29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਖ਼ਾਨਪੁਰ ਥਿਆੜਾ ’ਚ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਨਸਰਾਲਾ, 29 ਨਵੰਬਰ (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪਿੰਡ ਖ਼ਾਨਪੁਰ ਥਿਆੜਾ ਦੀਆਂ ਸਮੂਹ ਸੰਗਤਾਂ ਵੱਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਜੇ ਦੀਵਾਨਾ ਅੰਦਰ ਭਾਈ ਮਨਜੀਤ ਸਿੰਘ ਟਾਂਡੇ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਦਾ ਮਨੋਹਰ ਕੀਰਤਨ ਸਰਵਣ ਕਰਵਾ ਕੇ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਨਸਰਾਲਾ, 29 ਨਵੰਬਰ (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪਿੰਡ ਖ਼ਾਨਪੁਰ ਥਿਆੜਾ ਦੀਆਂ ਸਮੂਹ ਸੰਗਤਾਂ ਵੱਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਜੇ ਦੀਵਾਨਾ ਅੰਦਰ ਭਾਈ ਮਨਜੀਤ ਸਿੰਘ ਟਾਂਡੇ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਦਾ ਮਨੋਹਰ ਕੀਰਤਨ ਸਰਵਣ ਕਰਵਾ ਕੇ ਨਿਹਾਲ ਕੀਤਾ। ਇਸ ਮੌਕੇ ਗੁਰੂ ਘਰ ਦੇ ਗ੍ਰੰਥੀ ਸਿੰਘ ਭਾਈ ਕੁਲਵੰਤ ਸਿੰਘ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਬਾਬੇ ਨਾਨਕ ਦੇ ਦੱਸੇ ਉਪਦੇਸ਼ ਤੇ ਚੱਲਣ ਲਈ ਪ੍ਰੇਰਤ ਕੀਤਾ। ਇਸ ਮੌਕੇ ਸਰਪੰਚ ਬਲਰਾਜ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਦਵਿੰਦਰ ਸਿੰਘ, ਸ਼ਿਵ ਦਿਆਲ, ਸੂਬੇਦਾਰ ਤੀਰਥ ਸਿੰਘ, ਕਮਲਪ੍ਰੀਤ ਸਿੰਘ, ਜਸਵੀਰ ਸਿੰਘ, ਉਂਕਾਰ ਸਿੰਘ, ਹਰਦੀਪ ਕੁਮਾਰ, ਭੁਪਿੰਦਰ ਸਿੰਘ ਧਨੋਆ, ਰਾਜਵੀਰ ਸਿੰਘ ਰਾਜੂ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਸੁਖਜਿੰਦਰ ਸਿੰਘ ਸ਼ਿੰਦਾ, ਹਰਪ੍ਰੀਤ ਸਿੰਘ ਹਨੀ, ਹਰਮੇਸ਼ ਲਾਲ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਦਾ ਗੱਠਜੋੜ ਲੋਕਾਂ ਤੇ ਪੰਥ ਨਾਲ ਧੋਖਾ- ਜੌਹਲ,ਜੰਡਾ ਅਗਲੀ ਖ਼ਬਰ ਮਾਤਾ ਚੰਨਣ ਕੌਰ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
Ad Position 24