29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਐਲੂਮਨੀ ਐਸੋਸੀਏਸ਼ਨ ਨੇ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਦੀ ਸਿੱਖਿਆ ਖੇਤਰ ’ਚ ਨਵੀਆਂ ਪ੍ਰਾਪਤੀਆਂ ਲਈ ਕੀਤੀ ਸ਼ਲਾਘਾ

ਟਾਂਡਾ ਉੜਮੁੜ, 29 ਨਵੰਬਰ (ਭਗਵਾਨ ਸਿੰਘ ਸੈਣੀ)-ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿਖੇ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਕਾਲਜ ਦੀ ਐਲੂਮਨੀ ਐਸੋਸੀਏਸ਼ਨ ਵਲੋਂ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਮਿਹਨਤ ਅਤੇ ਕਾਲਜ ਦੇ ਸਰਵਪੱਖੀ ਵਿਕਾਸ ਵਿਚ ਪਾਏ ਅਹਿਮ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਟਾਂਡਾ ਉੜਮੁੜ, 29 ਨਵੰਬਰ (ਭਗਵਾਨ ਸਿੰਘ ਸੈਣੀ)-ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿਖੇ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਕਾਲਜ ਦੀ ਐਲੂਮਨੀ ਐਸੋਸੀਏਸ਼ਨ ਵਲੋਂ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਮਿਹਨਤ ਅਤੇ ਕਾਲਜ ਦੇ ਸਰਵਪੱਖੀ ਵਿਕਾਸ ਵਿਚ ਪਾਏ ਅਹਿਮ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਦੀ ਅਗਵਾਈ ਹੇਠ ਕਾਲਜ ਵਲੋਂ ਸਿੱਖਿਆ, ਖੇਡਾਂ, ਸਭਿਆਚਾਰਕ ਗਤੀਵਿਧੀਆਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਖੇਤਰ ਵਿਚ ਹਾਸਿਲ ਕੀਤੀਆਂ ਪ੍ਰਾਪਤੀਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਐਲੂਮਨੀ ਐਸੋਸੀਏਸ਼ਨ ਦੇ ਮੈਂਬਰ ਸੇਵਾਮੁਕਤ ਚੀਫ਼ ਕੈਮੀਕਲ ਐਗਜ਼ਾਮੀਨਰ ਡਾ. ਕੇਵਲ ਸਿੰਘ ਕਾਜਲ, ਡਾ. ਲਵਪ੍ਰੀਤ ਸਿੰਘ ਪਾਬਲਾ, ਐਡਵੋਕੇਟ ਹਰਪ੍ਰੀਤ ਸਿੰਘ ਝਾਵਰ ਅਤੇ ਵਰਿੰਦਰ ਪੁੰਜ ਨੇ ਕਿਹਾ ਕਿ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਨੇ ਆਪਣੀ ਦੂਰਅੰਦੇਸ਼ੀ ਸੋਚ, ਮਿਹਨਤ ਅਤੇ ਸੁਚੱਜੀ ਪ੍ਰਬੰਧਕੀ ਯੋਗਤਾ ਸਦਕਾ ਕਾਲਜ ਦੀ ਤਸਵੀਰ ਬਦਲਣ ਵਿਚ ਅਹਿਮ ਭੂਮਿਕਾ ਨਿਭਾਈ ਹੈ, ਪ੍ਰਿੰਸੀਪਲ ਦੇ ਯਤਨਾਂ ਸਦਕਾ ਕਾਲਜ ਨੂੰ ਨੈਕ ਵੱਲੋਂ ਬੀ ਗ੍ਰੇਡ ਤੋਂ ਬੀ ਪਲੱਸ ਗ੍ਰੇਡ ਹਾਸਲ ਹੋਇਆ ਅਤੇ ਸੀ.ਜੀ.ਪੀ.ਏ. ਵਿਚ ਵੀ ਸੁਧਾਰ ਦਰਜ ਕੀਤਾ ਗਿਆ। ਇਸ ਮੌਕੇ ਸਨਮਾਨ ਪ੍ਰਾਪਤ ਕਰਨ ਉਪਰੰਤ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਨੇ ਐਲੂਮਨੀ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ । ਇਸ ਮੌਕੇ ਡਾ. ਸਮਾਈਲ, ਰਜਿੰਦਰ ਸਿੰਘ ਜੌਹਲ ਤੋਂ ਇਲਾਵਾ ਕਾਲਜ ਦੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨੇ ਪੰਜਾਬੀਆਂ ’ਚ ਨਵੀਂ ਆਸ ਜਗਾਈ-ਇਕਬਾਲ ਗੱਗੂ ਅਗਲੀ ਖ਼ਬਰ ਸੰਤ ਬਾਬਾ ਹਰੀ ਸਿੰਘ ਸਕੂਲ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
Ad Position 24