ਐਡਵੋਕੇਟ ਸਿੱਧੂ ਨੇ ਵਿਵੇਕ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਸਫਲਤਾ ਦੇ ਲਈ ਪ੍ਰੇਰਿਤ
ਨੰਗਲ ਬਿਹਾਲਾਂ, 28 ਨਵੰਬਰ (ਵਿਨੋਦ ਮਹਾਜਨ)- ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਬਿਹਾਲਾਂ ਵਿਖੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਮੋਰਚਾ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਵਿੱਦਿਅਕ ਪ੍ਰਸਾਰ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲ ਦੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਨੰਗਲ ਬਿਹਾਲਾਂ, 28 ਨਵੰਬਰ (ਵਿਨੋਦ ਮਹਾਜਨ)- ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਬਿਹਾਲਾਂ ਵਿਖੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਮੋਰਚਾ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਵਿੱਦਿਅਕ ਪ੍ਰਸਾਰ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲ ਦੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਮਨੁੱਖ ਦੇ ਜੀਵਨ ਦੀ ਮਜ਼ਬੂਤ ਨੀਂਹ ਹੈ ਅਤੇ ਖੇਡਾਂ ਸਰੀਰਕ ਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਵਿਦਿਆਰਥੀਆਂ ਨੂੰ ਆਪਣੇ ਜੀਵਨ ਦਾ ਟੀਚਾ ਨਿਰਧਾਰਿਤ ਕਰਕੇ ਪੂਰੀ ਲਗਨ, ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਵਿਵੇਕ ਕੌਂਸਲ ਅਤੇ ਸਮੂਹ ਸਟਾਫ਼ ਵਲੋਂ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਅਤੇ ਸਾਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਉਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨ ਬਹੁਤ ਸ਼ਲਾਘਾਯੋਗ ਹਨ।