29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੜਕ ਹਾਦਸੇ ’ਚ 1 ਦੀ ਮੌਤ,1 ਗੰਭੀਰ ਜ਼ਖਮੀ

ਹਰਿਆਣਾ, 29 ਨਵੰਬਰ (ਹਰਮੇਲ ਸਿੰਘ ਖੱਖ)- ਬੀਤੀ ਰਾਤ ਹੁਸ਼ਿਆਰਪੁਰ ਦਸੂਹਾ ਮਾਰਗ ਸੈਂਚੁਰੀ ਪਲਾਈਵੁੱਡ ਨਜ਼ਦੀਕ ਸੜਕ ਹਾਦਸੇ ਦੌਰਾਨ ਇਕ 18 ਸਾਲਾਂ ਨੌਜਵਾਨ ਦੀ ਮੌਤ ਅਤੇ 1 ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਹ ਦੋਵੇਂ ਨੌਜਵਾਨ ਆਪਣੀ ਆਲਟੋ ਕਾਰ ਨੰਬਰ ਪੀ.

Ad Position 21
No active advertisement
ਅਜੀਤ ਡੈਸਕ 30-11-2026
ਹਰਿਆਣਾ, 29 ਨਵੰਬਰ (ਹਰਮੇਲ ਸਿੰਘ ਖੱਖ)- ਬੀਤੀ ਰਾਤ ਹੁਸ਼ਿਆਰਪੁਰ ਦਸੂਹਾ ਮਾਰਗ ਸੈਂਚੁਰੀ ਪਲਾਈਵੁੱਡ ਨਜ਼ਦੀਕ ਸੜਕ ਹਾਦਸੇ ਦੌਰਾਨ ਇਕ 18 ਸਾਲਾਂ ਨੌਜਵਾਨ ਦੀ ਮੌਤ ਅਤੇ 1 ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਹ ਦੋਵੇਂ ਨੌਜਵਾਨ ਆਪਣੀ ਆਲਟੋ ਕਾਰ ਨੰਬਰ ਪੀ.ਬੀ 07.ਯੂ.7433 ’ਤੇ ਹੁਸ਼ਿਆਰਪੁਰ ਤੋਂ ਇਕ ਸਮਾਗਮ ’ਚੋਂ ਆਪਣੇ ਪਿੰਡ ਅੱਭੋਵਾਲ ਨਜ਼ਦੀਕ ਭੂੰਗਾ ਨੂੰ ਵਾਪਸ ਆ ਰਹੇ ਸਨ। ਜਦੋਂ ਇਹਨਾਂ ਦੀ ਕਾਰ ਸੈਂਚੁਰੀ ਪਲਾਈਵੁੱਡ ਨਜ਼ਦੀਕ ਪਹੁੰਚੀ ਤਾਂ ਸੜਕ ਕਿਨਾਰੇ ਖੜੇ ਖ਼ਰਾਬ ਟਰੱਕ ਦੇ ਪਿੱਛੇ ਇਹਨਾਂ ਦੀ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਦੌਰਾਨ ਕਾਰ ਚਾਲਕ ਸੁਖਜਿੰਦਰ ਸਿੰਘ (18) ਪੁੱਤਰ ਸ਼ੀਤਲ ਸਿੰਘ ਪਿੰਡ ਅੱਭੋਵਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਹਰਿਆਣਾ ਪੁਲਿਸ ਨੂੰ ਸੂਚਨਾ ਮਿਲਦਿਆਂ ਹੀ ਉਨ੍ਹਾਂ ਵੱਲੋਂ ਘਟਨਾ ਵਾਲੀ ਜਗ੍ਹਾ ਉੱਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੱਤ ਸਾਲਾਂ ਬਾਅਦ ਬਣਨ ਲੱਗੀ ਮਾਣਕਢੇਰੀ ਤੋਂ ਬਹਿਰਾਮ ਸੜਕ ਦਾ ਕੰਮ ਅੱਧ ਵਿਚਾਲੇ ਰੁਕਿਆ, ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਧਨੋਆ ਵਿਖੇ 26ਵਾਂ ਮਹਾਨ ਨਗਰ ਕੀਰਤਨ ਸਜਾਇਆ
Ad Position 24