28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਰੀਰਦਾਨੀ ਨੰਬਰਦਾਰ ਅਜੀਤ ਸਿੰਘ ਦੇ ਪਰਿਵਾਰ ਦਾ ਸਨਮਾਨ

ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)- ਡਾਕਟਰੀ ਸਿੱਖਿਆ ਅਤੇ ਖੋਜ ਦੇ ਖੇਤਰ ਵਿਚ ਯੋਗਦਾਨ ਪਾਉਣ ਵਾਲੇ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ ਸਰੀਰਦਾਨ ਕਰਨ ਵਾਲੇ ਸਵਰਗੀ ਨੰਬਰਦਾਰ ਅਜੀਤ ਸਿੰਘ ਦੇ ਪਰਿਵਾਰ ਦਾ ਨੇਤਰਦਾਨ ਸੰਸਥਾ ਵਲੋਂ ਸਨਮਾਨ ਕੀਤਾ ਗਿਆ। ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਫ਼ਤਹਿਪੁਰ ਖ਼ੁਰਦ ਵਾਸੀ ਅਜੀਤ ਸਿੰਘ ਨੇ ਲੰਮਾ ਸਮਾਂ ਭਾਰਤੀ ਫ਼ੌਜ ਵਿਚ ਸੇਵਾਵਾਂ ਨਿਭਾਈਆਂ।

Ad Position 21
No active advertisement
ਅਜੀਤ ਡੈਸਕ 29-11-2026
ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)- ਡਾਕਟਰੀ ਸਿੱਖਿਆ ਅਤੇ ਖੋਜ ਦੇ ਖੇਤਰ ਵਿਚ ਯੋਗਦਾਨ ਪਾਉਣ ਵਾਲੇ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ ਸਰੀਰਦਾਨ ਕਰਨ ਵਾਲੇ ਸਵਰਗੀ ਨੰਬਰਦਾਰ ਅਜੀਤ ਸਿੰਘ ਦੇ ਪਰਿਵਾਰ ਦਾ ਨੇਤਰਦਾਨ ਸੰਸਥਾ ਵਲੋਂ ਸਨਮਾਨ ਕੀਤਾ ਗਿਆ। ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਫ਼ਤਹਿਪੁਰ ਖ਼ੁਰਦ ਵਾਸੀ ਅਜੀਤ ਸਿੰਘ ਨੇ ਲੰਮਾ ਸਮਾਂ ਭਾਰਤੀ ਫ਼ੌਜ ਵਿਚ ਸੇਵਾਵਾਂ ਨਿਭਾਈਆਂ। ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਉਨ੍ਹਾਂ ਦੀ ਇੱਛਾ ਅਨੁਸਾਰ ਪਰਿਵਾਰ ਵਲੋਂ ਉਨ੍ਹਾਂ ਦਾ ਮ੍ਰਿਤਕ ਸਰੀਰ ਡਾਕਟਰੀ ਸਿੱਖਿਆ ਅਤੇ ਖੋਜ ਲਈ ਨੇਤਰਦਾਨ ਐਸੋਸੀਏਸ਼ਨ, ਸਿਵਲ ਹਸਪਤਾਲ ਹੁਸ਼ਿਆਰਪੁਰ ਰਾਹੀਂ ਮੈਡੀਕਲ ਕਾਲਜ ਨੂੰ ਦਾਨ ਕਰ ਦਿੱਤੀ ਗਿਆ। ਸਵਰਗੀ ਅਜੀਤ ਸਿੰਘ ਦੀ ਅੰਤਿਮ ਅਰਦਾਸ ਮੌਕੇ ਨੇਤਰਦਾਨ ਐਸੋਸੀਏਸ਼ਨ ਦੇ ਸਰਪ੍ਰਸਤ ਪ੍ਰੋ. ਬਹਾਦਰ ਸਿੰਘ ਸੁਨੇਤ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਨੰਬਰਦਾਰ ਅਜੀਤ ਸਿੰਘ ਵਲੋਂ ਮਨੁੱਖਤਾ ਦੀ ਸੇਵਾ ਲਈ ਕੀਤਾ ਗਿਆ ਇਹ ਮਹਾਨ ਕਾਰਜ ਹਮੇਸ਼ਾ ਯਾਦ ਰੱਖਿਆ ਜਾਵੇਗਾ । ਇਸ ਮੌਕੇ ਸੰਸਥਾ ਦੇ ਪ੍ਰਧਾਨ ਸੁਰੇਸ਼ ਕਪਾਟੀਆ, ਉਂਕਾਰ ਸਿੰਘ ਖ਼ਾਲਸਾ, ਹਰਭਜਨ ਸਿੰਘ, ਸਰਪੰਚ ਸੀਮਾ ਰਾਣੀ ਅਤੇ ਨੰਬਰਦਾਰ ਅਜੀਤ ਸਿੰਘ ਦੇ ਪਰਿਵਾਰ ਵਲੋਂ ਦੀਦਾਰ ਸਿੰਘ, ਰੇਸ਼ਮ ਸਿੰਘ, ਛਰਨਪਾਲ ਸਿੰਘ, ਤਰਨਪਾਲ ਸਿੰਘ, ਜੋਗਿੰਦਰ ਸਿੰਘ, ਕਰਨਪਾਲ ਸਿੰਘ, ਦਵਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਸਮਾਜ ਸੇਵੀ ਦਵਿੰਦਰ ਸਿੰਘ ਨੂੰ ਸੰਸਥਾ ਦੇ ਨੁਮਾਇੰਦੇ ਵਜੋਂ ਨਿਯੁਕਤ ਕੀਤਾ ਗਿਆ। ਇਸ ਮੌਕੇ ਹਾਜ਼ਰ ਲੋਕਾਂ ਨੇ ਨੰਬਰਦਾਰ ਅਜੀਤ ਸਿੰਘ ਦੇ ਪਰਿਵਾਰ ਵਲੋਂ ਉਨ੍ਹਾਂ ਦਾ ਸਰੀਰਦਾਨ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਰਟੋਲੀ ਵਿਖੇ 5 ਰੋਜ਼ਾ ਗਊ ਕਥਾ ਸ਼ੁਰੂ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਤਰਾ ਦਾ ਬਾਬਾ ਨੰਦ ਲਾਲ ਸਕੂਲ ਵਿਖੇ ਸਵਾਗਤ
Ad Position 24