ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਟਕਸਾਲੀ ਕਾਂਗਰਸੀਆਂ ਨੇ 2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਲਿਆ ਸੰਕਲਪ
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਫ਼ਤਿਹਗੜ੍ਹ ਸਥਿਤ ਦਫ਼ਤਰ ਵਿਖੇ ਸੀਨੀਅਰ ਅਤੇ ਟਕਸਾਲੀ ਕਾਂਗਰਸੀ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਭਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨਾਲ ਕਾਂਗਰਸ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ।
ਮ
ਮੀਟਿੰਗ ਦੌਰਾਨ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਹੋਰ। ਤਸਵੀਰ: ਹਮਸ਼ਾਇਨ ਸਟੂਡੀਓ
29-11-2026
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਫ਼ਤਿਹਗੜ੍ਹ ਸਥਿਤ ਦਫ਼ਤਰ ਵਿਖੇ ਸੀਨੀਅਰ ਅਤੇ ਟਕਸਾਲੀ ਕਾਂਗਰਸੀ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਭਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨਾਲ ਕਾਂਗਰਸ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਲੋਕ ਪਹਿਲਾਂ ਵੀ ਮਜ਼ਬੂਤੀ ਨਾਲ ਕਾਂਗਰਸ ਪਾਰਟੀ ਦੇ ਨਾਲ ਖੜ੍ਹੇ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਾਂਗਰਸ ਨੂੰ ਆਪਣਾ ਸਮਰਥਨ ਦੇਣਗੇ। ਸੁੰਦਰ ਸ਼ਾਮ ਅਰੋੜਾ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਲ 2012 ਵਿਚ ਕਾਂਗਰਸ ਨੇ ਲਗਭਗ 6,400 ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕੀਤੀ ਸੀ, ਜਦਕਿ ਸਾਲ 2017 ਵਿਚ ਇਹ ਜਿੱਤ ਵਧ ਕੇ 12 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਤੱਕ ਪਹੁੰਚ ਗਈ ਸੀ। ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਭਾਜਪਾ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਕਾਂਗਰਸ ਨੇ ਆਪਣੀ ਮਜ਼ਬੂਤ ਸਿਆਸੀ ਪਕੜ ਦਾ ਸਬੂਤ ਦਿੱਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਲੋਕ ਹਿਤ ਨਾਲ ਜੁੜੇ ਮੁੱਦਿਆਂ ਕਾਰਨ ਲੋਕ ਅੱਜ ਵੀ ਕਾਂਗਰਸ ਨੂੰ ਪਸੰਦ ਕਰਦੇ ਹਨ। ਇਸ ਮੌਕੇ ਮੀਟਿੰਗ ਵਿਚ ਮੌਜੂਦ ਸਾਰੇ ਟਕਸਾਲੀ ਅਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਇੱਕ ਸੁਰ ਵਿਚ ਕਿਹਾ ਕਿ ਉਹ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਪੂਰੀ ਮਜ਼ਬੂਤੀ ਨਾਲ ਕੰਮ ਕਰਨਗੇ। ਆਗੂਆਂ ਨੇ ਸੰਕਲਪ ਲਿਆ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਤੋਂ ਸੁੰਦਰ ਸ਼ਾਮ ਅਰੋੜਾ ਨੂੰ ਜੇਤੂ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਜਾਵੇਗੀ। ਇਸ ਮੌਕੇ ਡਾ. ਕੁਲਦੀਪ ਨੰਦਾ, ਅਮਰ ਸਿੰਘ, ਸਰਵਣ ਸਿੰਘ, ਰਜਨੀਸ਼ ਟੰਡਨ, ਇੰਟਕ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਕੌਂਸਲਰ ਅਸ਼ੋਕ ਮਹਿਰਾ, ਆਸ਼ਾ ਦੱਤਾ, ਕੌਂਸਲਰ ਅਲਕਾ ਲਾਂਬਾ, ਸੇਵਾ ਸਿੰਘ, ਸੁਨੀਲ ਦੱਤ ਪਰਾਸ਼ਰ ਕਾਕਾ, ਅਮਰੀਕ ਚੌਹਾਨ, ਰਾਕੇਸ਼ ਸੈਣੀ, ਆਯੂਸ਼ ਤੋਂ ਇਲਾਵਾ 50 ਵਾਰਡਾਂ ਦੇ ਜਿੱਤੇ ਅਤੇ ਹਾਰੇ ਹੋਏ ਕੌਂਸਲਰ, ਮੰਡਲ ਪ੍ਰਧਾਨ, ਜਨਰਲ ਸਕੱਤਰ ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ।