ਪੰਜ ਰੋਜ਼ਾ ਭਗਵਾਨ ਸ਼ਿਵ ਕਥਾ ਕੱਲ੍ਹ ਤੋਂ
ਮੁਕੇਰੀਆਂ, 29 ਨਵੰਬਰ (ਰਾਮਗੜ੍ਹੀਆ)- ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਮੌਨਸਰ ਮੰਦਰ ਮੁਕੇਰੀਆਂ ਵਿਖੇ 1 ਦਸੰਬਰ ਤੋਂ 5 ਦਸੰਬਰ ਤੱਕ ਪੰਜ ਰੋਜ਼ਾ ਭਗਵਾਨ ਸ਼ਿਵ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕਥਾ ਹਰ ਰੋਜ਼ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਹੋਵੇਗੀ।
ਮੁਕੇਰੀਆਂ, 29 ਨਵੰਬਰ (ਰਾਮਗੜ੍ਹੀਆ)- ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਮੌਨਸਰ ਮੰਦਰ ਮੁਕੇਰੀਆਂ ਵਿਖੇ 1 ਦਸੰਬਰ ਤੋਂ 5 ਦਸੰਬਰ ਤੱਕ ਪੰਜ ਰੋਜ਼ਾ ਭਗਵਾਨ ਸ਼ਿਵ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕਥਾ ਹਰ ਰੋਜ਼ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਆਸ਼ੂਤੋਸ਼ ਮਹਾਰਾਜ ਦੀ ਸ਼ਿਸ਼ਿਆ ਸਾਧਵੀ ਸ਼੍ਰੀ ਸ਼ਕਰਪ੍ਰੀਤਾ ਭਾਰਤੀ ਨੇ ਦੱਸਿਆ ਕਿ ਇਸ ਪਾਵਨ ਕਥਾ ਦਾ ਰਸਪਾਨ ਕਰਵਾਉਣ ਲਈ ਸਾਧਵੀ ਸ਼੍ਰੀ ਤ੍ਰਿਪਦਾ ਭਾਰਤੀ ਆਪਣੀ ਸੰਤ ਮੰਡਲੀ ਸਮੇਤ ਪਹੁੰਚ ਰਹੇ ਹਨ। ਸਾਧਵੀ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਬੜੇ ਉਤਸ਼ਾਹ ਅਤੇ ਸ਼ਰਧਾ ਭਾਵ ਨਾਲ ਕੀਤੀਆਂ ਜਾ ਰਹੀਆਂ ਹਨ। ਕਥਾ ਦੇ ਪ੍ਰਚਾਰ-ਪ੍ਰਸਾਰ ਲਈ ਦੁਕਾਨਾਂ, ਘਰਾਂ ਅਤੇ ਆਸ-ਪਾਸ ਦੇ ਸਾਰੇ ਇਲਾਕਿਆਂ ਵਿਚ ਸੱਦਾ ਪੱਤਰ ਵੰਡੇ ਜਾ ਚੁੱਕੇ ਹਨ ਅਤੇ ਵੱਖ-ਵੱਖ ਥਾਵਾਂ ’ਤੇ ਫਲੈਕਸ ਵੀ ਲਗਾਏ ਗਏ ਹਨ। ਅੱਜ ਮੌਨਸਰ ਮੰਦਰ ਗਰਾਊਂਡ ਦੀ ਸਾਫ਼-ਸਫ਼ਾਈ ਦਾ ਕੰਮ ਵੀ ਪੂਰਾ ਕਰ ਲਿਆ ਗਿਆ ਹੈ ਅਤੇ ਕਥਾ ਲਈ ਪੰਡਾਲ ਨੂੰ ਸਜਾਉਣ ਦਾ ਕੰਮ ਜਾਰੀ ਹੈ। ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਬਜ਼ੁਰਗਾਂ ਲਈ ਕੁਰਸੀਆਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੰਗਤ ਲਈ ਲੰਗਰ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ।