29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

29 ਵਾਂ ਖੇਡਾਂ ਤੇ ਸੱਭਿਆਚਾਰਕ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਤਲਵਾੜਾ, 29 ਨੰਵਬਰ (ਮਹਿਤਾ)- ਬਿਆਸ ਸਪੋਰਟਸ ਐਂਡ ਕਲਚਰਲ ਕਲੱਬ ਅਤੇ ਬੀ. ਬੀ.

Ad Position 21
No active advertisement
ਅਜੀਤ ਡੈਸਕ 30-11-2026
ਤਲਵਾੜਾ, 29 ਨੰਵਬਰ (ਮਹਿਤਾ)- ਬਿਆਸ ਸਪੋਰਟਸ ਐਂਡ ਕਲਚਰਲ ਕਲੱਬ ਅਤੇ ਬੀ.ਬੀ.ਐੱਮ.ਬੀ. ਸਟਾਫ਼ ਕਲੱਬ ਤਲਵਾੜਾ ਵਲੋਂ 29ਵਾਂ ਖੇਡਾਂ ਅਤੇ ਸੱਭਿਆਚਾਰਕ ਮੇਲਾ ਤੱਕ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੇਲੇ ਵਿੱਚ ਵੱਖ-ਵੱਖ ਸਕੂਲਾਂ ਦੇ ਲਗਭਗ 700 ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੇਲੇ ਦੌਰਾਨ ਵਾਲੀਬਾਲ ਟੂਰਨਾਮੈਂਟ, ਬੈਡਮਿੰਟਨ ਮੁਕਾਬਲੇ, ਨਿੰਬੂ ਦੌੜ, ਇੱਕ ਲੱਤ ਦੌੜ ਅਤੇ ਹੋਰ ਕਈ ਖੇਡ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਭਾਸ਼ਾਵਾਂ ਦੇ ਮੁਕਾਬਲੇ, ਪੇਂਟਿੰਗ ਤੇ ਮਹਿੰਦੀ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁੱਖ ਮਹਿਮਾਨ ਵਜੋਂ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਸਰਦਾਰ ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਮੁਕੇਰੀਆਂ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਖੋਸਲਾ ਐੱਮ.ਡੀ. ਵਿਰਾਟ ਕਿੰਗ ਹੋਟਲ, ਬਲਬੀਰ ਸਿੰਘ ਸਮਾਜ ਸੇਵਕ, ਸਮਨੀਸ਼ ਚੱਢਾ ਐੱਮ.ਸੀ. ਨਗਰ ਪੰਚਾਇਤ ਤਲਵਾੜਾ, ਵਿਕਰਾਂਤ, ਕੇ.ਪੀ . ਸੰਧੂ, ਗਗਨ ਚੀਮਾ, ਐੱਮ.ਸੀ. ਜੋਗਿੰਦਰਪਾਲ ਸ਼ਿੰਦਾ, ਅੰਕੁਸ਼ ਸੂਦ ਵਾਈਸ ਪ੍ਰਧਾਨ ਨਗਰ ਪੰਚਾਇਤ ਤਲਵਾੜਾ, ਸਫ਼ੀ ਐੱਮ.ਸੀ. ਨਗਰ ਪੰਚਾਇਤ ਤਲਵਾੜਾ ਸਮੇਤ ਹੋਰ ਕਈ ਪਤਵੰਤੇ ਸੱਜਣਾਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਕਲੱਬ ਦੇ ਪ੍ਰਧਾਨ ਇੰਜੀਨੀਅਰ ਧਰਮਿੰਦਰ ਸਿੰਘ ਵੜੈਚ ਨੇ ਸਮੂਹ ਮੁੱਖ ਮਹਿਮਾਨਾਂ, ਵਿਸ਼ੇਸ਼ ਮਹਿਮਾਨਾਂ, ਪਤਵੰਤੇ ਸੱਜਣਾਂ, ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਪ੍ਰਬੰਧਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਕਲੱਬ ਦੇ ਜਨਰਲ ਸਕੱਤਰ ਕੇਵਲ ਸਿੰਘ ਭਿੰਡਰ, ਰਵਿੰਦਰ ਸਿੰਘ ਰਵੀ, ਲਾਡੀ, ਲੇਖਿਕਾ ਹਰਸ਼ਵਿੰਦਰ ਕੌਰ, ਰਜਿੰਦਰ ਸਿੰਘ ਸਮੇਤ ਹੋਰ ਕਈ ਮੈਂਬਰ ਤੇ ਪਤਵੰਤੇ ਸੱਜਣ ਵੀ ਹਾਜ਼ਰ ਸਨ। ਸਮੁੱਚੇ ਤੌਰ ’ਤੇ ਇਹ 29ਵਾਂ ਖੇਡਾਂ ਅਤੇ ਸੱਭਿਆਚਾਰਕ ਮੇਲਾ ਬੱਚਿਆਂ ਦੀ ਪ੍ਰਤਿਭਾ, ਖੇਡ ਭਾਵਨਾ ਅਤੇ ਪੰਜਾਬੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲਾ ਯਾਦਗਾਰੀ ਸਮਾਗਮ ਹੋ ਨਿਬੜਿਆ।
Ad Position 22
No active advertisement
ਪਿਛਲੀ ਖ਼ਬਰ ਅਰੋੜਾ ਵਲੋਂ ਕੋਟਲਾ ਗੌਂਸਪੁਰ ਦੇ ਲੋਕਾਂ ਨੂੰ ਸਰਕਾਰ ਬਣਨ ’ਤੇ ਸਮੱਸਿਆਵਾਂ ਦਾ ਹੱਲ ਕਰਨ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਸਵ . ਅਜੀਤ ਸਿੰਘ ਪੰਧੇਰ ਨੂੰ ਸ਼ਰਧਾ ਦੇ ਫੁੱਲ ਭੇਟ
Ad Position 24