28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ

ਮੁਕੇਰੀਆਂ, 28 ਨਵੰਬਰ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈਲਫੇਅਰ ਯੂਨੀਅਨ ਹੁਸ਼ਿਆਰਪੁਰ ਦੇ ਮੁਕੇਰੀਆਂ ਯੂਨਿਟ ਦੀ ਮਾਸਿਕ ਮੀਟਿੰਗ ਭਵਿੱਖ ਵਿਚ ਸੰਘਰਸ਼ ਦੇ ਵੱਖ-ਵੱਖ ਪੜਾਵਾਂ ਨੂੰ ਨੇਪਰੇ ਚਾੜ੍ਹਨ ਲਈ ਇਸ ਵਾਰ ਮਿਤੀ 1 ਦਸੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸ੍ਰੀ ਮੌਨਸਰ ਮੰਦਿਰ ਮੁਕੇਰੀਆਂ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੈਨਸ਼ਨਰ ਆਗੂਆਂ ਨੇ ਦੱਸਿਆ ਕਿ ਇਸ ਮੌਕੇ ਪੈਨਸ਼ਨਰਜ਼ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਪ੍ਰਤੀ ਸਰਕਾਰ ਦੇ ਰਵੱਈਏ ਨੂੰ ਮੁੱਖ ਰੱਖਦੇ ਹੋਏ ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਗਏ ਸੰਘਰਸ਼ ਦੇ ਵੱਖ-ਵੱਖ ਪੜਾਵਾਂ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਇਨ੍ਹਾਂ ਐਕਸ਼ਨਾ ਨੂੰ ਨੇਪਰੇ ਚਾੜ੍ਹਨ ਲਈ ਰਣਨੀਤੀ ਬਣਾਈ ਜਾਵੇਗੀ।

Ad Position 21
No active advertisement
ਅਜੀਤ ਡੈਸਕ 29-11-2026
ਮੁਕੇਰੀਆਂ, 28 ਨਵੰਬਰ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈਲਫੇਅਰ ਯੂਨੀਅਨ ਹੁਸ਼ਿਆਰਪੁਰ ਦੇ ਮੁਕੇਰੀਆਂ ਯੂਨਿਟ ਦੀ ਮਾਸਿਕ ਮੀਟਿੰਗ ਭਵਿੱਖ ਵਿਚ ਸੰਘਰਸ਼ ਦੇ ਵੱਖ-ਵੱਖ ਪੜਾਵਾਂ ਨੂੰ ਨੇਪਰੇ ਚਾੜ੍ਹਨ ਲਈ ਇਸ ਵਾਰ ਮਿਤੀ 1 ਦਸੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸ੍ਰੀ ਮੌਨਸਰ ਮੰਦਿਰ ਮੁਕੇਰੀਆਂ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੈਨਸ਼ਨਰ ਆਗੂਆਂ ਨੇ ਦੱਸਿਆ ਕਿ ਇਸ ਮੌਕੇ ਪੈਨਸ਼ਨਰਜ਼ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਪ੍ਰਤੀ ਸਰਕਾਰ ਦੇ ਰਵੱਈਏ ਨੂੰ ਮੁੱਖ ਰੱਖਦੇ ਹੋਏ ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਗਏ ਸੰਘਰਸ਼ ਦੇ ਵੱਖ-ਵੱਖ ਪੜਾਵਾਂ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਇਨ੍ਹਾਂ ਐਕਸ਼ਨਾ ਨੂੰ ਨੇਪਰੇ ਚਾੜ੍ਹਨ ਲਈ ਰਣਨੀਤੀ ਬਣਾਈ ਜਾਵੇਗੀ। ਪ੍ਰਿੰਸੀਪਲ ਦਵਿੰਦਰ ਸਿੰਘ ਵਲੋਂ ਮਾਨਯੋਗ ਹਾਈਕੋਰਟ ਵਿਚ ਚੱਲ ਰਹੀਆਂ ਵੱਖ-ਵੱਖ ਰਿੱਟਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮਿਤੀ 17 ਦਸੰਬਰ ਨੂੰ ਪੈਨਸ਼ਨਰ ਦਿਵਸ ਮਨਾਏ ਜਾਣ ਦੇ ਪ੍ਰੋਗਰਾਮ ਨੂੰ ਸੁਚਾਰੂ ਰੂਪ ਨਾਲ ਨੇਪਰੇ ਚਾੜ੍ਹਨ ਲਈ ਰਣਨੀਤੀ ਬਣਾਈ ਜਾਵੇਗੀ ਅਤੇ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਸਥਾਨਕ ਬੈਂਕਾਂ ਨਾਲ ਸਬੰਧਤ ਸਮਸਿਆਵਾਂ ਬਾਰੇ ਵਿਚਾਰ ਕਰਕੇ ਇਨ੍ਹਾਂ ਦੇ ਲਈ ਵੀ ਪ੍ਰੋਗਰਾਮ ਤਹਿ ਕੀਤਾ ਜਾਵੇਗਾ। ਸਮੂਹ ਪੈਨਸ਼ਨਰ ਸਾਥੀਆਂ ਨੂੰ ਸਮੇਂ-ਸਿਰ ਮੀਟਿੰਗ ਵਿਚ ਹਾਜ਼ਰ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ਮੈਡੀਕਲ ਕਾਲਜ ਲਿਆਉਣ ਦਾ ਸਿਹਰਾ ਕਾਂਗਰਸ ਨੂੰ ਜਾਂਦੈ-ਅਰੋੜਾ ਅਗਲੀ ਖ਼ਬਰ ਜੀਤਸਰ ਸਕੂਲ ਦੇ ਬੱਚਿਆਂ ਨੇ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ’ਚੋਂ ਤਗਮੇ ਜਿੱਤੇ
Ad Position 24