27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

‘ ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ’ ਮੁਹਿੰਮ ਤਹਿਤ ਪਿੰਡ ਮੱਕੋਵਾਲ ਵਿਖੇ ਡੇਂਗੂ ਲਾਰਵੇ ਦਾ ਕੀਤਾ ਨਿਰੀਖਣ

ਪੱਸੀ ਕੰਢੀ, 27 ਨਵੰਬਰ (ਜਗਤਾਰ ਸਿੰਘ ਰਜਪਾਲਮਾ)- ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਜਗਦੀਪ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਐੱਸ. ਐੱਮ.

Ad Position 21
No active advertisement
ਅਜੀਤ ਡੈਸਕ 28-11-2026
ਪੱਸੀ ਕੰਢੀ, 27 ਨਵੰਬਰ (ਜਗਤਾਰ ਸਿੰਘ ਰਜਪਾਲਮਾ)- ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਜਗਦੀਪ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਐੱਸ.ਐੱਮ.ਓ. ਡਾਕਟਰ ਰੋਹਿਤ ਬਰੂਟਾ ਪੀ.ਐੱਚ.ਸੀ ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਪਿੰਡ ਮੱਕੋਵਾਲ ਵਿਖੇ ਸਿਹਤ ਕਰਮਚਾਰੀ ਰਾਜੀਵ ਰੋਮੀ ਅਤੇ ਕਮਲੇਸ਼ ਦੇਵੀ ਏ.ਐਨ.ਐਮ. ਵਲੋਂ ਘਰਾਂ ਵਿਚ ਡੇਂਗੂ ਦੇ ਲਾਰਵੇ ਦਾ ਨਿਰੀਖਣ ਕੀਤਾ ਗਿਆ ਅਤੇ ਨਾਲ ਹੀ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਚਲਾਈ ਗਈ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਵਿਚ ਸਾਨੂੰ ਸਭ ਨੂੰ ਆਪਣਾ ਯੋਗ ਦਾਨ ਪਾਉਣਾ ਚਾਹੀਦਾ ਹੈ ਜਿਸ ਤਹਿਤ ਡੇਂਗੂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਮੱਛਰ ਜ਼ਿਆਦਾਤਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ ਅਤੇ ਲਗਭਗ ਇਕ ਹਫ਼ਤੇ ਵਿਚ ਆਪਣਾ ਜੀਵਨ ਚੱਕਰ ਪੂਰਾ ਕਰ ਲੈਂਦਾ ਹੈ। ਇਸ ਤੋਂ ਬਚਾਅ ਲਈ ਸਾਨੂੰ ਆਪਣੇ ਘਰਾਂ ਦੇ ਆਸ-ਪਾਸ ਸਫ਼ਾਈ ਰੱਖਣੀ ਚਾਹੀਦੀ ਹੈ ਅਤੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਡੇਂਗੂ ਦਾ ਮੱਛਰ ਜ਼ਿਆਦਾਤਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ। ਇਹ ਮੱਛਰ ਜ਼ਿਆਦਾਤਰ ਦਿਨ ਵੇਲੇ ਕੱਟਦਾ ਹੈ। ਡੇਂਗੂ ਦੇ ਸਾਰੇ ਟੈੱਸਟ ਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿਚ ਫ਼ਰੀ ਕੀਤੇ ਜਾਂਦੇ ਹਨ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਕਮਲੇਸ਼ ਦੇਵੀ ਏ.ਐਨ.ਐਮ., ਚਰਨ ਸਿੰਘ, ਦਿਲਬਾਗ ਸਿੰਘ, ਪੂਰਨ ਚੰਦ, ਜਗਦੇਵ ਸਿੰਘ, ਅਸ਼ੋਕ ਕੁਮਾਰ, ਕਾਂਤਾ ਦੇਵੀ, ਰਾਮ ਦਾਸ, ਦੇਸ ਰਾਜ ਆਦਿ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 6 ਦਸੰਬਰ ਨੂੰ ਹੋਣ ਵਾਲੀ ਪੰਥਕ ਕਾਨਫ਼ਰੰਸ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ - ਮਾ. ਮਸੀਤੀ ਅਗਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਬਹਾਦਰਪੁਰ ਬਾਹੀਆਂ ’ਚ ਸਕੂਲ ਦੇ ਕਮਰੇ ਦਾ ਉਦਘਾਟਨ
Ad Position 24