29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਧਨੋਆ ਵਿਖੇ 26ਵਾਂ ਮਹਾਨ ਨਗਰ ਕੀਰਤਨ ਸਜਾਇਆ

ਐਮਾਂ ਮਾਂਗਟ, ਨੌਸ਼ਹਿਰਾ, 29 ਨਵੰਬਰ (ਗੁਰਾਇਆ, ਗੁਰਜੀਤ ਸਿੰਘ ਭੰਮਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਧਨੋਆ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਪਿੰਡ ਧਨੋਆ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਤੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-11-2026
ਐਮਾਂ ਮਾਂਗਟ, ਨੌਸ਼ਹਿਰਾ, 29 ਨਵੰਬਰ (ਗੁਰਾਇਆ, ਗੁਰਜੀਤ ਸਿੰਘ ਭੰਮਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਧਨੋਆ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਪਿੰਡ ਧਨੋਆ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਤੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਤੇ ਸਤਨਾਮ ਸਿੰਘ ਧਨੋਆ ਦੀ ਦੇਖ-ਰੇਖ ਹੇਠ 26ਵਾਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ. ਰਵਿੰਦਰ ਸਿੰਘ ਚੱਕ, ਹਰਬੰਸ ਸਿੰਘ ਮੰਝਪੁਰ ਸਾਬਕਾ ਮੈਂਬਰ ਐੱਸ. ਜੀ. ਪੀ. ਸੀ., ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਿਧਾਇਕ ਦਸੂਹਾ, ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ‘ਆਪ’, ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ, ਬਿਕਰਮਜੀਤ ਸਿੰਘ ਅੱਲਾ ਬਖ਼ਸ਼, ਅਮਰਜੀਤ ਸਿੰਘ ਢਾਡੇਕਟਵਾਲ, ਤਰਸੇਮ ਮਿਨਹਾਸ, ਹਰਮਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ, ਪ੍ਰਿੰ. ਗੁਰਦਿਆਲ ਸਿੰਘ, ਹਰਜੀਤ ਸਿੰਘ ਸਹੋਤਾ ਆਦਿ ਵਿਸ਼ੇਸ਼ ਤੌਰ ’ਤੇ ਨਗਰ ਕੀਰਤਨ ਵਿਚ ਪਹੁੰਚੇ ਜਿਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੇ ਪਿੱਛੇ ਚੱਲ ਰਹੀਆਂ ਸੰਗਤਾਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਅਗਲੇ ਪੜਾਅ ਵੱਲ ਵਧ ਰਹੀਆਂ ਸਨ। ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਨਵਾਂ ਸੰਦੇਸ਼ ਦਿੰਦੇ ਹੋਏ ਇਸ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕਰਦਿਆਂ ਸੰਗਤਾਂ ਨੂੰ ਬੂਟੇ ਵੰਡੇ। ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਸਾਨੂੰ ਉਨ੍ਹਾਂ ਦਾ ਪ੍ਰਕਾਸ਼ ਪੁਰਬ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਨਾਉਣਾ ਚਾਹੀਦਾ ਹੈ। ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਧਨੋਆ ਵਿਖੇ ਪਾਣੀ ਨੂੰ ਸਾਫ਼ ਕਰਨ ਲਈ ਇਕ ਟਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ ਜਿਸ ਦਾ ਪਿੰਡ ਵਾਸੀਆਂ ਨੂੰ ਬਹੁਤ ਜਿਆਦਾ ਲਾਭ ਮਿਲੇਗਾ। ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਵਿਚ ਜਿੱਥੇ ਸ਼ਮੂਲੀਅਤ ਕੀਤੀ ਗਈ ਉੱਥੇ ਥਾਂ-ਥਾਂ ’ਤੇ ਚਾਹ, ਪਕੌੜੇ ਤੇ ਹੋਰ ਕਈ ਪ੍ਰਕਾਰ ਦੇ ਗੁਰੂ ਦੇ ਲੰਗਰ ਵਰਤਾਏ ਗਏ। ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਦਿਆਂ ਨਗਰ ਕੀਰਤਨ ਦਾ ਥਾਂ-ਥਾਂ ’ਤੇ ਸਵਾਗਤ ਕੀਤਾ। ਇਹ ਨਗਰ ਪਿੰਡ ਹਿੰਮਤਪੁਰਾ ਟੇਰਕਿਆਣਾ, ਵਧਾਈਆਂ ਛੁਰੀਆ, ਨਹਿਰ ਦਾ ਪੁਲ, ਬੇਗਪੁਰ, ਸੈਦੋਵਾਲ, ਬੱਧੋਬਰਕਤ ਤੋ ਹੁੰਦਾ ਹੋਇਆ ਪਿੰਡ ਗਾਲੋਵਾਲ, ਪਵਿੱਤਰ ਵੇਈਂ ਦੇ ਕੰਡੇ ਨਿਰਮਲ ਕੁਟੀਆ ਗਾਲੋਵਾਲ ਵਿਖੇ ਪੁੱਜਾ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਮਹਾ ਰਸ ਕੀਰਤਨ ਸਰਵਣ ਕੀਤਾ। ਇਸ ਮੌਕੇ ਸਤਨਾਮ ਸਿੰਘ ਧਨੋਆ, ਸਰਬਜੀਤ ਸਿੰਘ ਸਰਪੰਚ ਧਨੋਆ, ਕੁਲਵਿੰਦਰ ਸਿੰਘ ਧਨੋਆ, ਮਾਸਟਰ ਸੇਵਾ ਸਿੰਘ, ਜਸਪਾਲ ਸਿੰਘ, ਰਜਿੰਦਰ ਸਿੰਘ, ਸੁਖਪ੍ਰੀਤ ਸਿੰਘ, ਜਸਵੀਰ ਸਿੰਘ, ਭੁਪਿੰਦਰ ਸਿੰਘ, ਧਰਮ ਸਿੰਘ, ਸੁਖਜੀਤ ਸਿੰਘ, ਬੂਟਾ ਸਿੰਘ, ਰੁਪਿੰਦਰਪਾਲ ਸਿੰਘ, ਨਿਰਮਲ ਸਿੰਘ, ਜਸਪਾਲ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਹਰਦੀਪ ਸਿੰਘ, ਸਾਧੂ ਸਿੰਘ, ਚੰਦਰੇਸ਼ਵਰ ਦੱਤ, ਸੰਤੋਖ ਸਿੰਘ, ਸੁਖਵਿੰਦਰ ਸਿੰਘ, ਗੁਰਮੇਲ ਸਿੰਘ, ਕੁਲਦੀਪ ਸਿੰਘ, ਗੁਰਦੀਪ ਸਿੰਘ, ਲਖਵਿੰਦਰ ਸਿੰਘ, ਜਸਦੀਪ ਸਿੰਘ, ਪਰਮਿੰਦਰ ਸਿੰਘ, ਹਰਕਮਲ ਸਿੰਘ, ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ, ਨਸੀਬ ਸਿੰਘ, ਗੁਰਮਿੰਦਰ ਸਿੰਘ, ਸੰਮਤੀ ਮੈਂਬਰ ਬਰਿਆਣਾ, ਐਡਵੋਕੇਟ ਏਕਮਪਾਲ ਸਿੰਘ ਸੈਣੀ, ਧਰਮਪਾਲ ਸਿੰਘ ਧਨੋਆ, ਲਖਵਿੰਦਰ ਸਿੰਘ ਲੱਖੀ, ਬਲਜੀਤ ਸਿੰਘ ਧਨੋਆ, ਸੁਰਿੰਦਰ ਸਿੰਘ ਸਰਪੰਚ ਹਿੰਮਤਪੁਰ, ਸੁਖਵਿੰਦਰ ਸਿੰਘ, ਕੇਵਲ ਸਿੰਘ, ਜਗੀਰ ਸਿੰਘ, ਗੁਰਮੇਲ ਸਿੰਘ, ਲੰਬੜਦਾਰ ਮਨਜੀਤ ਸਿੰਘ, ਰੌਸ਼ਨ ਲਾਲ, ਸਾਧਾ ਸਿੰਘ, ਜੋਗਿੰਦਰ ਸਿੰਘ, ਧਰਮ ਸਿੰਘ, ਪ੍ਰੀਤ ਇੰਦਰ ਸਿੰਘ, ਸਾਬੀ ਧਨੋਆ, ਹਰਜੀਤ ਸਿੰਘ ਟੀਟਾ, ਇੰਦਰ ਸਿੰਘ ਹਲਵਾਈ, ਹਰਦੀਪ ਸਿੰਘ, ਸ਼ਮਸ਼ੇਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ 1 ਦੀ ਮੌਤ,1 ਗੰਭੀਰ ਜ਼ਖਮੀ ਅਗਲੀ ਖ਼ਬਰ ਬਸਪਾ ਦੀ ਇਤਿਹਾਸਕ ਫਿਲੌਰ ਰੈਲੀ ਨੇ ਵਿਰੋਧੀਆਂ ਨੂੰ ਪਾਈਆਂ ਭਾਜੜਾਂ- ਬਸਪਾ ਆਗੂ
Ad Position 24