29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪ੍ਰਦੀਪ ਸਿੰਘ ਪਲਾਹਾ ਵਲੋਂ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ

ਮੁਕੇਰੀਆਂ, 29 ਨਵੰਬਰ (ਰਾਮਗੜ੍ਹੀਆ)- ਭਾਰਤੀ ਜਨਤਾ ਪਾਰਟੀ ਮੰਡਲ ਮੁਕੇਰੀਆਂ ਦੇ ਪ੍ਰਧਾਨ ਪ੍ਰਦੀਪ ਸਿੰਘ ਪਲਾਹਾ ਵਲੋਂ ਨੌਜਵਾਨਾਂ ਨਾਲ ਸੰਵਾਦ ਸਥਾਪਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿਚ ਕਰੀਬ 30 ਨੌਜਵਾਨਾਂ ਨੇ ਭਾਗ ਲਿਆ, ਜਿਸ ਦੌਰਾਨ ਸਮਾਜਿਕ ਅਤੇ ਇਲਾਕਾਈ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਨੌਜਵਾਨ ਨਾਲ ਮੀਟਿੰਗ ਦੌਰਾਨ ਭਾਰਤੀ ਜਨਤਾ ਪਾਰਟੀ ਮੰਡਲ ਮੁਕੇਰੀਆਂ ਦੇ ਪ੍ਰਧਾਨ ਪ੍ਰਦੀਪ ਸਿੰਘ ਪਲਾਹਾ। ਤਸਵੀਰ : ਰਾਮਗੜ੍ਹੀਆ 30-11-2026
ਮੁਕੇਰੀਆਂ, 29 ਨਵੰਬਰ (ਰਾਮਗੜ੍ਹੀਆ)- ਭਾਰਤੀ ਜਨਤਾ ਪਾਰਟੀ ਮੰਡਲ ਮੁਕੇਰੀਆਂ ਦੇ ਪ੍ਰਧਾਨ ਪ੍ਰਦੀਪ ਸਿੰਘ ਪਲਾਹਾ ਵਲੋਂ ਨੌਜਵਾਨਾਂ ਨਾਲ ਸੰਵਾਦ ਸਥਾਪਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿਚ ਕਰੀਬ 30 ਨੌਜਵਾਨਾਂ ਨੇ ਭਾਗ ਲਿਆ, ਜਿਸ ਦੌਰਾਨ ਸਮਾਜਿਕ ਅਤੇ ਇਲਾਕਾਈ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਦੀਪ ਸਿੰਘ ਪਲਾਹਾ ਨੇ ਕਿਹਾ ਕਿ ਨੌਜਵਾਨ ਵਰਗ ਦੇਸ਼ ਅਤੇ ਸਮਾਜ ਦੀ ਰੀੜ੍ਹ ਦੀ ਹੱਡੀ ਹੈ, ਕਿਉਂਕਿ ਨੌਜਵਾਨਾਂ ਵਿਚ ਅਦਭੁੱਤ ਸ਼ਕਤੀ, ਪ੍ਰਤਿਭਾ, ਆਤਮ-ਵਿਸ਼ਵਾਸ, ਹੌਸਲਾ, ਉਤਸ਼ਾਹ ਅਤੇ ਆਤਮਬਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਤਕਨਾਲੋਜੀ ਅਤੇ ਡਿਜੀਟਲ ਦੁਨੀਆ ਦਾ ਗਿਆਨ ਨੌਜਵਾਨਾਂ ਦੀ ਸਭ ਤੋਂ ਵੱਡੀ ਤਾਕਤ ਹੈ, ਪਰ ਇੰਨੀ ਸਮਰੱਥਾ ਹੋਣ ਦੇ ਬਾਵਜੂਦ ਪੰਜਾਬ ਦਾ ਨੌਜਵਾਨ ਅੱਜ ਨਿਰਾਸ਼ਾ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ, ਜਿਸ ਦਾ ਮੁੱਖ ਕਾਰਨ ਸੂਬੇ ਵਿਚ ਲਗਾਤਾਰ ਵਧ ਰਹੀ ਬੇਰੁਜ਼ਗਾਰੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਮੌਜੂਦਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮਾਨ ਸਰਕਾਰ ਪਿਛਲੇ ਕਰੀਬ ਪੰਜ ਸਾਲਾਂ ਦੌਰਾਨ ਨਾ ਤਾਂ ਸੂਬੇ ਵਿੱਚ ਨਵੇਂ ਉਦਯੋਗ ਸਥਾਪਤ ਕਰ ਸਕੀ ਹੈ ਅਤੇ ਨਾ ਹੀ ਤਕਨੀਕੀ ਖੇਤਰ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕੋਈ ਪ੍ਰਭਾਵਸ਼ਾਲੀ ਯੋਜਨਾਵਾਂ ਲਾਗੂ ਕਰ ਸਕੀ ਹੈ। ਇਸ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਢੁੱਕਵੇਂ ਮੌਕੇ ਨਹੀਂ ਮਿਲ ਰਹੇ। ਮੀਟਿੰਗ ਦੌਰਾਨ ਹਾਜ਼ਰ ਨੌਜਵਾਨਾਂ ਨੇ ਮੁਕੇਰੀਆਂ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਵੀ ਜਾਣੂੰ ਕਰਵਾਇਆ। ਉਨ੍ਹਾਂ ਸ਼ਹਿਰ ਵਿੱਚ ਸਾਫ਼ ਪਾਣੀ, ਸੀਵਰੇਜ ਪ੍ਰਬੰਧ, ਗੰਦੇ ਪਾਣੀ ਦੀ ਨਿਕਾਸੀ ਅਤੇ ਛੋਟੀਆਂ ਗਲੀਆਂ ਵਿੱਚ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਜਾਲ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਚਰਚਾ ਕੀਤੀ। ਇਸ ਤੋਂ ਇਲਾਵਾ ਥਾਂ-ਥਾਂ ਲੱਗੇ ਗੰਦਗੀ ਦੇ ਢੇਰ ਸ਼ਹਿਰ ਦੀ ਸੁੰਦਰਤਾ ਨੂੰ ਪ੍ਰਭਾਵਿਤ ਕਰ ਰਹੇ ਹਨ ਅਤੇ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੇ ਹਨ। ਪ੍ਰਦੀਪ ਸਿੰਘ ਪਲਾਹਾ ਨੇ ਇਨ੍ਹਾਂ ਸਾਰੇ ਮੁੱਦਿਆਂ ’ਤੇ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਭਾਜਪਾ-ਅਕਾਲੀ ਗਠਜੋੜ ਦੀ ਸਰਕਾਰ ਬਣਨ ’ਤੇ ਸੂਬੇ ਦੇ ਵਿਕਾਸ, ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਨਵੇਂ ਉਦਯੋਗ ਸਥਾਪਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਲਦ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਰਾਜਨੀਤਿਕ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੁਝਾਅ ਦਿੱਤਾ ਅਤੇ ਕਿਹਾ ਕਿ ਸਮਾਜ ਤੇ ਇਲਾਕੇ ਦੇ ਵਿਕਾਸ ਵਿੱਚ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਰਾਜੇਸ਼ ਕੁਮਾਰ, ਰਾਜੇਸ਼ ਵਰਮਾ, ਸੰਜੀਵ ਬੰਟੀ, ਕੁਲਜੀਤ ਸਿੰਘ, ਕਮਲ ਕੁਮਾਰ, ਅਸ਼ਵਨੀ, ਰਾਮਪਾਲ, ਹਨੀ ਸਿੰਘ, ਜਿਤੇਂਦਰ ਅਤੇ ਭਾਰੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਪ੍ਰਵਾਸੀ ਤੇ ਗੁੱਜਰਾਂ ਦੇ ਪਹਿਚਾਣ ਪੱਤਰ ਕਿਉਂ ਨਹੀਂ ਲੈ ਰਿਹਾ ਪੁਲਿਸ ਪ੍ਰਸ਼ਾਸਨ, ਬਣਿਆ ਚਿੰਤਾ ਦਾ ਵਿਸ਼ਾ ? ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨੇ 2027 ’ਚ ਜਿੱਤ ਬਣਾਈ ਯਕੀਨੀ- ਸੁਸ਼ੀਲ ਪਿੰਕੀ
Ad Position 24