27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਗੱਠਜੋੜ ਦਾ ਆਭਾਸ ਸ਼ਾਕਰ ਵਲੋਂ ਸਵਾਗਤ

ਮੁਕੇਰੀਆਂ, 27 ਨਵੰਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਸੀਨੀਅਰ ਭਾਜਪਾ ਆਗੂ ਆਭਾਸ ਸ਼ਾਕਰ ਨੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਅੰਦਰ ਗੱਠਜੋੜ ਪੂਰੇ ਜ਼ੋਰਾਂ ਸ਼ੋਰਾਂ ਨਾਲ 2027 ’ਚ ਚੋਣਾਂ ਲੜੇਗਾ।

Ad Position 21
No active advertisement
ਅਜੀਤ ਡੈਸਕ 28-11-2026
ਮੁਕੇਰੀਆਂ, 27 ਨਵੰਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਸੀਨੀਅਰ ਭਾਜਪਾ ਆਗੂ ਆਭਾਸ ਸ਼ਾਕਰ ਨੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਅੰਦਰ ਗੱਠਜੋੜ ਪੂਰੇ ਜ਼ੋਰਾਂ ਸ਼ੋਰਾਂ ਨਾਲ 2027 ’ਚ ਚੋਣਾਂ ਲੜੇਗਾ। ਉਨ੍ਹਾਂ ਕਿਹਾ ਗੱਠਜੋੜ ਤੋਂ ਬੌਖਲਾਹਟ ਵਿਚ ਆ ਕੇ ਵਿਰੋਧੀ ਤਰ੍ਹਾਂ-ਤਰ੍ਹਾਂ ਦੇ ਬਿਆਨ ਦੇ ਰਹੇ ਹਨ ਜਿਸ ਦਾ ਜਵਾਬ ਪੰਜਾਬ ਦੇ ਲੋਕ ਖ਼ੁਦ ਗੱਠਜੋੜ ਨੂੰ ਵੋਟਾਂ ਪਾ ਕੇ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਧਿਆਨ ਵਿਚ ਰੱਖਦਿਆਂ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਆਪਸੀ ਵਿਚਾਰ-ਵਟਾਂਦਰੇ ਰਾਹੀਂ ਅੱਗੇ ਦੀ ਰਾਜਨੀਤਿਕ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਗੱਠਜੋੜ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਗੱਠਜੋੜ ਦੀ ਸਰਕਾਰ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਜਥੇਬੰਦਕ ਮਜ਼ਬੂਤੀ ਅਤੇ ਲੋਕਾਂ ਨਾਲ ਸੰਪਰਕ ਬਣਾਈ ਰੱਖਣ ਲਈ ਮਿਹਨਤ ਕਰਨੀ ਚਾਹੀਦੀ ਹੈ। ਆਭਾਸ ਸ਼ਾਕਰ ਨੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਘਰ-ਘਰ ਜਾ ਕੇ ਅਕਾਲੀ-ਭਾਜਪਾ ਪਾਰਟੀ ਵਲੋਂ ਤਿਆਰ ਕੀਤੀ ਰਣਨੀਤੀ ਨੂੰ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਲੋਕਾਂ ਨੂੰ ਪੰਜਾਬ ਵਿਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਪਤਾ ਚੱਲ ਸਕੇ।
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ‘ਫਨ ਸਪੋਰਟਸ ਡੇ’ ਮਨਾਇਆ ਅਗਲੀ ਖ਼ਬਰ ਸਤਨਾਮ ਸਿੰਘ ਖੁਣ ਖੁਣ ਕਲਾ ਦੀ ਮਾਤਾ ਪ੍ਰੇਮ ਕੌਰ ਨੂੰ ਸ਼ਰਧਾਂਜਲੀਆਂ ਭੇਟ
Ad Position 24