28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ddddd

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਜਪਾ ਆਗੂਆਂ ਵਲੋਂ ਮੈਡੀਕਲ ਕਾਲਜ ਨੂੰ ਲੈ ਕੇ ਚੁੱਕੇ ਸਵਾਲਾਂ ਨੂੰ ਨਕਾਰਦਿਆਂ ਹਲਕਾ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪੁਰਾਣੇ ਰਿਕਾਰਡ ਨੂੰ ਪੇਸ਼ ਕਰਦਿਆਂ ਕਿਹਾ ਕਿ ਹੁਣ ਜਦੋਂ ਮੈਡੀਕਲ ਕਾਲਜ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਵਿਰੋਧੀ ਪਾਰਟੀਆਂ ਵਲੋਂ ਜਾਣਬੁੱਝ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਜਿੰਪਾ ਨੇ ਕਿਹਾ ਕਿ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ 2007 ਤੋਂ 2011 ਤੱਕ ਕਰੀਬ ਸਾਢੇ ਚਾਰ ਸਾਲ ਖ਼ੁਦ ਮੈਡੀਕਲ ਸਿੱਖਿਆ ਵਿਭਾਗ ਦੇ ਮੰਤਰੀ ਰਹੇ, ਪਰ ਉਦੋਂ ਹੁਸ਼ਿਆਰਪੁਰ ਲਈ ਮੈਡੀਕਲ ਕਾਲਜ ਨਹੀਂ ਲਿਆ ਸਕੇ।

Ad Position 21
No active advertisement
ਗੱਲਬਾਤ ਦੌਰਾਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ। ਤਸਵੀਰ : ਹਮਸ਼ਾਇਨ ਸਟੂਡੀਓ 29-11-2026
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਜਪਾ ਆਗੂਆਂ ਵਲੋਂ ਮੈਡੀਕਲ ਕਾਲਜ ਨੂੰ ਲੈ ਕੇ ਚੁੱਕੇ ਸਵਾਲਾਂ ਨੂੰ ਨਕਾਰਦਿਆਂ ਹਲਕਾ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪੁਰਾਣੇ ਰਿਕਾਰਡ ਨੂੰ ਪੇਸ਼ ਕਰਦਿਆਂ ਕਿਹਾ ਕਿ ਹੁਣ ਜਦੋਂ ਮੈਡੀਕਲ ਕਾਲਜ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਵਿਰੋਧੀ ਪਾਰਟੀਆਂ ਵਲੋਂ ਜਾਣਬੁੱਝ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਜਿੰਪਾ ਨੇ ਕਿਹਾ ਕਿ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ 2007 ਤੋਂ 2011 ਤੱਕ ਕਰੀਬ ਸਾਢੇ ਚਾਰ ਸਾਲ ਖ਼ੁਦ ਮੈਡੀਕਲ ਸਿੱਖਿਆ ਵਿਭਾਗ ਦੇ ਮੰਤਰੀ ਰਹੇ, ਪਰ ਉਦੋਂ ਹੁਸ਼ਿਆਰਪੁਰ ਲਈ ਮੈਡੀਕਲ ਕਾਲਜ ਨਹੀਂ ਲਿਆ ਸਕੇ। ਉਨ੍ਹਾਂ ਕਿਹਾ ਕਿ 2012 ਤੋਂ 2017 ਤੱਕ ਸੂਦ ਤਤਕਾਲੀ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਰਹੇ ਅਤੇ 2014 ਤੋਂ 2017 ਤੱਕ ਕੇਂਦਰ ਤੇ ਪੰਜਾਬ ’ਚ ਗੱਠਜੋੜ ਸਰਕਾਰ ਹੋਣ ਦੇ ਬਾਵਜੂਦ ਇਹ ਪ੍ਰੋਜੈਕਟ ਸਿਰੇ ਨਹੀਂ ਚੜ੍ਹ ਸਕਿਆ। ਪਿਛਲੀਆਂ ਸਰਕਾਰਾਂ ਵਲੋਂ ਰੱਖੇ ਗਏ ਨੀਂਹ ਪੱਥਰਾਂ ’ਤੇ ਤੰਜ ਕੱਸਦਿਆਂ ਜਿੰਪਾ ਨੇ ਦੱਸਿਆ ਕਿ ਪਹਿਲਾਂ ਇਸ ਪ੍ਰੋਜੈਕਟ ਦਾ ਬਜਟ ਲਗਪਗ 550 ਕਰੋੜ ਰੁਪਏ ਦੱਸਿਆ ਗਿਆ ਸੀ, ਪਰ ਕੋਈ ਠੋਸ ਵਿਉਂਤਬੰਦੀ ਨਹੀਂ ਸੀ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਬਜਟ ਨੂੰ ਤਰਕਸੰਗਤ ਬਣਾਉਂਦਿਆਂ 274 ਕਰੋੜ ਰੁਪਏ ਤੱਕ ਲਿਆਂਦਾ ਹੈ ਤਾਂ ਜੋ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਵਿਧਾਇਕ ਜਿੰਪਾ ਨੇ ਸਪੱਸ਼ਟ ਕੀਤਾ ਕਿ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਇਕੋ ਕੰਪਲੈਕਸ ’ਚ ਹੋਣਾ ਬਹੁਤ ਜ਼ਰੂਰੀ ਹੈ, ਜਿਸ ਨੂੰ ਧਿਆਨ ’ਚ ਰੱਖਦਿਆਂ ਸਰਕਾਰ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰਕੇ ਹੁਣ ਜ਼ਮੀਨੀ ਪੱਧਰ ’ਤੇ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸਿੱਧੂ ਨੇ ਵਿਵੇਕ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਸਫਲਤਾ ਦੇ ਲਈ ਪ੍ਰੇਰਿਤ ਅਗਲੀ ਖ਼ਬਰ ਹੁਸ਼ਿਆਰਪੁਰ-ਦਸੂਹਾ ਰੋਡ ’ਤੇ ਨਵੀਂ ਬਸੀ ਪੁਲ ਹੇਠੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Ad Position 24