27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਆਈ.ਟੀ.ਆਈਜ਼ ਦੇ ਗੈਸਟ ਫੈਕਲਟੀ/ਕੰਟਰੈਕਟ ਇੰਸਟਰਕਟਰਾਂ ਨੇ ਕਲਾਸਾਂ ਦਾ ਕੀਤਾ ਬਾਈਕਾਟ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਆਲ ਪੰਜਾਬ ਡੀ. ਐਸ.

Ad Position 21
No active advertisement
ਅਜੀਤ ਡੈਸਕ 28-11-2026
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਆਲ ਪੰਜਾਬ ਡੀ.ਐਸ.ਟੀ.ਸੀ.ਟੀ.ਐਸ. ਕੰਟਰੈਕਟ ਇੰਸਟਰਕਟਰ ਯੂਨੀਅਨ ਪੰਜਾਬ ਦੇ ਮੈਂਬਰਾਂ ਦੀ ਮੀਟਿੰਗ ਹੋਈ। ਇਸ ਉਪਰੰਤ ਯੂਨੀਅਨ ਦੇ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ, ਵਾਈਸ ਪ੍ਰਧਾਨ ਸਿਮਰਨਜੀਤ ਸਿੰਘ, ਪ੍ਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ’ਚ ਡੀ.ਐੱਸ.ਟੀ. ਅਤੇ ਸੀ.ਟੀ.ਐੱਸ. ਸਕੀਮਾਂ ਅਧੀਨ ਕੰਮ ਕਰ ਰਹੇ ਗੈੱਸਟ ਫੈਕਲਟੀ ਇੰਸਟਰਕ ਟਰਾਂ (ਠੇਕਾ ਆਧਾਰਿਤ) ਨੇ ਲੰਮੇ ਸਮੇਂ ਤੋਂ ਲਟਕਦੀਆਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਆਗੂਆਂ ਅਨੁਸਾਰ ਉਹ ਲਗਪਗ ਸਾਢੇ ਚਾਰ ਸਾਲਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਇਸ ਸਬੰਧੀ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪ੍ਰੰਤੂ ਭਰੋਸਿਆਂ ਦੇ ਬਾਵਜੂਦ ਅੱਜ ਤੱਕ ਨਾ ਤਾਂ ਕੋਈ ਠੋਸ ਹੱਲ ਨਿਕਲਿਆ ਹੈ ਅਤੇ ਨਾ ਹੀ ਕੋਈ ਨੋਟੀਫ਼ਿਕੇਸ਼ਨ ਜਾਰੀ ਹੋਇਆ ਹੈ, ਜਿਸ ਕਾਰਨ ਇੰਸਟਰਕਟਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈ ਕੇ ਯੂਨੀਅਨ ਵਲੋਂ ਕਲਾਸਾਂ ਦਾ ਬਾਈਕਾਟ ਕੀਤਾ ਗਿਆ ਹੈ ਅਤੇ ਜੇਕਰ ਸਰਕਾਰ ਵਲੋਂ ਜਦੋਂ ਤੱਕ ਸਾਡੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ ਤਾਂ 5 ਦਸੰਬਰ ਨੂੰ ਨੰਗਲ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਧਰਨਾ ਲਗਾਇਆ ਜਾਵੇਗਾ ਅਤੇ ਫਿਰ ਵੀ ਮੰਗਾਂ ਹੱਲ ਨਾ ਹੋਈਆਂ ਤਾਂ ਪੱਕਾ ਧਰਨਾ ਵੀ ਲਗਾਇਆ ਜਾਵੇਗਾ। ਇਸ ਮੌਕੇ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਸਵਰਨ ਸਿੰਘ,ਮਨਜਿੰਦਰ ਸਿੰਘ ਅਮਨਦੀਪ ਸਿੰਘ ਗੁਰਜੀਤ ਸਿੰਘ ਮਨਪ੍ਰੀਤ ਸਿੰਘ ਹਰਜੀਤ ਸਿੰਘ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਸਕੂਲ ਤਲਵੰਡੀ ਡੱਡੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅੱਜ ਅਗਲੀ ਖ਼ਬਰ ਡਾ. ਚਾਵਲਾ ਵਲੋਂ ਵਿਸ਼ਵ ਐਂਟੀਮਾਈਕ੍ਰੋਬੀਅਲ ਜਾਗਰੂਕਤਾ ਹਫ਼ਤੇ ਤਹਿਤ ਸਿਵਲ ਹਸਪਤਾਲ ਦਾ ਦੌਰਾ
Ad Position 24