ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ’ਚ ਵਾਰੀਅਰਜ਼ ਸ਼ੂਟਿੰਗ ਅਕੈਡਮੀ ਦੇ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ
ਭੰਗਾਲਾ, 28 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ’ਚ ਵਾਰੀਅਰਜ਼ ਸ਼ੂਟਿੰਗ ਅਕੈਡਮੀ ਭੰਗਾਲਾ ਅਤੇ ਗੁਰਦਾਸਪੁਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 11 ਤਗਮੇ ਆਪਣੇ ਨਾਂਅ ਕਰਕੇ ਹੁਸ਼ਿਆਰਪੁਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਅਕੈਡਮੀ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਭੰਗਾਲਾ, 28 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ’ਚ ਵਾਰੀਅਰਜ਼ ਸ਼ੂਟਿੰਗ ਅਕੈਡਮੀ ਭੰਗਾਲਾ ਅਤੇ ਗੁਰਦਾਸਪੁਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 11 ਤਗਮੇ ਆਪਣੇ ਨਾਂਅ ਕਰਕੇ ਹੁਸ਼ਿਆਰਪੁਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਅਕੈਡਮੀ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮੁਕਾਬਲਿਆਂ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਖਿਡਾਰੀਆਂ ਨੇ 1 ਸੋਨ, 2 ਚਾਂਦੀ ਅਤੇ 4 ਕਾਂਸੇ ਸਮੇਤ ਕੁੱਲ 7 ਮੈਡਲ ਜਿੱਤੇ। ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਦੇ ਖਿਡਾਰੀਆਂ ਨੇ 2 ਸੋਨ ਅਤੇ 2 ਕਾਂਸੇ ਸਮੇਤ ਕੁੱਲ 4 ਤਗਮੇ ਹਾਸਲ ਕੀਤੇ। ਹੁਸ਼ਿਆਰਪੁਰ ਜ਼ਿਲ੍ਹੇ ਵਲੋਂ ਗੁਰਪ੍ਰੀਤ ਸਿੰਘ ਨੇ ਸੋਨ ਤਗਮੇ, ਸਮਾਇਰਾ ਭਾਟੀਆ ਅਤੇ ਵਿਕਰਮ ਸਿੰਘ ਨੇ ਚਾਂਦੀ ਦੇ ਤਗਮੇ ਜਿੱਤੇ। ਇਸ ਤੋਂ ਇਲਾਵਾ ਦਿਸ਼ਾਂਤ ਠਾਕੁਰ, ਪਲਕਪ੍ਰੀਤ ਕੌਰ, ਗੁਰਪ੍ਰੀਤ ਸਿੰਘ ਅਤੇ ਪੰਕਜ ਨੇ ਕਾਂਸੇ ਮੈਡਲ ਹਾਸਲ ਕੀਤੇ। ਗੁਰਦਾਸਪੁਰ ਜ਼ਿਲ੍ਹੇ ਵਲੋਂ ਰੁਬਲਦੀਪ ਸਿੰਘ ਅਤੇ ਕੰਵਰ ਹਿੰਮਤ ਸਿੰਘ ਨੇ ਸੋਨ ਤਗਮੇ ਜਿੱਤ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ, ਜਦਕਿ ਹਰਜਸਦੀਪ ਕੌਰ ਭੁੱਲਰ ਅਤੇ ਗੁਰਜੀਤ ਸਿੰਘ ਨੇ ਕਾਂਸੇ ਦੇ ਤਗਮੇ ਜਿੱਤ ਕੇ ਅਕੈਡਮੀ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ। ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਖਿਡਾਰੀਆਂ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਕੋਚਾਂ ਦੀ ਯੋਗ ਰਹਿਨੁਮਾਈ ਨੂੰ ਜਾਂਦਾ ਹੈ। ਇਸ ਮੌਕੇ ਸ਼ੂਟਿੰਗ ਕੋਚ ਗੁਰਪ੍ਰੀਤ ਸਿੰਘ, ਦਵਿੰਦਰ ਕੌਰ ਅਤੇ ਸ਼ਿਲਪਾ ਜਸਵਾਲ ਦੇ ਨਾਲ-ਨਾਲ ਟੀਮ ਮੈਨੇਜਰ ਮਨਦੀਪ ਸਿੰਘ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ ਜਾ ਰਹੀ ਹੈ। ਅਕੈਡਮੀ ਵਲੋਂ ਸਮੂਹ ਮੈਡਲ ਜੇਤੂ ਖਿਡਾਰੀਆਂ, ਕੋਚ ਸਾਹਿਬਾਨ ਅਤੇ ਟੀਮ ਮੈਨੇਜਰ ਨੂੰ ਇਸ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਗਈ ਅਤੇ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।