29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਨੂੰ ਮੁੱਖ ਰੱਖਦੇ ਹੋਏ ਪਹਿਲੀ ਲੜੀ ਦੀ ਆਰੰਭਤਾ - ਭਾਈ ਦਿਲਬਾਗ ਸਿੰਘ ਮੰਝਪੁਰ

ਭੰਗਾਲਾ, 29 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਰਹਿਨੁਮਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਪਹਿਲੀ ਲੜੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਆਰੰਭ ਕੀਤੀ ਗਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਭਾਈ ਦਿਲਬਾਗ ਸਿੰਘ ਮੰਝਪੁਰ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਸੰਤ ਮਹਾਂਪੁਰਖਾਂ ਵਲੋਂ ਸਤਿਗੁਰੂ ਦੀ ਪਾਵਨ ਬਾਣੀ ਦੇ ਉਪਦੇਸ਼ ਅਤੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਭੰਗਾਲਾ, 29 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਰਹਿਨੁਮਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਪਹਿਲੀ ਲੜੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਆਰੰਭ ਕੀਤੀ ਗਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਭਾਈ ਦਿਲਬਾਗ ਸਿੰਘ ਮੰਝਪੁਰ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਸੰਤ ਮਹਾਂਪੁਰਖਾਂ ਵਲੋਂ ਸਤਿਗੁਰੂ ਦੀ ਪਾਵਨ ਬਾਣੀ ਦੇ ਉਪਦੇਸ਼ ਅਤੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਗੁਰੂ ਚਰਨਾਂ ਵਿਚ ਅਰਦਾਸ ਕਰਨ ਤੋਂ ਬਾਅਦ ਅੱਠ ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਆਰੰਭ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਖੰਡ ਪਾਠ ਸਾਹਿਬਾ ਦੇ ਭੋਗ ਮੰਗਲਵਾਰ ਸਵੇਰੇ 9 ਵਜੇ ਪਾਏ ਜਾਣਗੇ, ਜਿਸ ਉਪਰੰਤ ਅਗਲੀ ਦੂਜੀ ਲੜੀ ਆਰੰਭ ਹੋਵੇਗੀ। ਇਸ ਧਾਰਮਿਕ ਸਮਾਗਮ ਵਿਚ ਦੂਰ-ਦੁਰਾਡੇ ਤੋਂ ਪੁੱਜੇ ਸੰਤ-ਮਹਾਂਪੁਰਖਾਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸੰਤ ਗੁਰਪ੍ਰੀਤ ਸਿੰਘ ਗੋਬਿੰਦ ਧਾਮ, ਰਜਿੰਦਰ ਸਿੰਘ ਮੇਹੜੇ, ਸੰਤ ਅਮਰੀਕ ਸਿੰਘ ਮਹਿੰਦੀਪੁਰ, ਚੇਅਰਮੈਨ ਸੁਰਜੀਤ ਸਿੰਘ ਭੱਟੀਆਂ, ਜਥੇਦਾਰ ਲਖਵਿੰਦਰ ਸਿੰਘ ਆਬਾਦਗੜ੍ਹ, ਚੇਅਰਮੈਨ ਜਗਜੀਤ ਸਿੰਘ ਛੰਨੀ ਨੰਦ ਸਿੰਘ, ਜਥੇਦਾਰ ਮਲਕੀਤ ਸਿੰਘ ਮੰਝਪੁਰ, ਕਾਬਲ ਸਿੰਘ ਗੋਨਾਪੁਰ, ਸੁਰਜੀਤ ਸਿੰਘ ਕੋਟਲੀ ਸੈਣੀਆਂ, ਭਾਈ ਸਤਨਾਮ ਸਿੰਘ ਗੜ੍ਹਬਾਈ, ਭਾਈ ਪ੍ਰਗਟ ਸਿੰਘ ਗੜ੍ਹਬਾਈ, ਭਾਈ ਬਲਜੀਤ ਸਿੰਘ ਮੰਝਪੁਰ, ਭਾਈ ਦਲਜੀਤ ਸਿੰਘ ਮੰਝਪੁਰ, ਭਾਈ ਗੁਰਪ੍ਰੀਤ ਸਿੰਘ, ਭਾਈ ਸਿਕੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਬੰਟੀ, ਭਾਈ ਸੁਰਿੰਦਰ ਸਿੰਘ ਮੰਝਪੁਰ, ਭਾਈ ਨਿਰਮਲ ਸਿੰਘ ਮੰਝਪੁਰ, ਭਾਈ ਕੁਲਦੀਪ ਸਿੰਘ, ਭਾਈ ਜਗਤਾਰ ਸਿੰਘ, ਭਾਈ ਮਲਕੀਤ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਜਰਨੈਲ ਸਿੰਘ ਅਤੇ ਮਾਸਟਰ ਪਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਜ਼ੋਨਲ ਯੁਵਕ ਮੇਲੇ ਵਿਚ ਮਾਰੀਆਂ ਮੱਲਾਂ
Ad Position 24