28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ-ਭਾਜਪਾ ਦੇ ਮੌਕਾਪ੍ਰਸਤ ਗੱਠਜੋੜ ਨੂੰ ਪੰਜਾਬ ਦੀ ਜਨਤਾ ਸਵੀਕਾਰ ਨਹੀਂ ਕਰੇਗੀ : ਐਡ. ਜੋਸ਼ੀ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਅਕਾਲੀ-ਭਾਜਪਾ ਦਾ ਮੌਕਾਪ੍ਰਸਤ ਗੱਠਜੋੜ ਪੰਜਾਬ ਦੀ ਸੱਤਾ ਹਾਸਲ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਹੈ, ਜਿਸ ਨੂੰ ਪੰਜਾਬ ਦੀ ਜਨਤਾ ਸਵੀਕਾਰ ਨਹੀਂ ਕਰੇਗੀ। ਦੋਵੇਂ ਪਾਰਟੀਆਂ ਪੰਜਾਬ ਦੇ ਹਿਤਾਂ ਦੀ ਗੱਲ ਤਾਂ ਕਰਦੀਆਂ ਹਨ, ਪਰ ਉਨ੍ਹਾਂ ਦੇ ਦਾਅਵਿਆਂ ਅਤੇ ਅਸਲੀਅਤ ਵਿਚ ਕਾਫ਼ੀ ਅੰਤਰ ਹੈ।

Ad Position 21
No active advertisement
ਅਜੀਤ ਡੈਸਕ 29-11-2026
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਅਕਾਲੀ-ਭਾਜਪਾ ਦਾ ਮੌਕਾਪ੍ਰਸਤ ਗੱਠਜੋੜ ਪੰਜਾਬ ਦੀ ਸੱਤਾ ਹਾਸਲ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਹੈ, ਜਿਸ ਨੂੰ ਪੰਜਾਬ ਦੀ ਜਨਤਾ ਸਵੀਕਾਰ ਨਹੀਂ ਕਰੇਗੀ। ਦੋਵੇਂ ਪਾਰਟੀਆਂ ਪੰਜਾਬ ਦੇ ਹਿਤਾਂ ਦੀ ਗੱਲ ਤਾਂ ਕਰਦੀਆਂ ਹਨ, ਪਰ ਉਨ੍ਹਾਂ ਦੇ ਦਾਅਵਿਆਂ ਅਤੇ ਅਸਲੀਅਤ ਵਿਚ ਕਾਫ਼ੀ ਅੰਤਰ ਹੈ। ਇਹ ਪ੍ਰਗਟਾਵਾ ਹਲਕਾ ਹੁਸ਼ਿਆਰਪੁਰ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਮੀਟਿੰਗ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਇਸ ਦੌਰਾਨ ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਐਡਵੋਕੇਟ ਰੋਹਿਤ ਜੋਸ਼ੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਝਵਾਨ ਹਨ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਸੂਬੇ ਦੇ ਹਿਤਾਂ, ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਾਂਗਰਸ ਪਾਰਟੀ ਹੀ ਗੰਭੀਰਤਾ ਨਾਲ ਕੰਮ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਵਿਚ ਕਾਮਯਾਬ ਨਹੀਂ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਸੁਰਿੰਦਰ ਸਿੱਧੂ, ਕੁੱਕੂ ਚੰਦਨ, ਸੁਖਬੀਰ ਸਿੰਘ, ਗੁਰਮੀਤ ਸਿੰਘ, ਚੋਪੜਾ ਜੀ ਤੇ ਹੋਰ ਵੱਡੀ ਤਾਦਾਦ ਚ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੱਕ ਗੁੱਜਰਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ‘ ਬਾਲ ਵਿਆਹ’ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ
Ad Position 24