29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕੰਧਾਲੀ ਨੌਰੰਗਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅੱਡਾ ਸਰਾਂ , 29 ਨਵੰਬਰ (ਮਸੀਤੀ)- ਪਿੰਡ ਕੰਧਾਲੀ ਨੌਰੰਗਪੁਰ ਦੇ ਗੁਰਦੁਆਰਾ ਲਹਿੰਦੀ ਪੱਤੀ ਤੋ ਪਹਿਲੀ ਪਾਤਸ਼ਾਹੀ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ।

Ad Position 21
No active advertisement
ਅਜੀਤ ਡੈਸਕ 30-11-2026
ਅੱਡਾ ਸਰਾਂ , 29 ਨਵੰਬਰ (ਮਸੀਤੀ)- ਪਿੰਡ ਕੰਧਾਲੀ ਨੌਰੰਗਪੁਰ ਦੇ ਗੁਰਦੁਆਰਾ ਲਹਿੰਦੀ ਪੱਤੀ ਤੋ ਪਹਿਲੀ ਪਾਤਸ਼ਾਹੀ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ। ਇਸ ਦੌਰਾਨ ਭਾਈ ਇਕਬਾਲ ਸਿੰਘ ਬੈਂਸ ਢਾਡੀ ਅਤੇ ਹੋਰਨਾਂ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਭਰਵਾ ਸਵਾਗਤ ਕੀਤਾ ਗਿਆ। ਇਸ ਮੌਕੇ ਹੈੱਡ ਗ੍ਰੰਥੀ ਵਰਿੰਦਰ ਸਿੰਘ ਖ਼ਾਲਸਾ, ਮੋਹਨ ਸਿੰਘ, ਅਜੀਤ ਸਿੰਘ, ਪਰਮਿੰਦਰ ਸਿੰਘ, ਸਤਿਨਾਮ ਸਿੰਘ, ਗੁਰਦੀਪ ਸਿੰਘ, ਕਿਰਨਦੀਪ ਸਿੰਘ, ਜਰਨੈਲ ਸਿੰਘ, ਹੈਪੀ, ਸਰਤਾਜ ਸਿੰਘ ਗੁਰਾਇਆ, ਬਲਜਿੰਦਰ ਸਿੰਘ, ਗੁਰਸ਼ਰਨ ਸਿੰਘ, ਅਨਮੋਲ ਸਿੰਘ, ਮਨਵੀਰ ਸਿੰਘ, ਅਵਤਾਰ ਸਿੰਘ, ਬਲਵੰਤ ਸਿੰਘ ਆਦਿ ਨਗਰ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ’ਚ ਬੱਚਿਆਂ ਦੇ ਭੋਜਨ ਵਿਚ ਘਪਲੇ ਦਾ ਸ਼ੱਕ, ਸ਼ੰਭੂ ਨਾਥ ਭਾਰਤੀ ਨੇ ਕੀਤੀ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਅਗਲੀ ਖ਼ਬਰ ਬੀ.ਐੱਨ .ਡੀ. ਸੀਨੀਅਰ ਸੈਕੰਡਰੀ ਸਕੂਲ ’ਚ ਕਰਵਾਈ ਆਮ ਗਿਆਨ ਅਤੇ ਨੈਤਿਕਤਾ ਦੀ ਪ੍ਰੀਖਿਆ
Ad Position 24