27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ‘ਫਨ ਸਪੋਰਟਸ ਡੇ’ ਮਨਾਇਆ

ਅੱਡਾ ਸਰਾਂ , 27 ਨਵੰਬਰ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੀ-ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਲਈ ਡਾਇਰੈਕਟਰ ਪ੍ਰੋ. ਜੀ.

Ad Position 21
No active advertisement
ਅਜੀਤ ਡੈਸਕ 28-11-2026
ਅੱਡਾ ਸਰਾਂ , 27 ਨਵੰਬਰ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੀ-ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਲਈ ਡਾਇਰੈਕਟਰ ਪ੍ਰੋ. ਜੀ.ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਪ੍ਰਿੰ. ਪੂਜਾ ਪਟਿਆਲ ਦੀ ਅਗਵਾਈ ਹੇਠ ‘ਫਨ ਸਪੋਰਟਸ ਡੇ’ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਾਨਦਾਰ ਉਦਘਾਟਨੀ ਸਮਾਰੋਹ ਨਾਲ ਹੋਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀ.ਐੱਸ. ਮੁਲਤਾਨੀ, ਨੀਰੂ ਮੁਲਤਾਨੀ, ਪ੍ਰਿੰਸੀਪਲ ਪੂਜਾ ਪਟਿਆਲ, ਕੋਆਰਡੀਨੇਟਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਰੰਗ-ਬਿਰੰਗੇ ਗੁਬਾਰੇ ਅਸਮਾਨ ਵਿੱਚ ਛੱਡ ਕੇ ਖੇਡ ਉਤਸਵ ਦਾ ਆਗਾਜ਼ ਕੀਤਾ ਗਿਆ। ਇਸ ਉਪਰੰਤ ਖੇਡ ਭਾਵਨਾ, ਏਕਤਾ ਅਤੇ ਉਤਸ਼ਾਹ ਦੇ ਪ੍ਰਤੀਕ ਵਜੋਂ ਮਸ਼ਾਲ ਜਗਾਈ ਗਈ। ਇਸ ਖੇਡ ਉਤਸਵ ਦਾ ਮੁੱਖ ਆਕਰਸ਼ਣ ਵੱਖ-ਵੱਖ ਖੇਡ ਮੁਕਾਬਲੇ ਅਤੇ ਮਨੋਰੰਜਕ ਦੌੜਾਂ ਰਹੀਆਂ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਪੂਜਾ ਪਟਿਆਲ ਨੇ ਹਾਜ਼ਰ ਮਾਪਿਆਂ ਨੂੰ ਸੰਬੋਧਨ ਕਰਦਿਆਂ ਬੱਚਿਆਂ ਦੇ ਜੀਵਨ ਵਿੱਚ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਮਾਗਮ ਦੇ ਅੰਤ ਵਿੱਚ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਨੰਨ੍ਹੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਵਿਨੀਤਾ ਬਲੌਰੀਆ, ਸੁਜਾਤਾ ਛਾਬੜਾ, ਸ਼ਿਵਾਨੀ, ਅਮਨੀਤ ਸੈਣੀ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖਡਿਆਲਾ ਸੈਣੀਆਂ ਤੋਂ ਮਾਣਕਢੇਰੀ ਧੁੱਸੀ ਬੰਨ੍ਹ ਸਮੇਤ ਇਲਾਕੇ ਦੀਆਂ ਸੜਕਾਂ ਦਾ ਮੰਦਾ ਹਾਲ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦਾ ਆਭਾਸ ਸ਼ਾਕਰ ਵਲੋਂ ਸਵਾਗਤ
Ad Position 24