29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਬੀਬੀ ਸਤਵੰਤ ਕੌਰ ਪਬਲਿਕ ਸਕੂਲ ਵਿਚ ਸਪੋਰਟਸ ਮੀਟ ਕਰਵਾਈ

ਮੁਕੇਰੀਆਂ, 29 ਨਵੰਬਰ (ਰਾਮਗੜ੍ਹੀਆ)- ਬੀਬੀ ਸਤਵੰਤ ਕੌਰ ਪਬਲਿਕ ਸਕੂਲ ਵਿਚ ਸਪੋਰਟਸ ਮੀਟ ਕਰਵਾਈ ਗਈ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵਧ ਚੜ ਕੇ ਹਿੱਸਾ ਲਿਆ। ਇਸ ਪ੍ਰੋਗਰਾਮ ਬੈਲੂਨ ਰੇਸ, ਖੋ-ਖੋ,ਰੇਸ, ਸਕਿਪਿੰਗ, ਬੈਡਮਿੰਟਨ ਅਤੇ ਮਿਊਜ਼ੀਕਲ ਚੇਅਰ ਆਦਿ ਖੇਡਾਂ ਵਿਚ ਵਿਦਿਆਰਥੀਆਂ ਨੇ ਖੇਡਾਂ ਦਾ ਖ਼ੂਬ ਅਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 30-11-2026
ਮੁਕੇਰੀਆਂ, 29 ਨਵੰਬਰ (ਰਾਮਗੜ੍ਹੀਆ)- ਬੀਬੀ ਸਤਵੰਤ ਕੌਰ ਪਬਲਿਕ ਸਕੂਲ ਵਿਚ ਸਪੋਰਟਸ ਮੀਟ ਕਰਵਾਈ ਗਈ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵਧ ਚੜ ਕੇ ਹਿੱਸਾ ਲਿਆ। ਇਸ ਪ੍ਰੋਗਰਾਮ ਬੈਲੂਨ ਰੇਸ, ਖੋ-ਖੋ,ਰੇਸ, ਸਕਿਪਿੰਗ, ਬੈਡਮਿੰਟਨ ਅਤੇ ਮਿਊਜ਼ੀਕਲ ਚੇਅਰ ਆਦਿ ਖੇਡਾਂ ਵਿਚ ਵਿਦਿਆਰਥੀਆਂ ਨੇ ਖੇਡਾਂ ਦਾ ਖ਼ੂਬ ਅਨੰਦ ਮਾਣਿਆ। ਇਸ ਮੌਕੇ ’ਤੇ ਸਕੂਲ ਦੇ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਰਾਣਾ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਇਕਜੁੱਟਤਾ, ਮਿੱਤਰਤਾ ਅਤੇ ਸਹਿਯੋਗ ਦੀ ਭਾਵਨਾ ਦਾ ਖੇਡਾਂ ਵਿਚ ਮਹੱਤਵ ਸਮਝਾਇਆ। ਸਕੂਲ ਦੇ ਡਾਇਰੈਕਟਰ ਜਸਵਿੰਦਰ ਕੌਰ ਨੇ ਜੇਤੂ ਬੱਚਿਆਂ ਨੂੰ ਅਤੇ ਜੇਤੂ ਟੀਮਾਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡੇ। ਇਸ ਮੌਕੇ ’ਤੇ ਸਕੂਲ ਦਾ ਸਾਰਾ ਸਟਾਫ਼ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤੀ ’ਤੇ ਵਿਸ਼ੇਸ਼- ਜੇ.ਈ ਰਾਕੇਸ਼ ਠਾਕੁਰ ਅਗਲੀ ਖ਼ਬਰ ਅਕਾਲੀ-ਭਾਜਪਾ ਦਾ ਗੱਠਜੋੜ ਲੋਕਾਂ ਤੇ ਪੰਥ ਨਾਲ ਧੋਖਾ- ਜੌਹਲ,ਜੰਡਾ
Ad Position 24