ਸਰਕਾਰੀ ਹਾਈ ਸਕੂਲ ਦੇਹਰੀਵਾਲ ’ਚ ਸੂਬਾ ਪੱਧਰੀ ਵੇਟਲਿਫਟਿੰਗ ਮੁਕਾਬਲੇ ਅੱਜ ਤੋਂ
ਅੱਡਾ ਸਰਾਂ , 27 ਨਵੰਬਰ (ਮਸੀਤੀ)-ਸਰਕਾਰੀ ਹਾਈ ਸਕੂਲ ਦੇਹਰੀਵਾਲ ਦੇ ਵੇਟ ਲਿਫਟਿੰਗ ਸੈਂਟਰ ’ਚ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਖੇਡ ਵਿਭਾਗ ਵਲੋਂ ਜ਼ਿਲ੍ਹਾ ਵੇਟ ਲਿਫਟਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੂਬਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ 28 ਅਤੇ 29 ਨਵੰਬਰ ਨੂੰ ਕਰਵਾਏ ਜਾਣਗੇ। ਇਸ ਸਬੰਧੀ ਕੋਚ ਬਲਜਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਪੰਜਾਬ ਵੇਟ ਲਿਫਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੰਦੀਪ ਕੁਮਾਰ ਓਲੰਪੀਅਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਸ ਸੂਬਾਈ ਚੈਂਪੀਅਨਸ਼ਿਪ ਵਿਚ ਕੈਡਿਟ 9 ਤੋਂ 12 ਸਾਲ ਦੇ ਲੜਕੇ-ਲੜਕੀਆਂ 12 ਤੋਂ 14 ਸਾਲ ਦੇ ਲੜਕੇ ਲੜਕੀਆਂ, ਸਬ ਜੂਨੀਅਰ ਯੂਥ ਲੜਕੇ ਅਤੇ ਲੜਕੀਆਂ ਭਾਗ ਲੈਣਗੀਆਂ।
ਅਜੀਤ ਡੈਸਕ
28-11-2026