29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਰਾਕੇਸ਼ ਕੁਮਾਰ ਸ਼੍ਰੋਮਣੀ ਅਕਾਲੀ ਦਲ ਵਪਾਰ ਸੈੱਲ ਹਲਕਾ ਹੁਸ਼ਿਆਰਪੁਰ ਦੇ ਪ੍ਰਧਾਨ ਨਿਯੁਕਤ

ਹੁਸ਼ਿਆਰਪੁਰ, 29 ਨਵੰਬਰ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੜੀ ਤਹਿਤ ਪ੍ਰਸਿੱਧ ਵਪਾਰੀ ਰਾਕੇਸ਼ ਕੁਮਾਰ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਵਪਾਰ ਸੈਲ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਾਬੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਜੀਵ ਤਲਵਾੜ ਦੀ ਸਹਿਮਤੀ ਨਾਲ ਕੀਤੀ ਗਈ।

Ad Position 21
No active advertisement
ਵਪਾਰ ਸੈਲ ਦੇ ਨਵਨਿਯੁਕਤ ਹਲਕਾ ਪ੍ਰਧਾਨ ਰਾਕੇਸ਼ ਕੁਮਾਰ ਨੂੰ ਸਨਮਾਨਿਤ ਕਰਦੇ ਹੋਏ ਸਰਬਜੀਤ ਸਾਬੀ, ਸੰਜੀਵ ਤਲਵਾੜ ਤੇ ਹੋਰ। ਤਸਵੀਰ : ਹਰਪ੍ਰੀਤ ਕੌਰ 30-11-2026
ਹੁਸ਼ਿਆਰਪੁਰ, 29 ਨਵੰਬਰ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੜੀ ਤਹਿਤ ਪ੍ਰਸਿੱਧ ਵਪਾਰੀ ਰਾਕੇਸ਼ ਕੁਮਾਰ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਵਪਾਰ ਸੈਲ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਾਬੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਜੀਵ ਤਲਵਾੜ ਦੀ ਸਹਿਮਤੀ ਨਾਲ ਕੀਤੀ ਗਈ। ਸੰਜੀਵ ਤਲਵਾੜ ਨੇ ਰਾਕੇਸ਼ ਕੁਮਾਰ ਨੂੰ ਨਵੀਂ ਜਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਪਾਰ ਸੈਲ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਇੱਕ ਮਜ਼ਬੂਤ ਪੁਲ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਰਹੀ ਹੈ, ਉਸ ਸਮੇਂ ਵਪਾਰੀ ਵਰਗ ਨੇ ਖੁਸ਼ਹਾਲੀ ਅਤੇ ਤਰੱਕੀ ਕੀਤੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਰਾਕੇਸ਼ ਕੁਮਾਰ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਵਪਾਰ ਸੈਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਾਬੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਜ਼ਿਲ੍ਹੇ ਅਤੇ ਵਿਧਾਨ ਸਭਾ ਹਲਕੇ ਦੀਆਂ ਕਾਰਜਕਾਰਨੀਆਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਟੀਮ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਸ ’ਤੇ ਉਹ ਪੂਰਾ ਉਤਰਨਗੇ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ। ਇਸ ਮੌਕੇ ਪੰਜਾਬ ਆਰ.ਟੀ.ਆਈ ਸੈਲ ਦੇ ਉਪ ਪ੍ਰਧਾਨ ਸ਼ਮਸ਼ੇਰ ਸਿੰਘ, ਟਰਾਂਸਪੋਰਟ ਸੈਲ ਪੰਜਾਬ ਦੇ ਉਪ ਪ੍ਰਧਾਨ ਜਗਤਾਰ ਸਿੰਘ, ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਉਪ ਪ੍ਰਧਾਨ ਭੁਪਿੰਦਰ ਸਿੰਘ ਨੀਲੂ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ, ਸੁਧੀਰ ਸ਼ਰਮਾ, ਟਰੇਡ ਸੈਲ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ, ਐਸ.ਸੀ ਸੈਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ, ਬੀ.ਸੀ ਸੈਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਟਰਾਂਸਪੋਰਟ ਸੈਲ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ, ਆਰ.ਟੀ.ਆਈ ਸੈਲ ਦੇ ਜ਼ਿਲ੍ਹਾ ਪ੍ਰਧਾਨ ਸੂਰਜ ਸਿੰਘ, ਐਸੀ ਸੈਲ ਸ਼ਹਿਰੀ ਪ੍ਰਧਾਨ ਸੰਜੀਵ ਥਾਪਰ, ਅਕਾਲੀ ਆਗੂ ਪੁਨੀਤ ਅਰੋੜਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਿਮਰਜੀਤ ਕੌਰ ਦੀ ਯਾਦ ’ਚ ਸਰਹਾਲਾ ਸਕੂਲ ਨੂੰ ਰਾਸ਼ੀ ਭੇਟ ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਨਿਸ਼ਕਾਮ ਸੇਵਾ ਸੁਸਾਇਟੀ ਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ
Ad Position 24