ਦੇ ਗੱਠਜੋੜ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਭਾਜਪਾ ਮੰਡਲ ਮੁਕੇਰੀਆਂ ਦੇ ਪ੍ਰਧਾਨ ਪ੍ਰਦੀਪ ਸਿੰਘ ਪਲਾਹਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੰਗਰਾਮ ਸਿੰਘ ਅਤੇ ਭਾਜਪਾ ਪ੍ਰਚਾਰ ਸੈੱਲ ਦੇ ਸੂਬਾ ਸਹਿ-ਸੰਯੋਜਕ ਮਨੋਜ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਪਲਾਹਾ ਨੇ ਗੱਠਜੋੜ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਲੰਬੇ ਸਮੇਂ ਤੋਂ ਪੰਜਾਬ ਦੇ ਵਿਕਾਸ ਲਈ ਭਾਜਪਾ-ਅਕਾਲੀ ਗੱਠਜੋੜ ਅਤੇ 2027 ਵਿਚ ਗੱਠਜੋੜ ਦੀ ਨੀਤੀਆਂ ਵਾਲੀ ਸਰਕਾਰ ਬਣਨ ਦੀ ਉਡੀਕ ਕਰ ਰਹੀ ਹੈ। ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ’ਚ ਵਧ ਰਹੇ ਨਸ਼ੇ, ਬੇਲਗ਼ਾਮ ਗੈਂਗਸਟਰਵਾਦ ਅਤੇ ਨਾਜਾਇਜ਼ ਮਾਈਨਿੰਗ ਨੇ ਪੰਜਾਬ ਨੂੰ ਖੋਖਲਾ ਕਰਨਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਵਿਚ ਕੋਈ ਨਵੇਂ ਉਦਯੋਗ ਸਥਾਪਤ ਨਹੀਂ ਹੋ ਸਕੇ। ਬੇਰੁਜ਼ਗਾਰੀ ਆਪਣੇ ਸਿਖਰ ’ਤੇ ਹੈ ਅਤੇ ਸਰਕਾਰੀ ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਭਾਜਪਾ-ਅਕਾਲੀ ਗੱਠਜੋੜ ਦੀ ਸਰਕਾਰ ਹੀ ਇਨ੍ਹਾਂ ਸਮੱਸਿਆਵਾਂ ਤੋਂ ਨਿਜਾਤ ਦਿਵਾ ਸਕਦੀ ਹੈ ਅਤੇ ਪੰਜਾਬ ਦੇ ਭਵਿੱਖ ਨੂੰ ਵਿਕਾਸ ਦੀ ਰਾਹ ’ਤੇ ਲਿਜਾ ਸਕਦੀ ਹੈ। ਸੂਬਾ ਅਹੁਦੇਦਾਰਾਂ ਸੰਗਰਾਮ ਸਿੰਘ ਅਤੇ ਮਨੋਜ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕਰੀਬ ਪੰਜ ਸਾਲ ਪਹਿਲਾਂ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇੱਕ ਬਿਹਤਰ ਬਦਲ ਵਜੋਂ ਚੁਣਿਆ ਸੀ, ਪਰ ਕਿਸੇ ਵੀ ਪੱਖੋਂ ਮਾਨ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸਕੱਤਰ ਅੰਮ੍ਰਿਤ ਧਨੋਆ, ਮੰਡਲ ਮਹਾਮੰਤਰੀ ਕੁਲਦੀਪ ਰਾਜ ਕਾਲਾ, ਸਰਪੰਚ ਰਵੀ ਮਿਨਹਾਸ, ਸਰਪੰਚ ਸੂਰਮ ਸਿੰਘ, ਰਾਜੇਸ਼ ਮਹਾਜਨ, ਸੰਜੀਵ ਬੰਟੀ, ਠਾਕੁਰ ਸ਼ਿਵਦੇਵ ਸਿੰਘ, ਗੋਵਿੰਦ ਦਾਸ ਅਤੇ ਹੋਰ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਵਪਾਰ ਮੰਡਲ ਦੀ ਮੀਟਿੰਗ ਅਗਲੀ ਖ਼ਬਰ ਸਵੈ-ਗਣਨਾ ਦੇ ਨਾਂਅ ’ਤੇ ਅਧਿਆਪਕਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ ਪ੍ਰਸ਼ਾਸਨ-ਸਾਂਝਾ ਅਧਿਆਪਕ ਮੋਰਚਾ
Ad Position 24