ਅਕਾਲੀ-ਭਾਜਪਾ ਗੱਠਜੋੜ ਨੇ 2027 ’ਚ ਜਿੱਤ ਬਣਾਈ ਯਕੀਨੀ- ਸੁਸ਼ੀਲ ਪਿੰਕੀ
ਮੁਕੇਰੀਆਂ, 29 ਨਵੰਬਰ (ਰਾਮਗੜ੍ਹੀਆ)- ਅਕਾਲੀ-ਭਾਜਪਾ ਗੱਠਜੋੜ ਵਲੋਂ ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਗੱਠਜੋੜ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਵਰਕਰਾਂ ਵੱਲੋਂ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸੁਸ਼ੀਲ ਪਿੰਕੀ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ, ਸਾਬਕਾ ਪ੍ਰਭਾਰੀ ਭਾਜਪਾ ਰੋਪੜ ਨੇ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਸੂਬੇ ਦੇ ਲੋਕ ਬਦਲਾਅ ਦੇ ਹੱਕ ਵਿਚ ਫ਼ਤਵਾ ਦੇਣਗੇ।
ਮੁਕੇਰੀਆਂ, 29 ਨਵੰਬਰ (ਰਾਮਗੜ੍ਹੀਆ)- ਅਕਾਲੀ-ਭਾਜਪਾ ਗੱਠਜੋੜ ਵਲੋਂ ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਗੱਠਜੋੜ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਵਰਕਰਾਂ ਵੱਲੋਂ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸੁਸ਼ੀਲ ਪਿੰਕੀ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ, ਸਾਬਕਾ ਪ੍ਰਭਾਰੀ ਭਾਜਪਾ ਰੋਪੜ ਨੇ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਸੂਬੇ ਦੇ ਲੋਕ ਬਦਲਾਅ ਦੇ ਹੱਕ ਵਿਚ ਫ਼ਤਵਾ ਦੇਣਗੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਲਈ ਵਚਨਬੱਧ ਹੈ ਅਤੇ ਸੂਬੇ ਦੀ ਤਰੱਕੀ, ਖ਼ੁਸ਼ਹਾਲੀ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਕੰਮ ਕਰੇਗਾ। ਸੁਸ਼ੀਲ ਪਿੰਕੀ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ, ਲੋਕਾਂ ਦਾ ਸਹਿਯੋਗ ਅਤੇ ਗੱਠਜੋੜ ਦੀਆਂ ਨੀਤੀਆਂ ਦੇ ਆਧਾਰ ’ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਪ੍ਰਾਪਤ ਕੀਤੀ ਜਾਵੇਗੀ। ਉਨ੍ਹਾਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਹੁਣ ਤੋਂ ਹੀ ਲੋਕਾਂ ਵਿਚ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਦਾ ਪ੍ਰਚਾਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਮਜ਼ਬੂਤ ਸਰਕਾਰ ਦੀ ਲੋੜ ਹੈ ਅਤੇ ਅਕਾਲੀ-ਭਾਜਪਾ ਗੱਠਜੋੜ ਇਸ ਦਿਸ਼ਾ ਵਿਚ ਲੋਕਾਂ ਦੀਆਂ ਆਸਾਂ ’ਤੇ ਖਰਾ ਉੱਤਰਨ ਲਈ ਯਤਨਸ਼ੀਲ ਰਹੇਗਾ।