ਪਿੰਡ ਝਾਵਾਂ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਜਾਇਆ ਨਗਰ ਕੀਰਤਨ
ਅੱਡਾ ਸਰਾਂ, 28 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਝਾਵਾਂ ਤੋਂ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ।
ਅੱਡਾ ਸਰਾਂ, 28 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਝਾਵਾਂ ਤੋਂ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ। ਨਗਰ ਕੀਰਤਨ ਦੌਰਾਨ ਕਵੀਸ਼ਰੀ ਜਥਾ ਭਾਈ ਹਰਦੀਪ ਸਿੰਘ ਰਮਦਾਸ ਤੇ ਹੋਰ ਰਾਗੀ, ਢਾਡੀ ਸਿੰਘਾਂ ਤੇ ਸੰਗਤਾਂ ਕੀਰਤਨ ਕਰਦੀਆਂ ਚੱਲ ਰਹੀਆਂ ਸਨ। ਇਸੇ ਦੌਰਾਨ ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਚੌਂਕਾਂ ਅਤੇ ਪੜਾਵਾਂ ਵਿਚ ਪਹੁੰਚਣ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਇਸ ਮੌਕੇ ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਪ੍ਰਕਾਸ਼ ਉਤਸਵ ਨੂੰ ਮਨਾਉਂਦੇ ਹੋਏ ਗੁਰਦੁਆਰਾ ਸਾਹਿਬ ਵਿਖੇ 29 ਨਵੰਬਰ ਨੂੰ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ, ਮਾਸਟਰ ਅਮਰਜੀਤ ਸਿੰਘ, ਬਾਬਾ ਜੀਤ ਸਿੰਘ, ਬਾਬਾ ਨਰਿੰਦਰ ਸਿੰਘ, ਮੇਜਰ ਸਿੰਘ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਜੀਤ ਸਿੰਘ, ਅਮਨਦੀਪ ਸਿੰਘ, ਟਹਿਲ ਸਿੰਘ, ਭਾਈ ਨਰਿੰਦਰ ਸਿੰਘ, ਮਨੀਸ਼, ਰਮਨ ਸਾਬੀ, ਹਨੀ ਆਦਿ ਹਾਜ਼ਰ ਸਨ।