28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

‘ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਜਾਂਚ ਅਤੇ ਜਾਗਰੂਕਤਾ ਗਤੀਵਿਧੀਆਂ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਸਬੰਧੀ ਸਿਵਲ ਸਰਜਨ ਹੁਸ਼ਿਆਰਪੁਰ ਡਾ.

Ad Position 21
No active advertisement
ਅਜੀਤ ਡੈਸਕ 29-11-2026
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਸਬੰਧੀ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੁੱਲ 1437 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 37 ਘਰਾਂ ਵਿਚ ਮੱਛਰ ਦਾ ਲਾਰਵਾ ਪਾਇਆ ਗਿਆ। ਜਿੱਥੇ ਵੀ ਲਾਰਵਾ ਮਿਲਿਆ, ਉੱਥੇ ਲੋਕਾਂ ਨੂੰ ਇਸ ਨੂੰ ਤੁਰੰਤ ਨਸ਼ਟ ਕਰਨ ਅਤੇ ਭਵਿੱਖ ਵਿਚ ਪਾਣੀ ਇਕੱਠਾ ਨਾ ਹੋਣ ਦੇਣ ਲਈ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਡੇਂਗੂ ਦੇ ਕੁੱਲ 87 ਕੇਸ ਅਤੇ ਚਿਕਨਗੁਨੀਆ ਦੇ 5 ਕੇਸ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ ਵਰਗੇ ਲੱਛਣ ਹੋਣ ’ਤੇ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਚ ਜਾਂਚ ਕਰਵਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਡੇਂਗੂ ਦੀ ਰੋਕਥਾਮ ਸਿਰਫ਼ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਲਈ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ ’ਤੇ ਕੰਨ ਦੀਆਂ ਮਸ਼ੀਨਾਂ ਉਪਲੱਬਧ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦਾ ਮੁੱਢਲਾ ਫਰਜ-ਡਾ. ਰਵਜੋਤ ਸਿੰਘ
Ad Position 24