ਰਕੇਸ਼ ਕੁਮਾਰ ਸ਼੍ਰੋਮਣੀ ਅਕਾਲੀ ਦਲ (ਬ) ਵਪਾਰ ਸੈੱਲ ਦੇ ਹਲਕਾ ਹੁਸ਼ਿਆਰਪੁਰ ਦੇ ਪ੍ਰਧਾਨ ਬਣੇ
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੜੀ ਤਹਿਤ ਪ੍ਰਸਿੱਧ ਵਪਾਰੀ ਰਕੇਸ਼ ਕੁਮਾਰ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਵਪਾਰ ਸੈੱਲ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਾਬੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਜੀਵ ਤਲਵਾੜ ਦੀ ਸਹਿਮਤੀ ਨਾਲ ਕੀਤੀ ਗਈ।
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੜੀ ਤਹਿਤ ਪ੍ਰਸਿੱਧ ਵਪਾਰੀ ਰਕੇਸ਼ ਕੁਮਾਰ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਵਪਾਰ ਸੈੱਲ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਾਬੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਜੀਵ ਤਲਵਾੜ ਦੀ ਸਹਿਮਤੀ ਨਾਲ ਕੀਤੀ ਗਈ। ਇਸ ਮੌਕੇ ਸੰਜੀਵ ਤਲਵਾੜ ਨੇ ਰਕੇਸ਼ ਕੁਮਾਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਪਾਰ ਸੈੱਲ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਇੱਕ ਮਜ਼ਬੂਤ ਪੁਲ ਦਾ ਕੰਮ ਕਰੇਗਾ। ਇਸ ਮੌਕੇ ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਾਬੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਰ ਜ਼ਿਲ੍ਹੇ ਅਤੇ ਵਿਧਾਨ ਸਭਾ ਹਲਕੇ ਦੀਆਂ ਕਾਰਜਕਾਰਨੀਆਂ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ। ਇਸ ਮੌਕੇ ਪੰਜਾਬ ਆਰ.ਟੀ.ਆਈ. ਸੈੱਲ ਦੇ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ, ਟਰਾਂਸਪੋਰਟ ਸੈੱਲ ਪੰਜਾਬ ਦੇ ਮੀਤ ਪ੍ਰਧਾਨ ਜਗਤਾਰ ਸਿੰਘ, ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਨੀਲੂ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ, ਸੁਧੀਰ ਸ਼ਰਮਾ, ਟਰੇਡ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ, ਐੱਸ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ, ਬੀ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਟਰਾਂਸਪੋਰਟ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ, ਆਰ.ਟੀ.ਆਈ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸੂਰਜ ਸਿੰਘ, ਐੱਸ.ਸੀ ਸੈੱਲ ਸ਼ਹਿਰੀ ਪ੍ਰਧਾਨ ਸੰਜੀਵ ਥਾਪਰ, ਅਕਾਲੀ ਆਗੂ ਪੁਨੀਤ ਅਰੋੜਾ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।