28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਿਧਾਇਕ ਜਿੰਪਾ ਵਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਦਾ ਸਨਮਾਨ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਮੁਹੱਲਾ ਪਿੱਪਲਾਂਵਾਲਾ ਦੇ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਆਂਗਣਵਾੜੀ ਵਰਕਰਾਂ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 29-11-2026
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਮੁਹੱਲਾ ਪਿੱਪਲਾਂਵਾਲਾ ਦੇ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਆਂਗਣਵਾੜੀ ਵਰਕਰਾਂ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰਵਿੰਦਰ ਕੌਰ ਸੀ.ਡੀ.ਪੀ.ਓ ਨੇ ਆਂਗਣਵਾੜੀ ਵਰਕਰਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਸਕੀਮ ਨੂੰ ਸਫਲ ਬਣਾਉਣ ਲਈ ਉਨ੍ਹਾਂ ਨੇ ਦਿਨ ਰਾਤ ਮਿਹਨਤ ਕੀਤੀ ਹੈ। ਇਸ ਮੌਕੇ ਕੌਂਸਲਰ ਰਾਜ ਰਾਣੀ ਮੁਹੱਲਾ ਪਿੱਪਲਾਂਵਾਲਾ, ਮੇਅਰ ਪ੍ਰਵੀਨ ਸੈਣੀ, ਕਰਮਜੀਤ ਸਿੰਘ ਜ਼ਿਲ੍ਹਾ ਸਕੱਤਰ ਬੀ.ਸੀ ਵਿੰਗ, ਲਖਵੀਰ ਸਿੰਘ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ, ਕੌਂਸਲਰ ਹਰਵਿੰਦਰ ਸਿੰਘ ਹੈਰੀ, ਕੌਂਸਲਰ ਜਸਪਾਲ ਸੁਮਨ ਅਤੇ ਸੰਦੀਪ ਕੌਰ ਸਰਕਲ ਸੁਪਰਵਾਈਜ਼ਰ, ਗੀਤਾ ਰਾਣੀ ਸੁਪਰਵਾਈਜ਼ਰ, ਅਰਸ਼ਦੀਪ ਕੌਰ ਸੁਪਰਵਾਈਜ਼ਰ ਅਤੇ ਬਰਜਿੰਦਰਪਾਲ ਕੌਰ ਸੁਪਰਵਾਈਜ਼ਰ ਵੀ ਹਾਜ਼ਰ ਸਨ। ਆਂਗਣਵਾੜੀ ਵਰਕਰ ਅੰਜਨਾ ਰਾਣੀ, ਮੰਜੂ ਸ਼ਰਮਾ, ਬੰਦਨਾ ਰਾਣੀ, ਸੀਮਾ ਰਾਣੀ, ਕੁਲਵਿੰਦਰ ਕੌਰ ਅਤੇ ਨਿਰਮਲ ਕੌਰ ਆਂਗਣਵਾੜੀ ਵਰਕਰਾਂ ਨੇ ਕਵਿਤਾਵਾਂ ਅਤੇ ਗੀਤ ਗਾ ਕੇ ਸਾਰਿਆਂ ਦਾ ਮਨ ਮੋਹ ਲਿਆ ।
Ad Position 22
No active advertisement
ਪਿਛਲੀ ਖ਼ਬਰ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਟਕਸਾਲੀ ਕਾਂਗਰਸੀਆਂ ਨੇ 2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਲਿਆ ਸੰਕਲਪ ਅਗਲੀ ਖ਼ਬਰ ਪਿੰਡ ਝਾਵਾਂ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਜਾਇਆ ਨਗਰ ਕੀਰਤਨ
Ad Position 24